July 3, 2026, 7:05 am
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ 'ਤੇ ਚਲਾਇਆ ਸੂਬਾ ਪੱਧਰੀ...

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ‘ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ

Published on

----------- Advertisement -----------

ਚੰਡੀਗੜ੍ਹ, 4 ਮਾਰਚ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ ।

ਇਹ ਤਲਾਸ਼ੀ ਅਭਿਆਨ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ , ਜਿਸ ਤਹਿਤ ਪੁਲਿਸ ਟੀਮਾਂ ਨੇ ਸਨਿਫਰ ਡਾਗਜ਼ (ਸੁੰਘਣ ਵਾਲੇ ਕੁੱਤਿਆਂ )ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ’ਤੇ ਆਉਣ- ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ।

ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਰਾਜ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪ੍ਰਤੀ ਰੇਲਵੇ ਸਟੇਸ਼ਨ/ਬੱਸ ਸਟੈਂਡ ’ਤੇ ਐਸ.ਪੀ. ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਘੱਟੋ-ਘੱਟ ਦੋ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।”

ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਸ਼ਨਾਖ਼ਤ ਕਰਨ ਲਈ ਸੂਬੇ ਭਰ ਵਿੱਚ 3500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ ਲਗਭਗ 450 ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ ਤਾਂ ਜੋ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ 180 ਰੇਲਵੇ ਸਟੇਸ਼ਨਾਂ ’ਤੇ ਕੀਤੇ ਗਏ ਅਪਰੇਸ਼ਨ ਦੌਰਾਨ 2460 ਤੋਂ ਵੱਧ ਲੋਕਾਂ ਦੀ ਜਾਮਾ ਤਲਾਸ਼ੀ ਲਈ ਗਈ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨਾਂ ਦੀ ਪਾਰਕਿੰਗ ਵਿੱਚ ਖੜ੍ਹੇ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...