July 1, 2026, 7:23 am
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ਰਾਹੀਂ ਸੰਭਾਵੀ ਹਥਿਆਰ ਤਸਕਰੀ ਦੀ ਕੋਸ਼ਿਸ ਕੀਤੀ...

ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ਰਾਹੀਂ ਸੰਭਾਵੀ ਹਥਿਆਰ ਤਸਕਰੀ ਦੀ ਕੋਸ਼ਿਸ ਕੀਤੀ ਨਾਕਾਮ; ਚਾਰ ਪਿਸਤੌਲ ਬਰਾਮਦ

Published on

----------- Advertisement -----------

ਚੰਡੀਗੜ/, 22 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਅੰਮਿ੍ਰਤਸਰ ਵਿੱਚ ਪੈਂਦੇ ਲੋਪੋਕੇ ਦੇ ਪਿੰਡ ਕੱਕੜ ਦੇ ਇਲਾਕੇ ‘ਚੋਂ ਚਾਰ 30 ਬੋਰ ਦੇ ਪਿਸਤੌਲ ਬਰਾਮਦ ਕਰਕੇ ਸਰਹੱਦ ਪਾਰੋਂ ਹੋ ਰਹੀ ਹਥਿਆਰਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤੀ ਹੈ।

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਏ.ਆਈ.ਜੀ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਤਸਕਰੀ ਸਬੰਧੀ ਮਿਲੀ ਖ਼ੁਫ਼ੀਆ ਇਤਲਾਹ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਦੀ ਟੀਮ ਨੇ ਪਿੰਡ ਕੱਕੜ ਦੇ ਇਲਾਕੇ ‘ਚ ਸਰਚ ਅਪ੍ਰੇਸ਼ਨ ਚਲਾਇਆ ਅਤੇ ਸਫਲਤਾਪੂਰਵਕ ਚਾਰ ਪਿਸਤੌਲਾਂ ਸਮੇਤ ਮੈਗਜ਼ੀਨ ਬਰਾਮਦ ਕੀਤੇ ਹਨ।

ਉਨਾਂ ਕਿਹਾ ਕਿ ਇਹ ਖੇਪ ਡਰੋਨ ਰਾਹੀਂ ਡਿਲੀਵਰ ਕੀਤੀ ਪ੍ਰਤੀਤ ਹੁੰਦੀ ਹੈ, ਪਰ ਬੀਐਸਐਫ ਅਤੇ ਸੂਬਾ ਪੁਲਿਸ ਦੀਆਂ ਮੁਸਤੈਦ ਗਤੀਵਿਧੀਆਂ ਕਾਰਨ ਖੇਪ ਪ੍ਰਾਪਤ ਕਰਨ ਵਾਲੀ ਧਿਰ ਖੇਪ ਹਾਸਲ ਨਹੀਂ ਕਰ ਸਕੀ। ਉਨਾਂ ਕਿਹਾ ਕਿ ਪੁਲਿਸ ਟੀਮਾਂ ਖੇਪ ਭੇਜਣ ਵਾਲੇ ਅਤੇ ਪ੍ਰਾਪਤ ਕਰਨ ਵਾਲੇ ਦੀ ਪਛਾਣ ਕਰਨ ਲਈ ਜਾਂਚ ਕਰ ਰਹੀਆਂ ਹਨ।

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ 22-06-23 ਨੂੰ ਮੁਕੱਦਮਾ ਨੰਬਰ 18 ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਇੱਕ ਹਫਤੇ ਤੋਂ ਵੀ ਘੱਟ ਸਮੇਂ ਵਿੱਚ ਸਰਹੱਦ ਪਾਰ ਤੋਂ ਹਥਿਆਰ ਤਸਕਰੀ ਦਾ ਇਹ ਤੀਜਾ ਅਜਿਹਾ ਮਾਡਿਊਲ ਹੈ, ਜਿਸ ਨਾਲ ਗ਼ੋਲੀ-ਸਿੱਕਾ ਸਮੇਤ ਕੁੱਲ 11 ਪਿਸਤੌਲਾਂ ਦੀ ਬਰਾਮਦਗੀ ਹੋਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 16 ਜੂਨ ਨੂੰ ਸੀ.ਆਈ.ਅੰਮਿ੍ਰਤਸਰ ਨੇ ਰਜਿੰਦਰ ਕੁਮਾਰ ਉਰਫ ਘੁੱਦੀ, ਜਗਜੀਤ ਸਿੰਘ, ਇੰਦਰਜੀਤ ਸਿੰਘ ਉਰਫ ਮੱਲੀ ਅਤੇ ਜਸ਼ਨਦੀਪ ਸਿੰਘ ਉਰਫ ਬੂਰਾ, ਸਾਰੇ ਵਾਸੀ ਅੰਮਿ੍ਰਤਸਰ, ਨੂੰ ਕਾਬੂ ਕਰਕੇ ਉਨਾਂ ਕੋਲੋਂ ਚਾਰ ਪਿਸਤੌਲਾਂ ਬਰਾਮਦ ਕੀਤੀਆਂ ਸਨ। ਇਸੇ ਤਰਾਂ 19 ਜੂਨ ਨੂੰ ਇੱਕ ਹੋਰ ਵਿਅਕਤੀ ਜਿਸ ਦੀ ਪਛਾਣ ਰਾਜਨ ਸਿੰਘ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ, ਨੂੰ ਤਿੰਨ .32 ਬੋਰ ਦੀਆਂ ਪਿਸਤੌਲਾਂ ਅਤੇ ਅਸਲੇ ਸਣੇ ਕਾਬੂ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...