ਪੰਜਾਬ ‘ਚ ਮੁੜ ਤੋਂ ਮੌਸਮ ਖਰਾਬ ਹੋਣ ਵਾਲਾ ਹੈ। ਇੱਕ ਤਾਜ਼ਾ ਪੱਛਮੀ ਗੜਬੜ 30 ਮਾਰਚ ਤੱਕ ਪੱਛਮੀ ਹਿਮਾਲਿਆ ਤੱਕ ਪਹੁੰਚ ਜਾਵੇਗੀ।ਚੰਡੀਗੜ੍ਹ, ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ ਤੋਂ ਪੱਛਮੀ ਬੰਗਾਲ ਅਤੇ ਦੇਸ਼ ਦੇ ਕਈ ਹਿੱਸਿਆਂ ‘ਚ ਇਸ ਦੌਰਾਨ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਹਿਮਾਚਲ ਦੀਆਂ ਉੱਚੀਆਂ ਚੋਟੀਆਂ ‘ਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ਦੌਰਾਨ ਪੱਛਮੀ ਹਿਮਾਲਿਆ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਉੱਤਰੀ ਭਾਰਤ ਵਿੱਚ ਅਗਲੇ ਤਿੰਨ ਦਿਨਾਂ ਤੱਕ ਮੌਸਮ ਸਾਫ਼ ਰਹੇਗਾ। ਚੰਡੀਗੜ੍ਹ ਅਤੇ ਪੰਜਾਬ ਵਿੱਚ ਤਾਪਮਾਨ 2 ਡਿਗਰੀ ਤੱਕ ਵਧ ਸਕਦਾ ਹੈ।
ਪੰਜਾਬ ਵਿੱਚ 16 ਲੱਖ ਹੈਕਟੇਅਰ ਰਕਬਾ ਮੀਂਹ, ਗੜੇਮਾਰੀ ਅਤੇ ਹਨੇਰੀ ਨਾਲ ਪ੍ਰਭਾਵਿਤ ਹੋਇਆ ਹੈ। ਜ਼ਿਆਦਾਤਰ ਕਣਕ, ਆਲੂ, ਮੱਕੀ, ਸਰ੍ਹੋਂ, ਸਬਜ਼ੀਆਂ, ਬਾਗਾਂ ਆਦਿ ਦਾ ਨੁਕਸਾਨ ਹੋਇਆ ਹੈ। ਖੇਤੀਬਾੜੀ ਵਿਭਾਗ ਦੀ ਰਿਪੋਰਟ ਅਨੁਸਾਰ ਫਾਜ਼ਿਲਕਾ, ਗਿੱਦੜਬਾਹਾ ਅਤੇ ਮਾਨਸਾ ਖੇਤਰ ਦੀ 11,000 ਹੈਕਟੇਅਰ ਜ਼ਮੀਨ ਵਿੱਚੋਂ 100 ਫੀਸਦੀ ਪ੍ਰਭਾਵਿਤ ਹੋਣ ਦਾ ਅਨੁਮਾਨ ਹੈ। ਨੁਕਸਾਨ ਦੀ ਪੂਰੀ ਰਿਪੋਰਟ ਇੱਕ ਹਫ਼ਤੇ ਵਿੱਚ ਤਿਆਰ ਹੋ ਜਾਵੇਗੀ












