September 20, 2026, 3:25 am
----------- Advertisement -----------
HomeNewsBreaking Newsਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ...

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ

Published on

----------- Advertisement -----------

ਚੰਡੀਗੜ੍ਹ, 14 ਮਈ: (ਬਲਜੀਤ ਮਰਵਾਹਾ) ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਵਿਦੇਸ਼ ਅਧਾਰਤ ਮਾਸਟਰ ਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਚਲਾਏ ਜਾ ਰਹੇ  ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸਿੰਘ ਉਰਫ ਸ਼ੇਰਾ ਸਮੇਤ ਚਾਰ ਮਾਡਿਊਲ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜਾਣਕਾਰੀ ਮੁਤਾਬਿਕ ਮੁਲਜ਼ਮ ਗੁਰਵਿੰਦਰ ਸ਼ੇਰਾ, ਜੋ ਇਸ ਵੇਲੇ ਜ਼ਮਾਨਤ ‘ਤੇ ਸੀ, ਨੂੰ ਏਜੀਟੀਐਫ ਨੇ 2022 ਵਿਚ ਇਕਬਾਲਪ੍ਰੀਤ ਬੁਚੀ, ਜਿਸ ਨੇ ਗੁਰਵਿੰਦਰ ਸ਼ੇਰਾ ਨੂੰ ਸੂਬੇ ਵਿਚ ਮਿੱਥ ਕੇ ਕਤਲ ਦੀਆਂ ਵਾਰਤਾਦ ਨੂੰ ਅੰਜਾਮ ਦੇਣ ਲਈ 1.50 ਲੱਖ ਰੁਪਏ ਦਿੱਤੇ ਸਨ, ਦੇ ਨਿਰਦੇਸ਼ਾਂ ‘ਤੇ ਮਿੱਥ ਕੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਸੀ।

ਗ੍ਰਿਫ਼ਤਾਰ ਕੀਤੇ ਗਏ ਤਿੰਨ ਹੋਰ ਮਾਡਿਊਲ ਮੈਂਬਰਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਟਿਆਲਾ, ਰਣਜੀਤ ਸਿੰਘ ਉਰਫ਼ ਸੋਨੂੰ ਅਤੇ ਜਗਜੀਤ ਸਿੰਘ ਉਰਫ਼ ਜਸ਼ਨ ਦੋਵੇਂ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲਾਂ ਸਮੇਤ 13 ਜਿੰਦਾ ਕਾਰਤੂਸ ਬਰਾਮਦ ਕਰਨ ਦੇ ਨਾਲ ਨਾਲ ਉਨ੍ਹਾਂ ਦੀ ਮਹਿੰਦਰਾ ਸਕਾਰਪੀਓ ਕਾਰ ਵੀ ਜ਼ਬਤ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਹ ‘ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਰਾਜਪੁਰਾ ਦੇ ਲਿਬਰਟੀ ਚੌਕ ਵਿਖੇ ਨਾਕਾ ਲਗਾਇਆ। ਉਨ੍ਹਾਂ ਦੱਸਿਆ ਕਿ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਉਕਤ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਆਪਣੀ ਮਹਿੰਦਰਾ ਸਕਾਰਪੀਓ ਕਾਰ ਵਿੱਚ ਜਾ ਰਹੇ ਸਨ।

ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਗੁਰਵਿੰਦਰ ਸ਼ੇਰਾ ਨੇ ਖੁਲਾਸਾ ਕੀਤਾ ਕਿ ਇਕਬਾਲਪ੍ਰੀਤ ਬੁਚੀ ਨੇ ਆਪਣੇ ਗਰੋਹ ਨੂੰ ਮੁੜ ਸੰਗਠਿਤ ਕਰ ਲਿਆ ਸੀ ਅਤੇ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਪੰਜਾਬ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।

ਜ਼ਿਕਰਯੋਗ ਹੈ ਕਿ ਇਕਬਾਲਪ੍ਰੀਤ ਬੁਚੀ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਸੰਪਰਕ ਵਿਚ ਸੀ ਅਤੇ ਰਮਨਦੀਪ ਬੱਗਾ ਉਰਫ਼ ਕੈਨੇਡੀਅਨ, ਜੋ ਕਿ 2016-2017 ਦੌਰਾਨ ਮਿੱਥ ਕੇ ਕਤਲ ਦੀਆਂ ਹੋਈਆਂ 7 ਵਾਰਦਾਤਾਂ ਵਿਚ ਮੁੱਖ ਸ਼ੂਟਰ ਸੀ ਅਤੇ ਜਿਸ ‘ਤੇ ਕਤਲ, ਇਰਾਦਾ ਕਤਲ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.), ਆਰਮਜ਼ ਐਕਟ ਆਦਿ ਨਾਲ ਸਬੰਧਤ  11 ਅਪਰਾਧਿਕ ਕੇਸ ਚੱਲ ਰਹੇ ਹਨ, ਦਾ ਨਜ਼ਦੀਕੀ ਸਾਥੀ ਵੀ ਹੈ। ਇਸ ਸਮੇਂ ਬੱਗਾ ਤਿਹਾੜ ਜੇਲ੍ਹ ਵਿੱਚ ਬੰਦ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਇਸ ਕੱਟੜਪੰਥੀ ਗਰੁੱਪ ਵਿੱਚ ਹੋਰ ਮੈਂਬਰਾਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।

ਇਸ ਸਬੰਧੀ ਐਫਆਈਆਰ ਨੰ. 21 ਮਿਤੀ 13/05/02024 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120ਬੀ ਅਤੇ ਅਸਲਾ ਐਕਟ ਦੀ ਧਾਰਾ 25(6)(7) ਤਹਿਤ ਥਾਣਾ ਸਟੇਟ ਕ੍ਰਾਈਮ, ਐਸ.ਏ.ਐਸ. ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...