June 30, 2026, 7:08 am
----------- Advertisement -----------
HomeNewsLatest Newsਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਗੈਂਗਸਟਰਾਂ ਨੂੰ ਦੇਸ਼ ਤੋਂ ਭੱਜਣ ‘ਚ ਮਦਦ...

ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਗੈਂਗਸਟਰਾਂ ਨੂੰ ਦੇਸ਼ ਤੋਂ ਭੱਜਣ ‘ਚ ਮਦਦ ਕਰਨ ਵਾਲੇ ਜਾਅਲੀ ਪਾਸਪੋਰਟ ਰੈਕੇਟ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 28 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਗੈਂਗਸਟਰਾਂ/ਅਪਰਾਧੀਆਂ ਨੂੰ ਜਾਅਲੀ ਵੇਰਵਿਆਂ ਦੇ ਆਧਾਰ ‘ਤੇ ਪਾਸਪੋਰਟ ਬਣਾਕੇ ਅਤੇ ਮੁਹੱਈਆ ਕਰਵਾ ਕੇ ਦੇਸ਼ ਵਿੱਚੋਂ ਫਰਾਰ ਹੋਣ ਵਿੱਚ ਮਦਦ ਕਰਨ ਵਾਲੇ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਓਂਕਾਰ ਸਿੰਘ ਵਾਸੀ ਪਿੰਡ ਕਾਕੀ ਪਿੰਡ, ਜਲੰਧਰ, ਸੁਖਜਿੰਦਰ ਸਿੰਘ ਉਰਫ਼ ਸ਼ਾਰਪੀ ਘੁੰਮਣ ਵਾਸੀ ਪਿੰਡ ਕਰਹਾਲੀ, ਪਟਿਆਲਾ ਅਤੇ ਪ੍ਰਭਜੋਤ ਸਿੰਘ ਬਹੇੜੀ, ਬਰੇਲੀ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ 9 ਪਾਸਪੋਰਟ ਬਰਾਮਦ ਕਰਨ ਦੇ ਨਾਲ ਨਾਲ ਫਰਜ਼ੀ ਵੇਰਵਿਆਂ ਦੀ ਵਰਤੋਂ ਨਾਲ ਤਿਆਰ ਕੀਤੇ ਫਰਾਰ ਗੈਂਗਸਟਰਾਂ ਦੇ ਪਾਸਪੋਰਟਾਂ ਦੀਆਂ ਕਈ ਫੋਟੋ ਕਾਪੀਆਂ ਬਰਾਮਦ ਕੀਤੀਆਂ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ/ਅਪਰਾਧੀਆਂ ਨੂੰ ਦੇਸ਼ ਤੋਂ ਭੱਜਣ ਵਿੱਚ ਮਦਦ ਕਰਨ ਲਈ ਜਾਅਲੀ ਵੇਰਵਿਆਂ ਦੀ ਵਰਤੋਂ ਕਰਕੇ ਪਾਸਪੋਰਟ ਤਿਆਰ ਕਰਨ ਵਿੱਚ ਅੰਤਰ-ਰਾਜੀ ਟਰੈਵਲ ਏਜੰਟਾਂ ਦੀ ਸ਼ਮੂਲੀਅਤ ਸਬੰਧੀ ਮਿਲੀ ਭਰੋਸੇਮੰਦ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਏ.ਆਈ.ਜੀ. ਸੰਦੀਪ ਗੋਇਲ ਅਗਵਾਈ ਵਿੱਚ ਏ.ਜੀ.ਟੀ.ਐਫ ਟੀਮਾਂ ਨੇ ਰਾਤ ਭਰ ਚੱਲੇ ਆਪ੍ਰੇਸ਼ਨ ਦੌਰਾਨ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ। ਉਹਨਾਂ ਦੱਸਿਆ ਕਿ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਸ ਗਿਰੋਹ ਦੇ ਦਿੱਲੀ, ਯੂਪੀ, ਕੋਲਕਾਤਾ, ਗੁਜਰਾਤ ਅਤੇ ਮਹਾਰਾਸ਼ਟਰ ਸਮੇਤ ਵੱਖ-ਵੱਖ ਸੂਬਿਆਂ ਵਿੱਚ ਸਬੰਧ ਸਨ ਅਤੇ ਇਹ ਗਿਰੋਹ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਕਈ ਗੈਂਗਸਟਰਾਂ/ਅਪਰਾਧੀਆਂ ਨੂੰ ਜਾਅਲੀ ਪਾਸਪੋਰਟਾਂ ‘ਤੇ ਦੇਸ਼ ਤੋਂ ਭੱਜਣ ਵਿੱਚ ਮਦਦ ਕਰਦਾ ਸੀ।

ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਇਸ ਗਿਰੋਹ ਨਾਲ ਜੁੜੇ ਪੰਜ ਹੋਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਪੂਰੇ ਨੈਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।
ਹੋਰ ਜਾਣਕਾਰੀ ਦਿੰਦਿਆਂ ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਮੁਲਜ਼ਮ ਓਂਕਾਰ, ਜੋ ਕਿ ਜਲੰਧਰ ਵਿੱਚ ਇੱਕ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕੰਪਨੀ ਚਲਾ ਰਿਹਾ ਹੈ, ਫਰਜ਼ੀ ਵੇਰਵਿਆਂ ਦੀ ਵਰਤੋਂ ਕਰਕੇ ਗੈਂਗਸਟਰਾਂ/ਅਪਰਾਧੀਆਂ ਦੇ ਪਾਸਪੋਰਟ ਬਣਾਉਣ ਅਤੇ ਭੋਲੇ-ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਬਹਾਨੇ ਲੁੱਟਣ ਵਿੱਚ ਸ਼ਾਮਲ ਸੀ। ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਓਂਕਾਰ ਨੇ ਖੁਲਾਸਾ ਕੀਤਾ ਕਿ ਉਸ ਨੇ ਗੈਂਗਸਟਰ ਵਰਿੰਦਰਪਾਲ ਸਿੰਘ ਉਰਫ ਵੀਨਾ ਬੁੱਟਰ (ਬੰਬੀਹਾ ਗੈਂਗ) ਅਤੇ ਜਸਵਿੰਦਰ ਸਿੰਘ ਉਰਫ ਖੱਟੂ (ਧਰਮਿੰਦਰ ਗੁਗਨੀ ਗੈਂਗ) ਲਈ ਫ਼ਰਜ਼ੀ ਪਾਸਪੋਰਟ ਬਣਾਏ ਸਨ ਤਾਂ ਜੋ ਦੇਸ਼ ਛੱਡ ਕੇ ਭੱਜਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ।
ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਪ੍ਰਭਜੋਤ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਉਸ ਦੇ ਇੱਕ ਸਾਥੀ ਚਰਨਜੀਤ ਸਿੰਘ ਉਰਫ਼ ਬਰੇਲੀ (ਜਿਸ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ) ਨੇ ਮੈਕਸੀਕੋ ਤੋਂ ਹਾਲ ਹੀ ਵਿੱਚ ਡਿਪੋਰਟ ਕੀਤੇ ਗਏ ਗੈਂਗਸਟਰ ਦੀਪਕ ਬਾਕਸਰ ਲਈ ਫ਼ਰਜ਼ੀ ਪਾਸਪੋਰਟ ਬਣਾਇਆ ਸੀ।

ਇਸ ਦੇ ਨਾਲ ਹੀ ਤੀਜੇ ਮੁਲਜ਼ਮ ਸੁਖਜਿੰਦਰ ਸਿੰਘ ਉਰਫ਼ ਸ਼ਾਰਪੀ ਘੁੰਮਣ ਨੇ ਪੁੱਛ-ਪੜਤਾਲ ਦੌਰਾਨ ਦੱਸਿਆ ਕਿ ਉਸਨੇ ਅਜਨਾਲੇ ਦੇ ਦੀਪਇੰਦਰ ਸਿੰਘ ਉਰਫ਼ ਦੀਪੂ, ਜਿਸਦਾ ਅਪਰਾਧਕ ਪਿਛੋਕੜ ਹੈ ਅਤੇ ਭਗੌੜੇ ਗੈਂਗਸਟਰ ਹੈਰੀ ਚੱਠਾ ਦਾ ਕਰੀਬੀ ਸਾਥੀ ਹੈ, ਲਈ ਫ਼ਰਜ਼ੀ ਪਾਸਪੋਰਟ ਬਣਾਇਆ ਸੀ। ਦੱਸਣਯੋਗ ਹੈ ਕਿ ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 420, 468, 471, 473 ਅਤੇ 120-ਬੀ, ਅਸਲਾ ਐਕਟ ਦੀ ਧਾਰਾ 25 ਅਤੇ ਪਾਸਪੋਰਟ ਐਕਟ ਦੀ ਧਾਰਾ 12 ਅਧੀਨ ਪੁਲਿਸ ਸਟੇਸ਼ਨ ਸਟੇਟ ਕਰਾਈਮ, ਐਸ.ਏ.ਐਸ. ਨਗਰ ਵਿਖੇ ਐਫਆਈਆਰ ਨੰ. 2 ਮਿਤੀ 26-04-2023 ਨੂੰ ਦਰਜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...