June 29, 2026, 5:49 am
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਗ਼ੈਰ-ਕਾਨੂੰਨੀ ਤਸਕਰੀ ਨੂੰ ਠੱਲ ਪਾਉਣ ਲਈ ਚਲਾਇਆ ‘ਆਪ੍ਰੇਸ਼ਨ ਸੀਲ’

ਪੰਜਾਬ ਪੁਲਿਸ ਨੇ ਗ਼ੈਰ-ਕਾਨੂੰਨੀ ਤਸਕਰੀ ਨੂੰ ਠੱਲ ਪਾਉਣ ਲਈ ਚਲਾਇਆ ‘ਆਪ੍ਰੇਸ਼ਨ ਸੀਲ’

Published on

----------- Advertisement -----------

ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਵੱਲੋਂ ਐਤਵਾਰ ਨੂੰ ਸਰਹੱਦੀ ਸੂਬੇ ਪੰਜਾਬ ‘ਚ ਦਾਖਲ ਹੋਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ’ ਚਲਾਇਆ ਗਿਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਅਮਲ ਵਿੱਚ ਲਿਆਂਦੀ ਗਈ।

ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਰਾਜਸਥਾਨ ਅਤੇ ਹਰਿਆਣਾ ਨਾਲ ਲਗਦੀਆਂ ਸਰਹੱਦਾਂ ਵਾਲੇ 10 ਜਿਲਿਆਂ ਦੇ ਸਾਰੇ 131 ਐਂਟਰੀ/ਐਗਜਿਟ ਪੁਆਇੰਟਾਂ ‘ਤੇ ਇੰਸਪੈਕਟਰਜ਼/ਡੀਐਸਪੀਜ਼ ਦੀ ਨਿਗਰਾਨੀ ਹੇਠ 1600 ਪੁਲਿਸ ਕਰਮੀਆਂ ਦੇ ਅਮਲੇ ਵੱਲੋਂ ਪੂਰਨ ਤਾਲਮੇਲ ਨਾਲ ਚੌਕਸੀਭਰਪੂਰ ਤੇ ਮਜ਼ਬੂਤ ਨਾਕੇ ਲਗਾਏ ਗਏ । 10 ਅੰਤਰ-ਰਾਜੀ ਸਰਹੱਦੀ ਜਿਲਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸ.ਏ.ਐਸ. ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਇਹ ਆਪ੍ਰੇਸ਼ਨ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਪੂਰੇ ਤਾਲਮੇਲ ਨਾਲ ਚਲਾਇਆ ਗਿਆ ਅਤੇ ਸਾਰੇ ਐਸ.ਐਸ.ਪੀਜ਼. ਨੂੰ ਤਾਕੀਦ ਕੀਤੀ ਗਈ ਸੀ ਕਿ ਅਪਰੇਸ਼ਨ ਨੂੰ ਸਫਲ ਬਣਾਉਣ ਲਈ ਸੀਲਿੰਗ ਪੁਆਇੰਟਾਂ ‘ਤੇ ਗਜ਼ਟਿਡ ਅਫਸਰਾਂ /ਐਸ.ਐਚ.ਓ.ਦੀ ਨਿਗਰਾਨੀ ਹੇਠ ਵੱਧ ਤੋਂ ਵੱਧ ਪੁਲਿਸ ਅਧਿਕਾਰੀਆਂ/ਕਰਮੀਆਂ ਨੂੰ ਜੁਟਾਇਆ ਜਾਵੇ ਅਤੇ ਮਜ਼ਬੂਤ ‘ਨਾਕੇ’ ਲਗਾਏ ਜਾਣ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਦਾ ਉਦੇਸ਼ ਗੈਰ-ਕਾਨੂੰਨੀ ਢੰਗ ਨਾਲ ਨਸ਼ਿਆਂ ਤੇ ਨਾਜ਼ਾਇਜ ਸ਼ਰਾਬ ਦੀ ਤਸਕਰੀ ਤੇ ਰੋਕ ਲਾਉਣਾ ਅਤੇ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਠੱਲ ਪਾਉਣਾ ਹੈ। ਉਨਾਂ ਕਿਹਾ ਕਿ ਆਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਕੀਤੀ ਗਈ ਅਤੇ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ। ਉਨਾਂ ਅੱਗੇ ਕਿਹਾ ਕਿ ਸਾਰੇ ਪੁਲਿਸ ਮੁਲਾਜਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਗਈ ਸੀ ਕਿ ਆਪ੍ਰੇਸ਼ਨ ਦੌਰਾਨ ਹਰੇਕ ਵਿਅਕਤੀ ਦੇ ਵਾਹਨ ਦੀ ਨਿਮਰਤਾ ਅਤੇ ਦੋਸਤਾਨਾ ਢੰਗ ਨਾਲ ਚੈਕਿੰਗ ਕੀਤੀ ਜਾਵੇ।

ਏ.ਡੀ.ਜੀ.ਪੀ. ਨੇ ਦੱਸਿਆ ਕਿ ਸੂਬੇ ਵਿੱਚ ਦਾਖ਼ਲ ਹੋਣ ਵਾਲੇ 6378 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨਾਂ ਵਿੱਚੋਂ 366 ਦੇ ਚਲਾਨ ਕੀਤੇ ਗਏ ਅਤੇ 32 ਨੂੰ ਜ਼ਬਤ ਕੀਤਾ ਗਿਆ। ਪੁਲਿਸ ਨੇ 33 ਐਫਆਈਆਰਜ਼ ਦਰਜ ਕੀਤੀਆਂ ਅਤੇ ਤਿੰਨ ਭਗੌੜੇ ਅਪਰਾਧੀਆਂ ਨੂੰ ਗਿ੍ਰਫ਼ਤਾਰ ਵੀ ਕੀਤਾ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 70 ਕਿਲੋ ਚੂਰਾ ਪੋਸਤ, 1 ਕਿਲੋ ਚਰਸ, 110 ਗ੍ਰਾਮ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਸੂਬੇ ਵਿੱਚ ਪੁਲਿਸ ਦੀ ਮੁਸਤੈਦ ਮੌਜੂਦਗੀ ਨੂੰ ਦਰਸਾਉਣ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾ ਖ਼ੌਫ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਸਹਾਈ ਹੁੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...