August 18, 2026, 12:31 pm
----------- Advertisement -----------
HomeNewsLatest Newsਪੰਜਾਬ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਆਪਣੇ ਕਰ ਮਾਲੀਏ ਵਿੱਚ 22 ਫੀਸਦੀ ਦਾ...

ਪੰਜਾਬ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਆਪਣੇ ਕਰ ਮਾਲੀਏ ਵਿੱਚ 22 ਫੀਸਦੀ ਦਾ ਵਾਧਾ ਦਰਜ – ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ੍ਹ, 2 ਮਈ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਅਪ੍ਰੈਲ 2022 ਦੇ ਮੁਕਾਬਲੇ ਅਪ੍ਰੈਲ 2023 ਦੌਰਾਨ ਆਪਣੇ ਕਰ ਮਾਲੀਏ ਵਿੱਚ 22 ਫੀਸਦੀ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਰਾਜ ਨੇ ਅਪ੍ਰੈਲ 2023 ਦੌਰਾਨ ਆਪਣੇ ਕਰਾਂ ਤੋਂ 3988.23 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਜਦੋਂ ਕਿ ਅਪ੍ਰੈਲ 2022 ਵਿੱਚ 3275.85 ਕਰੋੜ ਰੁਪਏ ਇਕੱਤਰ ਕੀਤੇ ਗਏ ਸਨ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਮਹੀਨੇ ਦੌਰਾਨ ਵਸਤੂ ਅਤੇ ਸੇਵਾ ਕਰ (ਜੀ.ਐਸ.ਟੀ.), ਰਾਜ ਆਬਕਾਰੀ ਅਤੇ ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ ਇਕੱਤਰ ਕੀਤੇ ਮਾਲੀਏ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਦੁਆਰਾ ਏਕੀਕ੍ਰਿਤ ਵਿੱਤ ਪੱਬੰਧਨ ਪ੍ਰਣਾਲੀ (ਆਈ.ਐਫ.ਐਮ.ਐਸ) ਦੁਆਰਾ ਕੁੱਲ ਕਰ ਉਗਰਾਹੀ ਦੇ ਅੰਕੜਿਆਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਅੰਤਿਮ ਅੰਕੜਿਆਂ ਵਿੱਚ ਥੋੜ੍ਹਾ ਅੰਤਰ ਹੋ ਸਕਦਾ ਹੈ।

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਜੀ.ਐਸ.ਟੀ ਵਿੱਚ ਸਭ ਤੋਂ ਵੱਧ 483 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਅਪ੍ਰੈਲ 2022 ਦੌਰਾਨ ਕੁੱਲ ਜੀ.ਐਸ.ਟੀ ਮਾਲੀਆ 1532 ਕਰੋੜ ਰੁਪਏ ਸੀ ਜਦਕਿ ਇਸ ਸਾਲ ਇਹ ਅੰਕੜਾ 2015 ਕਰੋੜ ਰੁਪਏ ਰਿਹਾ। ਉਨ੍ਹਾਂ ਕਿਹਾ ਕਿ ਅਪ੍ਰੈਲ 2022 ਦੇ 564.64 ਕਰੋੜ ਰੁਪਏ ਦੇ ਮੁਕਾਬਲੇ ਇਸ ਸਾਲ ਆਬਕਾਰੀ ਮਾਲੀਆ 216.48 ਕਰੋੜ ਰੁਪਏ ਵੱਧ ਕੇ 781.12 ਕਰੋੜ ਰੁਪਏ ਰਿਹਾ। ਉਨ੍ਹਾਂ ਦੱਸਿਆ ਕਿ ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ ਪ੍ਰਾਪਤ ਮਾਲੀਆ ਵੀ ਅਪ੍ਰੈਲ 2022 ਵਿੱਚ 355.4 ਕਰੋੜ ਰੁਪਏ ਦੇ ਮੁਕਾਬਲੇ ਇਸ ਅਪ੍ਰੈਲ 85.95 ਕਰੋੜ ਰੁਪਏ ਦੇ ਵਾਧੇ ਨਾਲ 441.35 ਕਰੋੜ ਰੁਪਏ ਰਿਹਾ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਪ੍ਰਸ਼ਾਸਨ ਅਤੇ ਪ੍ਰਣਾਲੀ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆ ਕੇ ਸੂਬੇ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਰ ਚੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਿਆ ਹੈ ਅਤੇ ਆਮਦਨ ਵਿੱਚ ਮੌਜੂਦਾ ਵਾਧਾ ਸਮਾਜ ਦੇ ਕਿਸੇ ਵੀ ਵਰਗ ‘ਤੇ ਕੋਈ ਵਾਧੂ ਬੋਝ ਪਾਏ ਬਿਨਾਂ ਹਾਸਲ ਕੀਤਾ ਗਿਆ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ

ਚੰਡੀਗੜ੍ਹ; 17 ਅਗਸਤ 2026:ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...