September 21, 2026, 6:18 pm
----------- Advertisement -----------
HomeNewsLatest Newsਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਅਤੇ ਸਲਾਮਤ ਸੂਬਾ ਬਣਾਉਣ ਲਈ ਵਚਨਬੱਧ

Published on

----------- Advertisement -----------

ਚੰਡੀਗੜ੍ਹ, 18 ਜੂਨ (ਬਲਜੀਤ ਮਰਵਾਹਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਨੂੰ ਲਗਾਤਾਰ ਤੀਜੇ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ‘ਚ ਮਜ਼ਬੂਤ ਪੁਲਿਸ ਨੇ ਮਜ਼ਬੂਤ ਨਾਕੇ ਲਗਾ ਕੇ ਦੋਪਹੀਆ ਵਾਹਨਾਂ ਅਤੇ ਚਾਰ ਪਹੀਆ ਵਾਹਨਾਂ ਦੀ ਮੁਸਤੈਦੀ ਨਾਲ ਚੈਕਿੰਗ ਕੀਤੀ। ਇਹ ਤਲਾਸ਼ੀ ਅਭਿਆਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਦੌਰਾਨ ਚਲਾਇਆ ਗਿਆ।

ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਰੇਕ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਨਜ਼ਰਸਾਨੀ ਹੇਠ ਇੱਕ-ਇੱਕ ਨਾਕਾ ਲਗਾਉਣ ਅਤੇ ਸਾਰੇ ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੀ ਮੁਸਤੈਦੀ ਤੇ ਬਾਰੀਕਬੀਨੀ ਨਾਲ ਚੈਕਿੰਗ ਕਰਨ ਲਈ ਕਿਹਾ ਗਿਆ ਸੀ । ਉਨ੍ਹਾਂ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ , ਸ਼ੱਕੀ ਲੋਕਾਂ ਨੂੰ ਬਰਾਏ-ਤਫ਼ਤੀਸ਼ ਹਿਰਾਸਤ ਵਿੱਚ ਲੈਣ ਲਈ ਵੀ ਕਿਹਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦੇ ਹੋਏ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਚੈਕਿੰਗ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਵੀ ਪੁਸ਼ਟੀ ਕੀਤੀ ।

ਉਨ੍ਹਾਂ ਅੱਗੇ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਇਸ ਕਾਰਵਾਈ ਦੌਰਾਨ ਚੈਕਿੰਗ ਕਰਦੇ ਸਮੇਂ ਉਹ ਹਰ ਯਾਤਰੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।’’

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 2684 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੇ 372 ਸੁਚੱਜੇ ਤੇ ਮਜ਼ਬੂਤ ਨਾਕੇ ਲਗਾਏ ਗਏ ਸਨ। ਉਨ੍ਹਾਂ ਦੱਸਿਆ ਕਿ ਚਾਰ ਘੰਟੇ ਚੱਲੇ ਇਸ ਅਭਿਆਨ ਵਿੱਚ 12040 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 603 ਦੇ ਚਲਾਨ ਕੀਤੇ ਗਏ ਅਤੇ 35 ਨੂੰ ਜ਼ਬਤ ਕੀਤਾ ਗਿਆ। ਪੁਲਿਸ ਟੀਮਾਂ ਨੇ ਆਪ੍ਰੇਸ਼ਨ ਦੌਰਾਨ 4236 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ।

ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਇਲਾਕੇ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਤੋਂ ਇਲਾਵਾ, ਸਮਾਜ ਵਿਰੋਧੀ ਅਨਸਰਾਂ ਵਿੱਚ ਖ਼ੌਫ਼ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਮਦਦ ਕਰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...