ਪੰਜਾਬ ਦੇ ਕੁਝ ਸ਼ਹਿਰਾਂ ‘ਚ ਬੁੱਧਵਾਰ ਤੋਂ ਹੀ ਕਾਲੇ ਬੱਦਲ ਅਤੇ ਤੇਜ਼ ਹਵਾਵਾਂ ਚਲ ਰਹੀਆਂ ਹਨ। ਇਸ ਦੇ ਨਾਲ ਹੀ ਅੱਜ ਵੀ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਸਰਗਰਮ ਪੱਛਮੀ ਗੜਬੜੀ ਕਾਰਨ ਵੀਰਵਾਰ ਨੂੰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 29 ਅਤੇ 30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਆਉਣ ਵਾਲੇ ਤਿੰਨ ਦਿਨਾਂ ‘ਚ ਪੰਜਾਬ ‘ਚ ਬੱਦਲਾਂ ਕਾਰਨ ਗਰਮੀ ਦਾ ਅਸਰ ਦੇਖਣ ਨੂੰ ਨਹੀਂ ਮਿਲੇਗਾ। ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ ਪਰ ਜਿਵੇਂ ਹੀ ਬੱਦਲ ਸਾਫ ਹੋਣਗੇ, ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਆਵੇਗੀ। ਰਾਤ ਨੂੰ ਤਾਪਮਾਨ 2 ਤੋਂ 4 ਡਿਗਰੀ ਤੱਕ ਘੱਟ ਜਾਵੇਗਾ।
----------- Advertisement -----------
ਮੌਸਮ ਵਿਭਾਗ ਵੱਲੋਂ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ ਜਾਰੀ
Published on
----------- Advertisement -----------
----------- Advertisement -----------












