September 3, 2026, 3:16 am
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵੇਚਣ ਤੇ ਇਸਦੀ ਤਸਕਰੀ 'ਚ ਸ਼ਾਮਲ...

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵੇਚਣ ਤੇ ਇਸਦੀ ਤਸਕਰੀ ‘ਚ ਸ਼ਾਮਲ ਵਿਅਕਤੀਆਂ ਖਿਲਾਫ਼ ਕਸਿਆ ਸ਼ਿਕੰਜਾ

Published on

----------- Advertisement -----------

ਚੰਡੀਗੜ੍ਹ, 6 ਮਈ: ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵੇਚਣ ਤੇ ਇਸਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਸ਼ਿਕੰਜਾ ਕਸਦਿਆਂ ਵੱਡੇ ਪੱਧਰ ‘ਤੇ ਸੂਬਾ ਪੱਧਰੀ ਮੁਹਿੰਮ ਚਲਾਈ ਤਾਂ ਜੋ ਖੇਤਰ ਵਿੱਚ ਨਾਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਦੇ ਨਾਲ-ਨਾਲ ਜਾਅਲੀ ਸ਼ਰਾਬ ਬਣਾਉਣ ਵਾਲਿਆਂ ‘ਤੇ ਨਜ਼ਰ ਰੱਖੀ ਜਾ ਸਕੇ। ਇਹ ਮੁਹਿੰਮ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਚਲਾਈ ਗਈ ਹੈ।

ਵਿਸ਼ੇਸ਼ ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਇੱਕੋ ਸਮੇਂ ਸੂਬੇ ਭਰ ਵਿੱਚ ਇਹ ਆਪਰੇਸ਼ਨ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਉਨ੍ਹਾਂ ਸਾਰੇ ਵਿਅਕਤੀਆਂ, ਜਿਨ੍ਹਾਂ ਦੇ ਖਿਲਾਫ ਪਿਛਲੇ ਦੋ ਸਾਲਾਂ ਵਿੱਚ ਤਿੰਨ ਤੋਂ ਵੱਧ ਆਬਕਾਰੀ ਐਕਟ ਦੇ ਮਾਮਲੇ ਦਰਜ ਹਨ, ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ ਉਨ੍ਹਾ ਤੋਂ ਪੁੱਛਗਿੱਛ ਕਰਨ।
ਤਕਰੀਬਨ 1200 ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 306 ਪੁਲਿਸ ਟੀਮਾਂ ਨੇ ਪਿਛਲੇ ਦੋ ਸਾਲਾਂ ਦੌਰਾਨ ਆਬਕਾਰੀ ਐਕਟ ਅਧੀਨ ਤਿੰਨ ਕੇਸਾਂ ਵਿੱਚ ਸ਼ਾਮਲ ਘੱਟੋ ਘੱਟ 775 ਵਿਅਕਤੀਆਂ ਦੇ 813 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 22 ਐਫਆਈਆਰ ਦਰਜ ਕਰਕੇ 1470 ਕਿਲੋ ਲਾਹਣ, 50 ਲੀਟਰ ਨਾਜਾਇਜ਼ ਸ਼ਰਾਬ, ਨਾਜਾਇਜ਼ ਸ਼ਰਾਬ ਦੀਆਂ 403 ਬੋਤਲਾਂ ਅਤੇ 70 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਦਿਹਾਤੀ ਪੁਲਿਸ ਵੱਲੋਂ 4580 ਲੀਟਰ ਲਾਹਣ ਵੀ ਨਸ਼ਟ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਇਹ ਆਪਰੇਸ਼ਨ ਚਲਾਉਣ ਦਾ ਉਦੇਸ਼ ਅੰਤਰ-ਰਾਜੀ ਸਰਹੱਦਾਂ ਤੋਂ ਨਜਾਇਜ਼ ਸ਼ਰਾਬ ਦੀ ਆਮਦ ‘ਤੇ ਰੋਕ ਲਗਾਉਣ ਤੋਂ ਇਲਾਵਾ ਨਾਜਾਇਜ਼ ਸ਼ਰਾਬ ਬਣਾਉਣ ਵਾਲਿਆਂ ‘ਤੇ ਨਜ਼ਰ ਰੱਖਣਾ ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਛਾਪੇਮਾਰੀਆਂ ਅੱਗੇ ਵੀ ਜਾਰੀ ਰਹਿਣਗੀਆਂ।

ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਵੀ ਸਹਾਈ ਹੁੰਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...