ਮੌਸਮ ਵਿਭਾਗ ਵੱਲੋਂ ਅੱਜ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅੰਮ੍ਰਿਤਸਰ ਅਤੇ ਮਾਝੇ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਵੀ ਸਵੇਰੇ ਹਲਕੀ ਬਾਰਿਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਪੰਜਾਬ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਗਿਰਦਾਵਰੀ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ 15 ਦਸੰਬਰ ਤੋਂ ਪਹਿਲਾਂ ਪੂਰੇ ਪੰਜਾਬ ਵਿੱਚ ਗਿਰਦਾਵਰੀ ਦਾ ਕੰਮ ਮੁਕੰਮਲ ਕੀਤਾ ਜਾ ਸਕੇ। ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਪੱਸ਼ਟ ਕੀਤਾ ਸੀ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਛੋਟੇ ਤੋਂ ਛੋਟੇ ਨੁਕਸਾਨ ਦੀ ਭਰਪਾਈ ਵੀ ਕਰੇਗੀ।
ਦੱਸ ਦਈਏ ਕਿ ਪਟਿਆਲਾ ਵਿੱਚ ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਹੁੰਦਾ ਨਜ਼ਰ ਆ ਰਿਹਾ ਹੈ। ਘੱਗਰ ’ਤੇ ਜ਼ਿਆਦਾਤਰ ਦਰਾਰਾਂ ਨੂੰ ਭਰ ਦਿੱਤਾ ਗਿਆ ਹੈ। ਲੋਹੀਆਂ ਦੇ ਪਿੰਡ ਗੱਟਾ ਮੰਡੀ ਕਾਸੂ ਵਿੱਚ ਟੁੱਟੇ ਧੁੱਸੀ ਬੰਨ੍ਹ ਦਾ ਕਰੀਬ 60 ਫੁੱਟ ਹਿੱਸਾ ਬਚਿਆ ਹੈ। ਇਸ ਨੂੰ ਭਰਨ ਲਈ ਯਤਨ ਜਾਰੀ ਹਨ। ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਅੱਜ ਇਸ ਦਰਾੜ ਨੂੰ ਵੀ ਭਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਪਿਛਲੇ ਦਿਨੀਂ ਮੀਂਹ ਨਾ ਪੈਣ ਕਾਰਨ ਭਾਖੜਾ ਵਿੱਚ ਪਾਣੀ ਦੀ ਆਮਦ ਘਟ ਗਈ ਹੈ। ਭਾਖੜਾ ਡੈਮ ਦੇ ਅੱਜ ਪਾਣੀ ਦਾ ਪੱਧਰ 1663.56 ਫੁੱਟ ਤੱਕ ਪਹੁੰਚ ਗਿਆ ਹੈ। ਭਾਖੜਾ ਡੈਮ ਖਤਰੇ ਦੇ ਨਿਸ਼ਾਨ 1680 ਤੋਂ ਅਜੇ 17 ਫੁੱਟ ਹੇਠਾਂ ਹੈ।
----------- Advertisement -----------
ਪੰਜਾਬ ‘ਚ ਅੱਜ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਸੂਬੇ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ
Published on
----------- Advertisement -----------
----------- Advertisement -----------












