October 15, 2026, 7:59 pm
----------- Advertisement -----------
HomeNewsLatest Newsਆਜ਼ਾਦੀ ਦਿਹਾੜੇ ਤੋਂ ਪਹਿਲਾਂ, ਪੰਜਾਬ ਪੁਲਿਸ ਵੱਲੋਂ 37500 ਰੁਪਏ ਦੀ ਨਕਦੀ ਅਤੇ...

ਆਜ਼ਾਦੀ ਦਿਹਾੜੇ ਤੋਂ ਪਹਿਲਾਂ, ਪੰਜਾਬ ਪੁਲਿਸ ਵੱਲੋਂ 37500 ਰੁਪਏ ਦੀ ਨਕਦੀ ਅਤੇ ਗੋਲੀ-ਸਿੱਕੇ ਸਮੇਤ ਤਿੰਨ ਪਿਸਤੌਲ ਵੀ ਬਰਾਮਦ

Published on

----------- Advertisement -----------

ਚੰਡੀਗੜ੍ਹ/ਤਰਨਤਾਰਨ, 13 ਅਗਸਤ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ ਚੈਕ ਗਣਰਾਜ ਅਧਾਰਤ ਗੁਰਦੇਵ ਸਿੰਘ ਉਰਫ਼ ਜੈਸਲ ਵੱਲੋਂ ਚਲਾਏ ਜਾ ਰਹੇ ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਤਿੰਨ ਪਿਸਤੌਲਾਂ ਅਤੇ ਗੋਲੀ-ਸਿੱਕੇ ਸਮੇਤ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸਾਹਮਣੇ ਆਈ ਹੈ।

ਗੁਰਦੇਵ ਜੈਸਲ, ਕੈਨੇਡਾ ਅਧਾਰਤ ਅੱਤਵਾਦੀਆਂ ਲਖਬੀਰ ਉਰਫ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ, ਜਿਨ੍ਹਾਂ ਦਾ ਹੱਥ ਪੁਲਿਸ ਸਟੇਸ਼ਨ ਸਰਹਾਲੀ ਵਿਖੇ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਅਤੇ ਸੂਬੇ ਵਿੱਚ ਮਿੱਥ ਕੇ ਕੀਤੀਆਂ ਗਈਆਂ ਹੱਥਿਆਵਾਂ ਪਿੱਛੇ ਹੈ, ਦੇ ਗਿਰੋਹ ਦਾ ਮੁੱਖ ਮੈਂਬਰ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਅਸ਼ਮਪ੍ਰੀਤ ਸਿੰਘ ਵਾਸੀ ਨੂਰਦੀ, ਤਰਨ ਤਾਰਨ, ਪਰਦੀਪ ਸਿੰਘ ਅਤੇ ਸੁਖਮਨ ਦੋਵੇਂ ਵਾਸੀ ਸ਼ੇਰੋਂ, ਸਰਹਾਲੀ (ਤਰਨ ਤਾਰਨ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲਾਂ ਤੋਂ ਇਲਾਵਾ 37500 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੁਰਦੇਵ ਜੈਸਲ ਵੱਲੋਂ ਮਾਝਾ ਖੇਤਰ ਵਿੱਚ ਦਹਿਸ਼ਤੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇੱਕ ਨਵਾਂ ਮਾਡਿਊਲ ਤਿਆਰ ਕਰਨ ਦੀ ਠੋਸ ਜਾਣਕਾਰੀ ਮਿਲਣ ਉਪਰੰਤ ਤਰਨ ਤਾਰਨ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤਿੰਨਾਂ ਮੁਲਜ਼ਮਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ, ਜਦੋਂ ਉਹ ਅਪਰਾਧ ਨੂੰ ਅੰਜ਼ਾਮ ਦੇਣ ਦੀ ਸਾਜਿਸ਼ ਰਚ ਰਹੇ ਸਨ। ਹੋਰ ਵੇਰਵੇ ਸਾਂਝੇ ਕਰਦਿਆਂ ਐਸ.ਐਸ.ਪੀ, ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਚੈਕ ਗਣਰਾਜ ਵਿੱਚ ਬੈਠਾ ਜੈਸਲ, ਮਾਡਿਊਲ ਦੇ ਮੈਂਬਰਾਂ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਨੂੰ ਸੂਬੇ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਲਈ ਦਹਿਸ਼ਤੀ ਗਤੀਵਿਧੀਆਂ ਅਤੇ ਟਾਰਗੇਟ ਕਿਲਿੰਗਜ਼ ਨੂੰ ਅੰਜਾਮ ਦੇਣ ਸਬੰਧੀ ਫੋਨ ‘ਤੇ ਨਿਰਦੇਸ਼ ਦਿੰਦਾ ਸੀ।

ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਇਹ ਵੀ ਮੰਨਿਆ ਕਿ ਉਨ੍ਹਾਂ ਵੱਲੋਂ ਅੱਤਵਾਦ ਫੰਡਿੰਗ ਦੇ ਤੌਰ ‘ਤੇ ਹਥਿਆਰਾਂ ਅਤੇ ਪੈਸਿਆਂ ਦੀਆਂ ਕੁਝ ਖੇਪਾਂ ਵੀ ਪ੍ਰਾਪਤ ਕੀਤੀਆਂ ਗਈਆ ਸਨ, ਜਿਨ੍ਹਾਂ ਨੂੰ ਗੁਰਦੇਵ ਜੈਸਲ ਦੇ ਨਿਰਦੇਸ਼ਾਂ ‘ਤੇ ਵੱਖ-ਵੱਖ ਵਿਅਕਤੀਆਂ ਤੱਕ ਪਹੁੰਚਾਇਆ ਜਾਣਾ ਸੀ। ਉਨ੍ਹਾਂ ਕਿਹਾ ਕਿ ਸਾਰੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਸਬੰਧੀ ਥਾਣਾ ਸਰਹਾਲੀ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 384, 385,386, 387, 115 ਅਤੇ 120-ਬੀ, ਅਸਲਾ ਐਕਟ ਦੀਆਂ ਧਾਰਾਵਾਂ 25 (6) ਅਤੇ 27 (7), ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾਵਾਂ 13, 16, 17, 18, 18-ਬੀ, 20 ਅਤੇ 40, ਐਨ.ਡੀ.ਪੀ.ਐਸ. ਐਕਟ ਦੀ ਧਾਰਾਵਾਂ 21 ਅਤੇ 29 ਅਤੇ ਆਈਟੀ ਐਕਟ ਦੀ ਧਾਰਾ 66 ਤਹਿਤ ਐਫ.ਆਈ.ਆਰ. ਨੰ. 119 ਮਿਤੀ 12.08.2023 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਗੈਂਗਸਟਰ ਤੋਂ ਅੱਤਵਾਦੀ ਬਣੇ ਕੈਨੇਡਾ ਅਧਾਰਤ ਲਖਬੀਰ ਸਿੰਘ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ ਦਾ ਕਰੀਬੀ ਸਾਥੀ ਗੁਰਦੇਵ ਸਿੰਘ ਉਰਫ ਜੈਸਲ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ ‘ਤੇ ਦਸੰਬਰ 2022 ਵਿੱਚ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦਾ ਮਾਸਟਰਮਾਈਂਡ ਹੈ। ਉਹ 2022 ਵਿੱਚ ਦੁਬਈ ਭੱਜ ਗਿਆ, ਜਿਸ ਤੋਂ ਬਾਅਦ ਗੈਰ-ਕਾਨੂੰਨੀ ਢੰਗ ਨਾਲ ਉਥੋਂ ਯੂਰਪ ਚਲਾ ਗਿਆ। ਉਹ ਆਪਣੇ ਸਾਥੀਆਂ ਦੀ ਮਦਦ ਨਾਲ ਪੰਜਾਬ ‘ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅੱਤਵਾਦੀ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਦੀ ਮਦਦ ਕਰਦਾ ਰਿਹਾ ਹੈ। ਕਾਊਂਟਰ ਇੰਟੈਲੀਜੈਂਸ ਰਿਪੋਰਟਾਂ ਦੇ ਅਨੁਸਾਰ ਜਦੋਂ ਗੁਰਦੇਵ ਜੈਸਲ ਪਹਿਲਾਂ ਭਾਰਤ ਵਿੱਚ ਸੀ ਤਾਂ ਉਸਨੇ ਲਖਬੀਰ ਲੰਡਾ ਦੇ ਕਹਿਣ ‘ਤੇ ਹਥਿਆਰਾਂ, ਆਈਈਡੀਜ਼, ਏਕੇ-47 ਰਾਈਫਲ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਹਾਸਲ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...