September 10, 2026, 12:04 am
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਇਕ ਹਫ਼ਤੇ 'ਚ ਚਾਈਨਾ ਡੋਰ ਦੇ 1503 ਬੰਡਲ ਜ਼ਬਤ...

ਪੰਜਾਬ ਪੁਲਿਸ ਨੇ ਇਕ ਹਫ਼ਤੇ ‘ਚ ਚਾਈਨਾ ਡੋਰ ਦੇ 1503 ਬੰਡਲ ਜ਼ਬਤ ਕਰਕੇ 56 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 30 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੰਥੈਟਿਕ ਸਮੱਗਰੀ ਨਾਲ ਬਣੀ ਚਾਈਨਾ ਡੋਰ ਦੀ ਵਿਕਰੀ, ਭੰਡਾਰਨ ਅਤੇ ਖਰੀਦ ‘ਤੇ ਪਾਬੰਦੀ ਲਗਾਉਣ ਦੇ ਹੁਕਮਾਂ ਤੋਂ ਇੱਕ ਹਫ਼ਤੇ ਉਪਰੰਤ ਪੰਜਾਬ ਪੁਲਿਸ ਨੇ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਇਸ ਘਾਤਕ ਡੋਰ ਵਿਰੁੱਧ ਜਾਰੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ।
ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਕੀਤੀ ਕਾਰਵਾਈ ਬਾਰੇ ਹਫ਼ਤਾਵਾਰੀ ਵੇਰਵੇ ਸਾਂਝੇ ਕਰਦਿਆਂ ਆਈ.ਜੀ.ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 50 ਐਫ.ਆਈ.ਆਰਜ਼. ਦਰਜ ਕਰਕੇ ਚਾਈਨਾ ਡੋਰ ਦੇ 1502 ਬੰਡਲ ਜਬਤ ਕੀਤੇ ਅਤੇ ਇਸ ਡੋਰ ਨੂੰ ਵੇਚਣ ਵਿੱਚ ਸ਼ਾਮਲ 56 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਚਾਈਨਾ ਡੋਰ ਵਿਰੁੱਧ ਮੁਹਿੰਮ ਸ਼ੁਰੂ ਕਰਨ ਉਪਰੰਤ ਪੰਜਾਬ ਪੁਲਿਸ ਨੇ 19 ਦਸੰਬਰ, 2022 ਤੋਂ ਹੁਣ ਤੱਕ 284 ਐਫਆਈਆਰਜ਼ ਦਰਜ ਕਰਕੇ ਚਾਈਨਾ ਡੋਰ ਦੇ ਕੁੱਲ 12866 ਬੰਡਲ ਜ਼ਬਤ ਕੀਤੇ ਅਤੇ 311 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਚਾਈਨਾ ਡੋਰ ਨੂੰ ਖਰੀਦਣ/ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਜ਼ਿਕਰਯੋਗ ਹੈ ਕਿ ਸੂਬੇ ਦੇ ਸਾਰੇ ਐਸਐਚਓਜ਼ ਨੂੰ ਛਾਪੇਮਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਤਾਂ ਜੋ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕੋਈ ਵੀ ਚਾਈਨਾ ਡੋਰ ਨਾ ਵੇਚ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...