ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਸਰਕਾਰ ਦੁਆਰਾ ਜਾਰੀ ਕੀਤੇ ਨੰਬਰਾਂ ਤੇ ਸੰਪਰਕ ਰੱਖਣ ਦੀ ਗੱਲ ਵੀ ਆਖੀ ਹੈ

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਟਵੀਟ ਕੀਤਾ ਕਿ “ਲਗਾਤਾਰ ਹੋ ਰਹੀ ਬਾਰਿਸ਼ ਨਾਲ ਕਮਜ਼ੋਰ ਤੇ ਖਰਾਬ ਹੋਏ ਬੰਨ੍ਹਾਂ ਦੇ ਨਾਲ ਲਗਦੇ ਰਸਤਿਆਂ ਦੀ ਮਜ਼ਬੂਤੀ ਕੀਤੀ ਜਾ ਰਹੀ ਹੈ ਤਾਂ ਕਿ ਬੰਨ੍ਹ ਨਾ ਟੁੱਟਣ। ਕਿਉਂਕਿ ਇਹ ਰਸਤੇ ਹੀ ਪਿੰਡਾਂ ਨੂੰ ਆਪਸ ਵਿੱਚ ਜੋੜਦੇ ਹਨ। ਪਿੰਡ ਵਾਸੀਆਂ ਨੂੰ ਬੰਨ੍ਹਾਂ ਦੀ ਨਿਗਾਰਨੀ ਰੱਖਣ ਅਤੇ ਸਰਕਾਰ ਦੁਆਰਾ ਜਾਰੀ ਕੀਤੇ ਨੰਬਰਾਂ ਤੇ ਸੰਪਰਕ ਰੱਖਣ ਦੀ ਅਪੀਲ”
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਾਰੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਰਹਿਣ ਅਤੇ ਸੰਕਟ ਵਿੱਚ ਘਿਰੇ ਲੋੜਵੰਦਾਂ ਤੱਕ ਪਹੁੰਚਣ ਲਈ ਕਿਹਾ ਹੈ। ਮੁੱਖ ਮੰਤਰੀ, ਜੋ ਨਿੱਜੀ ਤੌਰ ‘ਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਹੜ੍ਹ ਰੋਕੂ ਕਾਰਜ ਯੋਜਨਾ ਨੂੰ ਲਾਗੂ ਕੀਤਾ ਜਾਵੇ।












