July 13, 2026, 9:14 pm
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਉੱਭਰਦੇ ਗਾਇਕ ਨਵਜੋਤ ਸਿੰਘ ਵਿਰਕ ਦੇ ਅੰਨ੍ਹੇ ਕ+ਤ+ਲ ਕੇਸ...

ਪੰਜਾਬ ਪੁਲਿਸ ਨੇ ਉੱਭਰਦੇ ਗਾਇਕ ਨਵਜੋਤ ਸਿੰਘ ਵਿਰਕ ਦੇ ਅੰਨ੍ਹੇ ਕ+ਤ+ਲ ਕੇਸ ਦੀ ਗੁੱਥੀ ਸੁਲਝਾਈ

Published on

----------- Advertisement -----------

ਚੰਡੀਗੜ੍ਹ/ਐਸਏਐਸ ਨਗਰ, 15 ਦਸੰਬਰ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਉਭਰਦੇ ਗਾਇਕ ਨਵਜੋਤ ਸਿੰਘ ਵਿਰਕ, ਜਿਸਨੂੰ ਵਿਸ਼ੇਸ਼ ਤੌਰ ‘ਤੇ ਈਸਾਪੁਰੀਆ (22) ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.),ਐਸ.ਏ.ਐਸ.ਨਗਰ ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਪਿੰਡ ਉਮਰਪੁਰ ਵਾਸੀ ਅਭਿਸ਼ੇਕ ਉਰਫ਼ ਰਜਤ ਰਾਣਾ (25) ਵਜੋਂ ਹੋਈ ਹੈ। ਇਸ ਕਤਲ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਦੀ ਪਛਾਣ ਸੌਰਵ ਵਾਸੀ ਸੁਲਤਾਨਪੁਰ ਬਰਵਾਲਾ ਵਜੋਂ ਹੋਈ ਹੈ, ਜਿਸ ਦੀ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਕਤਲ ਦੀ ਇਸ ਵਾਰਦਾਤ ਵਿੱਚ ਵਰਤਿਆ ਗਿਆ 9 ਐਮਐਮ ਪਿਸਤੌਲ ਹਰਿਆਣਾ ਦੀ ਰਾਏਪੁਰ ਰਾਣੀ ਪੁਲੀਸ ਵੱਲੋਂ ਪਹਿਲਾਂ ਹੀ ਬਰਾਮਦ ਕਰ ਲਿਆ ਗਿਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਇਹ ਮਾਮਲਾ ਮਈ 2018 ਦਾ ਹੈ, ਜਦੋਂ ਅਭਿਸ਼ੇਕ ਨੇ ਆਪਣੇ ਸਾਥੀ ਸੌਰਵ ਨਾਲ ਮਿਲ ਕੇ ਪੀੜਤ ਨਵਜੋਤ ਵਿਰਕ ਦੀ ਮਾਈਕਰਾ ਕਾਰ ਖੋਹਣ ਲਈ ਉਸ ਨੂੰ ਨਿਸ਼ਾਨਾ ਬਣਾਇਆ ਅਤੇ ਫਿਰ ਦੋਹਾਂ ਧਿਰਾਂ ਦਰਮਿਆਨ ਹੋਈ ਤਿੱਖੀ ਬਹਿਸ ਤੋਂ ਬਾਅਦ ਉਕਤ ਦੋਸ਼ੀਆਂ ਨੇ ਨਵਦੀਪ ਵਿਰਕ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਨਵਦੀਪ ਵਿਰਕ ਦੇ ਪਰਿਵਾਰਕ ਮੈਂਬਰਾਂ ਨੂੰ ਐਕਸਪੋ ਫੋਰਜਿੰਗ ਨੇੜੇ ਬਰਵਾਲਾ ਰੋਡ ‘ਤੇ ਉਸਦੀ ਨਿਸਾਨ ਮਾਈਕਰਾ ਕਾਰ ਖੜ੍ਹੇ ਹੋਣ ਦਾ ਪਤਾ ਲੱਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਊਸ਼ਾ ਯਾਰਨ ਫੈਕਟਰੀ ਦੇ ਖਾਲੀ ਪਲਾਟ ਤੋਂ ਗਾਇਕ ਦੀ ਲਾਸ਼ ਬਰਾਮਦ ਹੋਈ।
ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਡੇਰਾਬੱਸੀ ਵਿਖੇ ਐਫਆਈਆਰ ਨੰਬਰ 144 ਮਿਤੀ 28.05.2018 ਅਧੀਨ ਕੇਸ ਦਰਜ ਕੀਤਾ ਗਿਆ ਸੀ।

ਐਸਐਸਪੀ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਐਸਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਸੀ ਜਿਸ ਨੇ ਇਸ ਮਾਮਲੇ ਦੀ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ। ਐਸਆਈਟੀ ਵਿੱਚ ਡੀਐਸਪੀ ਇਨਵੈਸਟੀਗੇਸ਼ਨ ਗੁਰਸ਼ੇਰ ਸਿੰਘ ਅਤੇ ਸੀਆਈਏ ਇੰਚਾਰਜ ਮੁਹਾਲੀ ਸ਼ਿਵ ਕੁਮਾਰ ਮੈਂਬਰ ਵਜੋਂ ਸ਼ਾਮਲ ਸਨ।

ਉਨ੍ਹਾਂ ਦੱਸਿਆ ਕਿ ਜਾਂਚ ਤੋਂ ਹੋਏ ਖੁਲਾਸੇ ਅਨੁਸਾਰ ਦੋਸ਼ੀ ਵਿਅਕਤੀ ਯੂਪੀ-ਅਧਾਰਤ ਰਾਹੁਲ ਖੱਟਾ ਗੈਂਗ ਲਈ ਕੰਮ ਕਰ ਰਹੇ ਸਨ ਅਤੇ ਕਤਲ ਦੇ ਪਿੱਛੇ ਦਾ ਉਦੇਸ਼ ਮਾਰੇ ਗਏ ਗਾਇਕ ਦੀ ਕਾਰ ਖੋਹਣਾ ਸੀ, ਜਿਸਨੂੰ ਉਹ ਕਥਿਤ ਤੌਰ ‘ਤੇ ਕਿਸੇ ਹੋਰ ਅਪਰਾਧ ਵਿੱਚ ਵਰਤਣਾ ਚਾਹੁੰਦੇ ਸਨ।

ਜ਼ਿਕਰਯੋਗ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਅਭਿਸ਼ੇਕ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ ਆਦਿ ਨਾਲ ਸਬੰਧਤ ਘੱਟੋ-ਘੱਟ ਸੱਤ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਬਜ਼ੀਆਂ ਤੇ ਰਾਸ਼ਨ ਹੋਇਆ ਮਹਿੰਗਾ, ਜੂਨ ‘ਚ ਪ੍ਰਚੂਨ ਮਹਿੰਗਾਈ 4.38% ਤੱਕ ਪਹੁੰਚੀ, ਵਧਦੇ ਅੰਕੜਿਆਂ ਨੇ ਵਧਾਈ ਚਿੰਤਾ

ਇਰਾਨ ਅਤੇ ਅਮਰੀਕਾ ਵਿਚਕਾਰ ਮੁੜ ਵਧੇ ਤਣਾਅ ਅਤੇ ਜੰਗ ਦੇ ਮਾਹੌਲ ਤੋਂ ਬਾਅਦ ਦੇਸ਼...

ਲੋਕ ਸਭਾ ਚੋਣਾਂ ਦੀ ਤਰਾਂ ਵਿਧਾਨ ਸਭਾ ਚੋਣਾਂ ਵਿਚ ਵੀ ਰਾਹੁਲ ਗਾਂਧੀ ‘ਤੇ ਭਰੋਸਾ ਕਰ ਰਹੇ ਹਨ ਪੰਜਾਬ ਦੇ ਵੋਟਰ – ਭੁਪੇਸ਼ ਬਘੇਲ

ਪੰਜਾਬ ਕਾਂਗਗਰਸ ਦੇ ਪ੍ਰਭਾਰੀ ਭੁਪੇਸ਼ ਬਘੇਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ...

ਅਪਾਹਜ ਮਹਿਲਾ ਦਾ ਬੇਰਹਿਮੀ ਨਾਲ ਕਤਲ, ਡਿਊਟੀ ਤੋਂ ਪਰਤੇ ਪਤੀ ਨੂੰ ਘਰ ‘ਚ ਮਿਲੀ ਮ੍ਰਿਤਕ ਦੇਹ

ਫਰੀਦਕੋਟ ਦੇ ਜਾਨੀਆਂ ਮੁਹੱਲੇ ‘ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਅਪਾਹਜ ਮਹਿਲਾ...

ECI ਵੱਲੋਂ SIR ਦੇ ਨਿਯਮਾਂ ‘ਚ ਬਦਲਾਅ, ਹੁਣ ਫਾਰਮ-6 ਭਰਨ ਵਾਲਿਆਂ ਲਈ ਨਵੇਂ ਵੋਟਰ ਨੂੰ ਦੇਣਾ ਪਵੇਗਾ ਮਾਤਾ-ਪਿਤਾ ਦਾ SIR ਵੇਰਵਾ

ਜੇਕਰ ਤੁਸੀਂ ਨਵੇਂ ਵੋਟਰ ਹੋ ਤਾਂ ਧਿਆਨ ਦਿਓ, ਵੋਟਰ ਲਿਸਟ ਵਿਚ ਨਾਂ ਜੁੜਵਾਉਣ ਵਾਲੇ...

ਕਿਸਾਨ ਨੇ ਧੱਕੇ ਨਾਲ ਖਰੀਦੀ ਲਾਟਰੀ, ਹੁਣ ਨਿਕਲ ਆਇਆ 50 ਲੱਖ ਦਾ ਇਨਾਮ

ਮੋਗਾ ਦੇ ਮਥੁਰਾਪੁਰੀ ਦੇ ਇੱਕ ਮੱਧ ਵਰਗੀ ਕਿਸਾਨ ਦੀ ਕਿਸਮਤ ਉਸ ਵੇਲੇ ਚਮਕ ਗਈ...

Jasmine Sandlas ਨੇ ਆਪਣੇ ਪ੍ਰਸ਼ੰਸ਼ਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼, ਚੱਲਦੇ Concert ‘ਚ ਸੱਦ ਲਿਆ ਮੰਗੇਤਰ ਤੇ ਕੀਤਾ ਇਹ ਐਲਾਨ

 ਜੈਸਮੀਨ ਸੈਂਡਲਸ ਨੇ ਫਿਲਮ "ਧੁਰੰਧਰ" ਵਿੱਚ ਕਈ ਗੀਤ ਗਾਏ ਹਨ, ਜਿਵੇਂ ਕਿ ਟਾਈਟਲ ਟਰੈਕ,...

 ‘ਸਤਲੁਜ’ ਫ਼ਿਲਮ ਵਿਵਾਦ: ਰਵਨੀਤ ਬਿੱਟੂ ਨੇ ਨਿਰਮਾਤਾਵਾਂ ਨੂੰ ਦਿੱਤੀ ਕਾਨੂੰਨੀ ਕਾਰਵਾਈ ਦੀ ਚੇਤਾਵਨੀ

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਦੀ ਫਿਲਮ 'ਸਤਲੁਜ' ਦਾ ਮਾਮਲਾ ਭਖਦਾ...

ਅਬੋਹਰ ‘ਚ ਰੂਹ ਕੰਬਾਊ ਘਟਨਾ, ਚਚੇਰੇ ਭੈਣ-ਭਰਾ ਦੀ ਪਾਣੀ ਦੀ ਟੈਂਕੀ ‘ਚ ਡੁੱਬਣ ਕਾਰਨ ਮੌਤ

ਅਬੋਹਰ ਸਬ-ਡਿਵੀਜ਼ਨ ਦੇ ਮੌਜਗੜ੍ਹ ਪਿੰਡ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਕੱਲ੍ਹ ਦੋ...

ਪੰਜਾਬ ‘ਚ ਬਿੱਲ ਬਕਾਇਆ ਹੋਣ ‘ਤੇ ਹਸਪਤਾਲ ਹੁਣ ਨਹੀਂ ਰੋਕ ਸਕਣਗੇ ਮ੍ਰਿਤਕ ਦੇਹ

ਪੰਜਾਬ ਦਾ ਹੁਣ ਕੋਈ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਇਲਾਜ ਦੇ ਬਿੱਲਾਂ ਦੀ ਅਦਾਇਗੀ...