May 31, 2026, 1:17 am
----------- Advertisement -----------
HomeNewsBreaking Newsਸੜਕ ਹਾਦਸੇ 'ਚ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਮੌਤ, ਬਠਿੰਡਾ ਵਿੱਚ ਦਰੱਖਤ...

ਸੜਕ ਹਾਦਸੇ ‘ਚ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਮੌਤ, ਬਠਿੰਡਾ ਵਿੱਚ ਦਰੱਖਤ ਨਾਲ ਟਕਰਾਈ ਬੋਲੈਰੋ

Published on

----------- Advertisement -----------
  • ਮੁਕਤਸਰ ਸਾਹਿਬ ‘ਚ ਤਾਇਨਾਤ ਸੀ ਨਵਜੋਤ ਸਿੰਘ

ਬਠਿੰਡਾ, 4 ਅਗਸਤ 2024 – ਬਠਿੰਡਾ ਵਿੱਚ ਦੇਰ ਰਾਤ ਵਾਪਰੇ ਇੱਕ ਹਾਦਸੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਦੇਰ ਰਾਤ ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਪਿੰਡ ਦਿਓਣ ਦੇ ਬੱਸ ਅੱਡੇ ਨੇੜੇ ਪੁਲੀਸ ਮੁਲਾਜ਼ਮ ਦੀ ਬੋਲੈਰੋ ਕਾਰ ਬੇਕਾਬੂ ਹੋ ਕੇ ਨਿੰਮ ਦੇ ਦਰੱਖਤ ਨਾਲ ਟਕਰਾ ਗਈ। ਜਿਸ ਕਾਰਨ ਕਾਂਸਟੇਬਲ ਨਵਜੋਤ ਸਿੰਘ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਨਵਜੋਤ ਸਿੰਘ ਉਰਫ ਮਟਰੂ ਸੀਨੀਅਰ ਕਾਂਸਟੇਬਲ ਐਮ.ਟੀ ਸੈਕਸ਼ਨ ਸ੍ਰੀ ਮੁਕਤਸਰ ਸਾਹਿਬ ਬੀਤੀ ਰਾਤ ਕਰੀਬ 12 ਵਜੇ ਬਠਿੰਡਾ ਤੋਂ ਸ੍ਰੀ ਮੁਕਤਸਰ ਸਾਹਿਬ ਜਾ ਰਿਹਾ ਸੀ। ਜਿਵੇਂ ਹੀ ਉਹ ਪਿੰਡ ਦਿਓਣ ਕੋਲ ਪਹੁੰਚਿਆ ਤਾਂ ਉਸਦੀ ਬੋਲੈਰੋ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਨਿੰਮ ਦੇ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਗੱਡੀ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇੱਕ ਵੱਡਾ ਨਿੰਮ ਦਾ ਦਰੱਖਤ ਵੀ ਨੁਕਸਾਨਿਆ ਗਿਆ। ਜਦੋਂ ਗੱਡੀ ਨਿੰਮ ਦੇ ਦਰੱਖਤ ਨਾਲ ਟਕਰਾ ਗਈ ਤਾਂ ਆਸ-ਪਾਸ ਦੇ ਘਰਾਂ ਦੇ ਲੋਕ ਇਕੱਠੇ ਹੋ ਗਏ।

ਹਾਦਸੇ ਦੀ ਆਵਾਜ਼ ਸੁਣ ਕੇ ਪਿੰਡ ਵਾਸੀਆਂ ਨੇ ਐਂਬੂਲੈਂਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਗੰਭੀਰ ਰੂਪ ‘ਚ ਜ਼ਖਮੀ ਹੌਲਦਾਰ ਨਵਜੋਤ ਸਿੰਘ ਨੂੰ ਬੋਲੈਰੋ ‘ਚੋਂ ਬਾਹਰ ਕੱਢ ਕੇ ਬਠਿੰਡਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਸੀਨੀਅਰ ਕਾਂਸਟੇਬਲ ਨਵਜੋਤ ਸਿੰਘ ਉਰਫ਼ ਮਟਰੂ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ ਅਤੇ ਸ੍ਰੀ ਮੁਕਤਸਰ ਸਾਹਿਬ ਐਮਟੀ ਸੈਕਸ਼ਨ ਵਿੱਚ ਤਾਇਨਾਤ ਸੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...