June 30, 2026, 10:09 am
----------- Advertisement -----------
HomeNewsLatest Newsਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਸ ਨੇ ਸੂਬੇ...

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ

Published on

----------- Advertisement -----------

ਚੰਡੀਗੜ, 8 ਮਈ: ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ (ਸਪੈਸਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੇੜੇ ਹੋਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਜਲੰਧਰ ਲੋਕ ਸਭਾ ਲਈ ਉਪ ਚੋਣ 10 ਮਈ 2023 ਨੂੰ ਹੋਣੀ ਹੈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੀਪੀਜ/ਐਸਐਸਪੀਜ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ ਅੱਖ ਰੱਖਣ ਲਈ ਰਾਜ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ ਪਾਰਟੀਆਂ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰਾਂ ਸਰਹੱਦੀ ਜ਼ਿਲਿਆਂ ਦੇ ਐਸ.ਐਸ.ਪੀਜ ਨੂੰ ਅੰਤਰ-ਰਾਜੀ ਨਾਕੇ ਲਗਾ ਕੇ ਸਰਹੱਦਾਂ ਨੂੰ ਸੀਲ ਕਰਨ ਲਈ ਕਿਹਾ ਗਿਆ ਹੈ ਅਤੇ ਅਤੇ ਹਿਦਾਇਤ ਕੀਤੀ ਹੈ ਕਿ ਕਿਸੇ ਵੀ ਵਿਅਕਤੀ ਨੂੰ ਪੂਰੀ ਚੈਕਿੰਗ ਅਤੇ ਤਲਾਸ਼ੀ ਲਏ ਤੋਂ ਬਿਨਾਂ ਸੂਬੇ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ।

ਉਨਾਂ ਕਿਹਾ ਕਿ ਗਸ਼ਤ ਵਧਾਉਣ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਪੈਰਾ ਮਿਲਟਰੀ ਫੋਰਸਿਜ ਦੇ ਨਾਲ ਸਾਂਝੇ ਤੌਰ ਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਨਿਯਮਤ ਫਲੈਗ ਮਾਰਚ ਕੱਢੇ ਜਾ ਰਹੇ ਹਨ ਤਾਂ ਸੁਰੱਖਿਆ ਦੀ ਭਾਵਨਾ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਸੁਰੱਖਿਆ ਨੂੰ ਹੋਰ ਮਜਬੂਤ ਕੀਤਾ ਜਾਵੇਗਾ।

ਵਿਸ਼ੇਸ਼ ਡੀਜੀਪੀ ਨੇ ਕਿਹਾ, “ਅਸੀਂ ਸੁਰੱਖਿਅਤ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਾਂਗੇ।”

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਸ਼ਨਿਚਰਵਾਰ ਨੂੰ ਨਜਾਇਜ਼ ਸਰਾਬ ਦੀ ਵਿਕਰੀ ਨੂੰ ਰੋਕਣ ਅਤੇ ਲਾਹਣ ਨਿਰਮਾਤਾਵਾਂ ‘ਤੇ ਨਿਗਾਹਸਾਨੀ ਰੱਖਣ ਦੇ ਉਦੇਸ਼ ਨਾਲ ਰਾਜ ਵਿਆਪੀ ਮੁਹਿੰਮ ਚਲਾਈ ਸੀ, ਜਿਸ ਤਹਿਤ 306 ਪੁਲਿਸ ਟੀਮਾਂ ਨੇ 775 ਵਿਅਕਤੀਆਂ ਦੇ 813 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ , ਜੋ ਪਿਛਲੇ ਦੋ ਸਾਲਾਂ ਵਿੱਚ ਆਬਕਾਰੀ ਐਕਟ ਅਧੀਨ ਤਿੰਨ ਮਾਮਲਿਆਂ ਵਿੱਚ ਸ਼ਾਮਲ ਪਾਏ ਗਏ ਸਨ। ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 22 ਐਫਆਈਆਰ ਦਰਜ ਕਰਕੇ 1470 ਕਿਲੋ ਲਾਹਣ, 50 ਲੀਟਰ ਨਾਜਾਇਜ਼ ਸ਼ਰਾਬ, 403 ਬੋਤਲਾਂ ਨਾਜਾਇਸ਼ ਸਰਾਬ ਅਤੇ 70 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ 29 ਮਾਰਚ ਨੂੰ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਭਗੌੜਾ ਅਪਰਾਧੀਆਂ (ਪੀ.ਓ.) ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਜਲੰਧਰ ਦਿਹਾਤੀ ਪੁਲਿਸ ਨੇ 44 ਭਗੌੜਿਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...