August 18, 2026, 11:33 am
----------- Advertisement -----------
HomeNewsBreaking Newsਪੰਜਾਬ ਨੂੰ ਪ੍ਰਾਪਤ ਹੋਇਆ ਜੀਐਸਟੀ ਤਹਿਤ 3670 ਕਰੋੜ ਰੁਪਏ ਦਾ ਬਕਾਇਆ ਮੁਆਵਜ਼ਾ-ਹਰਪਾਲ...

ਪੰਜਾਬ ਨੂੰ ਪ੍ਰਾਪਤ ਹੋਇਆ ਜੀਐਸਟੀ ਤਹਿਤ 3670 ਕਰੋੜ ਰੁਪਏ ਦਾ ਬਕਾਇਆ ਮੁਆਵਜ਼ਾ-ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ੍ਹ, 11 ਅਕਤੂਬਰ (ਬਲਜੀਤ ਮਰਵਾਹਾ) ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਲਈ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਦੇ ਅਧੀਨ ਬਕਾਇਆ ਮੁਆਵਜ਼ੇ ਵਜੋਂ ਪੰਜਾਬ ਨੂੰ ਭਾਰਤ ਸਰਕਾਰ ਤੋਂ 3,670.64 ਕਰੋੜ ਰੁਪਏ ਪ੍ਰਾਪਤ ਹੋਏ ਹਨ।

ਇਸ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੀ.ਐਸ.ਟੀ. ਅਧੀਨ ਮੁਆਵਜ਼ੇ ਦੀ ਮਿਆਦ 30 ਜੂਨ, 2022 ਨੂੰ ਖਤਮ ਹੋ ਗਈ ਸੀ, ਹਾਲਾਂਕਿ, ਪੰਜਾਬ ਸਰਕਾਰ ਨੇ ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਰਾਹੀਂ ਭਾਰਤ ਸਰਕਾਰ ਕੋਲ ਬਕਾਇਆ ਜੀਐਸਟੀ ਮੁਆਵਜ਼ੇ ਦਾ ਮੁੱਦਾ ਉਠਾਇਆ ਸੀ । ਉਨ੍ਹਾਂ ਕਿਹਾ ਕਿ ਸੂਬੇ ਦੇ ਲਗਾਤਾਰ ਅਤੇ ਅਣਥੱਕ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਦੇ ਬਕਾਇਆ ਮੁਆਵਜ਼ੇ ਵਜੋਂ ਰਾਜ ਨੂੰ 3,670.64 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਅੱਜ 11 ਅਕਤੂਬਰ, 2023 ਨੂੰ ਮਨਜ਼ੂਰੀ ਦੇ ਹੁਕਮ ਜਾਰੀ ਕੀਤੇ ਗਏ।

ਹਰਪਾਲ ਸਿੰਘ ਚੀਮਾ ਨੇ ਬਕਾਇਆ ਮੁਆਵਜ਼ਾ ਰਾਸ਼ੀ ਜਾਰੀ ਕਰਨ ਲਈ ਕੇਂਦਰੀ ਵਿੱਤ ਮੰਤਰੀ ਦਾ ਧੰਨਵਾਦ ਕਰਨ ਦੇ ਨਾਲ-ਨਾਲ ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਦਫਤਰ ਅਤੇ ਪੰਜਾਬ ਦੇ ਪ੍ਰਮੁੱਖ ਮਹਾਂਲੇਖਾਕਾਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਬਕਾਇਆ ਮੁਆਵਜ਼ਾ ਰਾਸ਼ੀ ਨੂੰ ਪ੍ਰਾਪਤ ਕਰਨ ਲਈ ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਦੇ ਫੀਲਡ ਅਤੇ ਮੁੱਖ ਦਫਤਰ ਦੇ ਅਧਿਕਾਰੀਆਂ ਦੇ ਮਿਸਾਲੀ ਕੰਮ ਦੀ ਵੀ ਸ਼ਲਾਘਾ ਕੀਤੀ।

ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਨੇ ਇਹ ਪ੍ਰਾਪਤੀ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਕਮਿਸ਼ਨਰ ਕਰ ਅਰਸ਼ਦੀਪ ਸਿੰਘ ਥਿੰਦ ਦੀ ਸਿੱਧੀ ਨਿਗਰਾਨੀ ਅਤੇ ਰਹਿਨੁਮਾਈ ਹੇਠ ਕੀਤੀ ਹੈ। ਉਨ੍ਹਾਂ ਵਧੀਕ ਕਮਿਸ਼ਨਰ (ਆਡਿਟ) ਰਵਨੀਤ ਸਿੰਘ ਖੁਰਾਣਾ ਅਤੇ ਡੀ.ਸੀ.ਐਫ.ਏ ਹਰਪ੍ਰੀਤ ਕੌਰ ਵੱਲੋਂ ਕੀਤੇ ਗਏ ਯਤਨਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ। ਵਿੱਤ ਮੰਤਰੀ ਨੇ ਪ੍ਰਮੁੱਖ ਸਕੱਤਰ ਵਿੱਤ ਏ. ਕੇ. ਸਿਨਹਾ, ਸਕੱਤਰ ਖਰਚਾ ਮੁਹੰਮਦ ਤਇਅਬ ਅਤੇ ਵਿਸ਼ੇਸ਼ ਸਕੱਤਰ ਵਿੱਤ ਯਸ਼ਨਜੀਤ ਸਿੰਘ ਸਮੇਤ ਵਿੱਤ ਵਿਭਾਗ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...