July 1, 2026, 6:09 pm
----------- Advertisement -----------
HomeNewsLatest Newsਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਾਂਗਰਸ ਦੇ ਜ਼ਿਲ੍ਹਾ...

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਸਮੀਖਿਆ ਮੀਟਿੰਗ

Published on

----------- Advertisement -----------

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜ਼ਿਲ੍ਹਾ ਪ੍ਰਧਾਨਾਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਆਗਾਮੀ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ​​ਕਰਨ ਦੀਆਂ ਯੋਜਨਾਵਾਂ ‘ਤੇ ਚਰਚਾ ਕੀਤੀ। ਜਿਸ ਵਿੱਚ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਪੰਜਾਬ ਕਾਂਗਰਸ ਪ੍ਰਧਾਨ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨਾਂ ਨੇ ਪਾਰਟੀ ਕੇਡਰ ਅਤੇ ਲੀਡਰਸ਼ਿਪ ਵਿੱਚ ਏਕਤਾ ਅਤੇ ਸਹਿਯੋਗ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਕਰਨ ਅਤੇ ਕਾਂਗਰਸ ਪਾਰਟੀ ਲਈ ਸਮਰਥਨ ਜੁਟਾਉਣ ਲਈ ਰਣਨੀਤੀਆਂ ‘ਤੇ ਚਰਚਾ ਕੀਤੀ ਗਈ। ਵੜਿੰਗ ਨੇ ਸਮੂਹ ਆਗੂਆਂ ਨੂੰ ਹਦਾਇਤ ਕੀਤੀ ਕਿ ਉਹ ਵਲੰਟੀਅਰਾਂ ਨੂੰ ਪਾਰਟੀ ਗਤੀਵਿਧੀਆਂ ਵਿੱਚ ਸ਼ਾਮਿਲ ਕਰਨ ਅਤੇ ਇਸ ਦੀ ਪਹੁੰਚ ਵਧਾਉਣ ਲਈ ਮੌਕੇ ਪੈਦਾ ਕਰਨ।

ਆਗੂਆਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਾਲ ਸਥਾਨਿਕ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਸਥਾਨਿਕ ਲੋਕਾਂ ਨਾਲ ਜੁੜਨ ਅਤੇ ਵੋਟਰਾਂ ਨਾਲ ਬਿਹਤਰ ਸੰਬੰਧ ਬਣਾਉਣ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਾਰੇ ਹਾਜ਼ਰ ਆਗੂਆਂ ਨੇ ਇੱਕ ਮਜ਼ਬੂਤ ​​ਅਤੇ ਖੁਸ਼ਹਾਲ ਪੰਜਾਬ ਦੀ ਉਸਾਰੀ ਲਈ ਵਚਨਬੱਧਤਾ, ਜੋਸ਼ ਅਤੇ ਉਤਸ਼ਾਹ ਨਾਲ ਕੰਮ ਕਰਨ ਅਤੇ ਆਪਣਾ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ। ਆਗੂਆਂ ਨੇ ਇਹ ਵੀ ਕਿਹਾ ਕਿ ਕਾਂਗਰਸ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਹੱਕਾਂ ਲਈ ਲੜਨ ਲਈ ਵਚਨਬੱਧ ਹੈ ਅਤੇ ਆਗਾਮੀ ਚੋਣਾਂ ਜਿੱਤਣ ਲਈ ਸਾਰੇ ਵਰਕਰ ਅਤੇ ਅਹੁਦੇਦਾਰ ਹਰ ਸੰਭਵ ਯਤਨ ਕਰਨਗੇ।

ਮੀਟਿੰਗ ਦੌਰਾਨ ਸ਼ਾਮਿਲ ਹੋਏ
ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਅਸ਼ਵਨੀ ਪੱਪੂ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਨਰੇਸ਼ ਪੁਰੀ, ਸਾਬਕਾ ਵਿਧਾਇਕ ਅਰੁਣ ਡੋਗਰਾ, ਅਜੈ ਮੰਗੂਪੁਰ, ਨਰੇਸ਼ ਦੁੱਗਲ, ਮਹੰਤ ਹਰਵਿੰਦਰ ਸਿੰਘ ਖਨੌਰਾ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਰਣਜੀਤ ਸਿੰਘ ਜੀਤੀ ਪਡਿਆਲਾ, ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ, ਕੁਲਦੀਪ ਸਿੰਘ ਕਾਲਾ ਢਿਲੋਂ, ਅਰਸ਼ਦੀਪ ਮਾਇਕਲ ਗੋਗੋਵਾਲ, ਰਾਜਨ ਗਰਗ, ਖੁਸ਼ਬਾਜ ਸਿੰਘ ਜਟਾਣਾ, ਨਵਦੀਪ ਬੱਬੂ ਬਰਾੜ, ਸ਼ੁਭਦੀਪ ਸਿੰਘ ਬਿੱਟੂ, ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਸਤਵਿੰਦਰ ਸਿੰਘ ਚੇੜੀਆਂ, ਸਾਬਕਾ ਵਿਧਾਇਕ ਰਜਿੰਦਰ ਬੈਰੀ, ਵਿਧਾਇਕ ਹਰਦੇਵ ਲਾਡੀ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...