September 17, 2026, 4:18 am
----------- Advertisement -----------
HomeNewsਪੰਜਾਬ ਪੁਲਿਸ ਨੇ ਰਾਜ ਭਰ ਦੀਆਂ ਜ਼ਿਲਾ ਅਤੇ ਉਪ-ਮੰਡਲ ਅਦਾਲਤਾਂ ਵਿੱਚ ਸੁਰੱਖਿਆ...

ਪੰਜਾਬ ਪੁਲਿਸ ਨੇ ਰਾਜ ਭਰ ਦੀਆਂ ਜ਼ਿਲਾ ਅਤੇ ਉਪ-ਮੰਡਲ ਅਦਾਲਤਾਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Published on

----------- Advertisement -----------

ਚੰਡੀਗੜ, 2 ਮਈ: ਸਾਰੇ ਨਿਆਂਇਕ ਕੰਪਲੈਕਸਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਰਾਜ ਭਰ ਦੀਆਂ ਜ਼ਿਲਾ ਅਤੇ ਸਬ-ਡਵੀਜਨਲ ਅਦਾਲਤਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਡੋਰ ਫਰੇਮ ਮੈਟਲ ਡਿਟੈਕਟਰ (ਡੀਐਫਐਮਡੀ), ਕਲੋਜਡ ਸਰਕਟ ਟੈਲੀਵਿਜਨ (ਸੀ.ਸੀ.ਟੀ.ਵੀ. ) ਕੈਮਰੇ ਅਤੇ ਲਗਾਏ ਗਏ ਹੋਰ ਸੁਰੱਖਿਆ ਉਪਕਰਨ ਕੰਮ ਕਰਨ ਲਈ ਬਾ-ਦਰੁਸਤ ਹਨ।

ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ਚੈਕਿੰਗ ਕੀਤੀ ਗਈ। ਸੀਪੀਜ/ਐਸਐਸਪੀਜ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਨਿੱਜੀ ਤੌਰ ‘ਤੇ ਇਸ ਤਲਾਸ਼ੀ ਅਭਿਆਨ ਦੀ ਨਿਗਰਾਨੀ ਕਰਨ ਅਤੇ ਚੈਕਿੰਗ ਕਰਨ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਦਾ ਗਠਨ ਕੀਤਾ ਜਾਵੇ। ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਐਸਪੀਜ/ਡੀਐਸਪੀਜ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਰਾਜ ਭਰ ਦੀਆਂ ਲਗਭਗ 68 ਅਦਾਲਤਾਂ ਵਿੱਚ ਚੈਕਿੰਗ ਕੀਤੀ।

ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਉਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਦਾਲਤੀ ਕੰਪਲੈਕਸਾਂ ਦੇ ਲਾਗ-ਪਾਸ ਘੁੰਮਦੇ 1796 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਅਤੇ 1768 ਵਾਹਨਾਂ ਦੀ ਚੈਕਿੰਗ ਵੀ ਕੀਤੀ। ਉਨਾਂ ਕਿਹਾ ਕਿ ਇਹ ਚੈਕਿੰਗ ਕਰਨ ਦਾ ਮਕਸਦ ਸੂਬੇ ਦੇ ਜੁਡੀਸ਼ੀਅਲ ਕੰਪਲੈਕਸਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਕੇ ਸਮਾਜ ਵਿਰੋਧੀ ਅਨਸਰਾਂ ‘ਤੇ ਨਕੇਲ ਕੱਸਣਾ ਹੈ । ਵਿਸ਼ੇਸ਼ ਡੀਜੀਪੀ ਨੇ ਇਸ ਕਦਮ ਨੂੰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦਾ ਹਿੱਸਾ ਕਰਾਰ ਦਿੰਦਿਆਂ ਕਿਹਾ,“ਅਸੀਂ ਸੀਪੀਜ/ਐਸਐਸਪੀਜ ਨੂੰ ਅਗਲੇ ਤਿੰਨ ਦਿਨਾਂ ਵਿੱਚ ਬਾਰ ਐਸੋਸੀਏਸ਼ਨਾਂ ਨਾਲ ਕਰਟਸੀ ਮੀਟਿੰਗਾਂ ਕਰਨ ਦਾ ਮਸ਼ਵਰਾ ਦਿੱਤਾ ਹੈ।” ਜ਼ਿਕਰਯੋਗ ਹੈ ਕਿ ਸੀਪੀਜ/ਐਸਐਸਪੀਜ ਨੂੰ ਸਮਾਜ ਵਿਰੋਧੀ ਅਨਸਰਾਂ ‘ਤੇ ਨਿਗਰਾਨੀ ਵਧਾਉਣ ਲਈ ਅਜਿਹੀਆਂ ਸੰਵੇਦਨਸ਼ੀਲ ਥਾਵਾਂ ਦੇ ਆਲੇ-ਦੁਆਲੇ ਪੁਲਿਸ ਗਸ਼ਤ ਵਧਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...