July 4, 2026, 7:50 am
----------- Advertisement -----------
HomeNewsLatest Newsਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ...

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼; 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ

Published on

----------- Advertisement -----------

ਚੰਡੀਗੜ੍ਹ/ਅੰਮ੍ਰਿਤਸਰ, 5 ਅਗਸਤ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰ ਰਾਣਾ ਦਿਆਲ ਨਾਲ ਸਬੰਧਤ ਇੱਕ ਕਾਰਕੁੰਨ ਨੂੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਰਾਜਵੰਤ ਸਿੰਘ ਉਰਫ ਰਾਜੂ ਵਾਸੀ ਪਿੰਡ ਅਟਲਗੜ੍ਹ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਕਤ ਦੇ ਕਬਜ਼ੇ ’ਚੋਂ ਦੋ ਮੈਗਜ਼ੀਨਾਂ ਸਮੇਤ ਦੋ ਆਧੁਨਿਕ 9 ਐਮਐਮ ਗਲੌਕ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਸਦਾ ਮੋਟਰਸਾਈਕਲ ਸੀਟੀ-100 (ਪੀਬੀ02 ਏਐਲ 7481), ਜਿਸ ’ਤੇ ਉਹ ਖੇਪ ਦੀ ਡਿਲਿਵਰੀ ਕਰਨ ਜਾ ਰਿਹਾ ਸੀ, ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ ਤੋਂ ਇਤਲਾਹ ਮਿਲੀ ਸੀ ਕਿ ਰਾਜਵੰਤ ਸਿੰਘ ਰਾਜੂ ਨੇ ਹਾਲ ਹੀ ਵਿੱਚ ਤਸਕਰੀ ਕੀਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਅਟਾਰੀ-ਅੰਮ੍ਰਿਤਸਰ ਰੋਡ ਦੇ ਖੁਰਮਣੀਆਂ ਮੋੜ ਨੇੜੇ ਇੱਕ ਪਾਰਟੀ ਨੂੰ ਇਸ ਖੇਪ ਦੀ ਡਿਲਵਰੀ ਦੇਣ ਜਾ ਰਿਹਾ ਹੈ। ਕਾਰਵਾਈ ਕਰਦਿਆਂ, ਐਸ.ਐਸ.ਓ.ਸੀ. ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਯੋਜਨਾਬੱਧ ਢੰਗ ਨਾਲ ਨਿਰਧਾਰਤ ਖੇਤਰ ਦੀ ਘੇਰਾਬੰਦੀ ਕੀਤੀ ਅਤੇ ਮੁਲਜ਼ਮ ਰਾਜਵੰਤ ਰਾਜੂ ਨੂੰ ਹਥਿਆਰਾਂ ਦੀ ਖੇਪ ਸਣੇ ਕਾਬੂ ਕਰ ਲਿਆ। ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿ ਅਧਾਰਤ ਤਸਕਰ ਰਾਣਾ ਦਿਆਲ ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਵੱਡੀ ਖੇਪਾਂ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਭਾਰਤੀ ਖੇਤਰ ਵਿੱਚ ਪਹੁੰਚਾਉਂਦਾ ਹੈ।

ਉਨ੍ਹਾਂ ਕਿਹਾ ਕਿ ਮੁਲਜ਼ਮਾਂ ਵੱਲੋਂ ਕੀਤੀਆਂ ਗਈਆਂ ਤਸਕਰੀ ਸਬੰਧੀ ਪਿਛਲੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਪਤਾ ਲੱਗਾ ਹੈ ਕਿ ਰਾਜਵੰਤ ਸਿੰਘ ਪਿਛਲੇ ਕਾਫੀ ਸਮੇਂ ਤੋਂ ਪਾਕਿ ਤਸਕਰ ਰਾਣਾ ਦਿਆਲ ਵੱਲੋਂ ਭੇਜੇ ਗਏ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤਸਕਰੀ ਕੀਤੇ ਹਥਿਆਰ ਸਥਾਨਕ ਖਰੀਦਦਾਰਾਂ ਨੂੰ ਵੇਚਣ ਲਈ ਮੰਗਵਾਏ ਗਏ ਸਨ। ਇਸ ਸਬੰਧੀ ਐਫਆਈਆਰ ਨੰਬਰ 46 ਮਿਤੀ 04.08.2024 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25 ਅਤੇ 29, ਅਸਲਾ ਐਕਟ ਦੀ ਧਾਰਾ 25, ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 61 (2) ਤਹਿਤ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਰਿਮਾਂਡ ਹਾਸਲ ਕਰਨ ਲਈ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...