July 28, 2026, 10:54 pm
----------- Advertisement -----------
HomeNewsBreaking Newsਠੇਕੇ 'ਤੇ ਬੋਤਲਾਂ ਮੰਗਣ ਪਹੁੰਚਿਆ ਪੰਜਾਬ ਪੁਲਿਸ ਦਾ ਮੁਲਾਜ਼ਮ, ਮਾਲਕ ਨੇ ਦੇਣ...

ਠੇਕੇ ‘ਤੇ ਬੋਤਲਾਂ ਮੰਗਣ ਪਹੁੰਚਿਆ ਪੰਜਾਬ ਪੁਲਿਸ ਦਾ ਮੁਲਾਜ਼ਮ, ਮਾਲਕ ਨੇ ਦੇਣ ਤੋਂ ਕੀਤਾ ਇਨਕਾਰ, ਤਾਂ ਦਿੱਤੀ ਧਮਕੀ

Published on

----------- Advertisement -----------
  • ਏਡੀਸੀਪੀ ਨੇ ਕੀਤਾ ਲਾਈਨ ਹਾਜ਼ਰ

ਅੰਮ੍ਰਿਤਸਰ, 12 ਜੁਲਾਈ 2023 – ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਮੁਲਾਜ਼ਮ ਦੀ ਇਕ ਸ਼ਰਮਨਾਕ ਵੀਡੀਓ ਸਾਹਮਣੇ ਆਈ ਹੈ। ਅੰਮ੍ਰਿਤਸਰ ਦਾ ਇੱਕ ਪੁਲਿਸ ਮੁਲਾਜ਼ਮ ਠੇਕੇ ‘ਤੇ ਜਾ ਕੇ ਸ਼ਰਾਬ ਦੀਆਂ ਬੋਤਲਾਂ ਮੰਗ ਰਿਹਾ ਹੈ। ਜਿਸ ਦੀ ਵੀਡੀਓ ਵੀ ਵਾਇਰਲ ਹੋ ਰਹੈ ਹੈ। ਇਸ ਦੇ ਨਾਲ ਹੀ ਵੀਡੀਓ ‘ਚ ਠੇਕੇ ਦੇ ਮਾਲਕ ਨੇ ਪੁਲਸ ‘ਤੇ ਬਿਨਾਂ ਕਿਸੇ ਕਾਰਨ ਅਤੇ ਨਿਯਮਾਂ ਦੇ ਖਿਲਾਫ ਜਾ ਕੇ ਉਸ ਨੂੰ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ।

ਵੀਡੀਓ ਅੰਮ੍ਰਿਤਸਰ ਦੇ ਥਾਣਾ ਬੱਸ ਸਟੈਂਡ ਦੇ ਮੁਨਸ਼ੀ ਦੀ ਹੈ। ਇਸ ਦੇ ਨਾਲ ਹੀ ਇਹ ਠੇਕਾ ਅੰਮ੍ਰਿਤਸਰ ਦੇ ਰਾਮ ਤਲਾਈ ਚੌਕ ਨੇੜੇ ਦੱਸਿਆ ਜਾ ਰਿਹਾ ਹੈ। ਠੇਕੇ ਦੇ ਮਾਲਕ ਅਨੁਸਾਰ ਮਹੀਨੇ ਦੇ ਸ਼ੁਰੂ ਵਿੱਚ 4 ਬੋਤਲਾਂ ਚੌਕੀ ਵਿੱਚ ਪਹੁੰਚਾਈਆਂ ਗਈਆਂ ਸਨ। ਇਸ ਤੋਂ ਬਾਅਦ ਠੇਕੇ ‘ਤੇ ਪੁੱਜੇ ਚੌਕੀ ਦੇ ਮੁਨਸ਼ੀ ਨੇ 6 ਸ਼ਬਦ ਬੋਲਦਿਆਂ ਦੋ ਬੋਤਲਾਂ ਹੋਰ ਦੇਣ ਦੀ ਗੱਲ ਆਖੀ।

ਪੁਲੀਸ ਦੀ ਵਧਦੀ ਮੰਗ ਨੂੰ ਦੇਖ ਕੇ ਠੇਕਾ ਮਾਲਕ ਵੀ ਭੜਕ ਗਿਆ। ਜਿਸ ਤੋਂ ਬਾਅਦ ਉਹ ਪੁਲਿਸ ਮੁਲਾਜ਼ਮ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ 12 ਵਜੇ ਤੋਂ ਪਹਿਲਾਂ ਉਨ੍ਹਾਂ ਦੇ ਠੇਕੇ ’ਤੇ ਆਇਆ ਤਾਂ ਉਸ ’ਤੇ ਵੀ ਕਾਰਵਾਈ ਕੀਤੀ ਜਾਵੇਗੀ। ਜੇਕਰ ਰਾਤ 12 ਵਜੇ ਤੋਂ ਬਾਅਦ ਉਸ ਦਾ ਠੇਕਾ ਖੁੱਲ੍ਹਿਆ ਤਾਂ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ‘ਚ ਆ ਗਈ ਹੈ। ਏਡੀਸੀਪੀ 3 ਅਭਿਮਨਿਊ ਰਾਣਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਏਸੀਪੀ ਈਸਟ ਨੂੰ ਸੌਂਪ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੁਲੀਸ ਨੇ ਚੌਕੀ ਦੇ ਮੁਨਸ਼ੀ ਬਲਦੇਵ ਸਿੰਘ ਨੂੰ ਵੀ ਲਾਈਨ ਹਾਜ਼ਰ ਕਰ ਦਿੱਤਾ ਹੈ। ਇਸ ਮਾਮਲੇ ‘ਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ‘ਤੇ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...