September 10, 2026, 7:11 am
----------- Advertisement -----------
HomeNewsLatest Newsਪੰਜਾਬ 'ਚ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 30 ਫੀਸਦ ਤੱਕ...

ਪੰਜਾਬ ‘ਚ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 30 ਫੀਸਦ ਤੱਕ ਵਧਾਈ ਜਾਵੇਗੀ: ਅਮਨ ਅਰੋੜਾ

Published on

----------- Advertisement -----------

ਚੰਡੀਗੜ੍ਹ, 13 ਅਕਤੂਬਰ (ਬਲਜੀਤ ਮਰਵਾਹਾ): ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ‘ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ’ ਵਿਸ਼ੇ ‘ਤੇ ਕਰਵਾਈ ਗਈ ਇੱਕ ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕੀਤਾ, ਜਿਸ ਦਾ ਉਦੇਸ਼ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨਾਲ ਸਬੰਧਤ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਚਰਚਾ ਕਰਨਾ ਸੀ।

ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਵਿਜ਼ਨ ਡਾਕੂਮੈਂਟ 2030 ਰਣਨੀਤੀ ਤਹਿਤ ਸੂਬੇ ਵੱਲੋਂ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ ਸਾਲ 2030 ਤੱਕ ਮੌਜੂਦਾ 15 ਫੀਸਦ ਤੋਂ 30 ਫੀਸਦ ਤੱਕ ਵਧਾਉਣ ਲਈ ਸਰਗਰਮੀ ਨਾਲ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਇਸ ਵਿਜ਼ਨ ਤਹਿਤ ਨਾ ਸਿਰਫ਼ ਊਰਜਾ ਪੈਦਾ ਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ, ਸਗੋਂ ਵੱਖ-ਵੱਖ ਖੇਤਰਾਂ ਵਿੱਚ ਊਰਜਾ ਦੀ ਮੰਗ ਸਬੰਧੀ ਢੁਕਵੇਂ ਕਦਮ ਚੁੱਕਣ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਸੂਬੇ ਵਿੱਚ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲਤਾ ਅਤੇ ਨਵੀਨ ਊਰਜਾ ਕੁਸ਼ਲ ਤਕਨੀਕਾਂ ਨੂੰ ਲਾਗੂ ਕਰਨ ਦੇ ਮਹੱਤਵ ‘ਤੇ ਵੀ ਜ਼ੋਰ ਦਿੱਤਾ।
ਉਦਯੋਗਾਂ ਅਤੇ ਐੱਮ.ਐੱਸ.ਐੱਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ, ਜੋ ਸੂਬਾ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਸਕਦੀਆਂ ਹਨ, ‘ਤੇ ਧਿਆਨ ਕੇਂਦਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਊਰਜਾ ਹੌਲੀ-ਹੌਲੀ ਸਪਲਾਈ ਬਜਾਏ ਮੰਗ ਆਧਾਰਤ ਹੋ ਰਹੀ ਹੈ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲ ਗਤੀਵਿਧੀਆਂ ਨੂੰ ਲਾਗੂ ਕਰਨ ਲਈ ਪ੍ਰੋਜੈਕਟ ਲਾਗੂ ਕਰਨ ਵਾਲਿਆਂ ਅਤੇ ਫੰਡਿੰਗ ਏਜੰਸੀਆਂ ਦਰਮਿਆਨ ਜਾਣਕਾਰੀ ਤੇ ਸੰਚਾਰ ਦੇ ਪਾੜੇ ਨੂੰ ਪੂਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਉਦਯੋਗ, ਟਰਾਂਸਪੋਰਟ, ਬਿਲਡਿੰਗ ਅਤੇ ਖੇਤੀਬਾੜੀ ਸੈਕਟਰਾਂ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ, ਜੋ ਨਵੇਂ ਮੌਕੇ ਪੈਦਾ ਕਰ ਰਹੇ ਹਨ।
ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ.ਅਮਰਪਾਲ ਸਿੰਘ ਨੇ ਕਿਹਾ ਕਿ ਸਵੱਛ ਅਤੇ ਕਾਰਬਨ ਦੀ ਘੱਟ ਨਿਕਾਸੀ ਵਾਲੇ ਉਪਾਵਾਂ ਨੂੰ ਲਾਗੂ ਕਰਨ ਅਤੇ ਨਵਿਆਉਣਯੋਗ ਖਰੀਦ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਲਈ ਦੇਸ਼ ਵਿੱਚ ਊਰਜਾ ਤਬਦੀਲੀ ‘ਚ ਮੋਹਰੀ ਭੂਮਿਕਾ ਨਿਭਾਉਣ ਵਾਸਤੇ ਪੰਜਾਬ ਦੇ ਨਾਮ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਐਨਰਜੀ ਐਫੀਸ਼ੈਂਸੀ ਫਾਇਨਾਂਸਿੰਗ ਪਲੇਟਫਾਰਮ (ਈ.ਈ.ਐਫ.ਪੀ.) ਐਨਰਜੀ ਐਫੀਸ਼ੈਂਸੀ ਪ੍ਰੋਜੈਕਟਾਂ ਵਾਸਤੇ ਫਾਇਨਾਂਸ ਨੂੰ ਉਤਸ਼ਾਹਿਤ ਕਰਨ ਲਈ ਐਨਹਾਂਸਡ ਐਨਰਜੀ ਐਫੀਸ਼ੈਂਸੀ (ਐੱਨ.ਐੱਮ.ਈ.ਈ.ਈ.) ਸਬੰਧੀ ਰਾਸ਼ਟਰੀ ਮਿਸ਼ਨ ਤਹਿਤ ਇੱਕ ਪਹਿਲਕਦਮੀ ਹੈ। ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ.ਈ.ਈ.) ਵੱਲੋਂ ਦੇਸ਼ ਭਰ ਵਿੱਚ ਵੱਖ-ਵੱਖ ਖੇਤਰੀ ਕਾਨਫਰੰਸਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿੱਥੇ ਪੀ.ਏ.ਟੀ. ਸਕੀਮ ਅਧੀਨ ਸਾਰੇ ਮੌਜੂਦਾ ਮਨੋਨੀਤ ਖਪਤਕਾਰਾਂ ਦੇ ਨਾਲ-ਨਾਲ ਹੋਰ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਨੂੰ ਸੱਦਾ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਨੂੰ ਪ੍ਰਗਤੀਸ਼ੀਲ ਰਾਜਾਂ ਵਿੱਚੋਂ ਇੱਕ ਵਜੋਂ ਚੁਣਿਆ ਗਿਆ ਹੈ।
ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਨੇ ਕਿਹਾ ਕਿ ਪੇਡਾ ਵੱਲੋਂ ਸਾਫ਼-ਸੁਥਰੀ ਅਤੇ ਕਾਰਬਨ ਦੀ ਘੱਟ ਨਿਕਾਸੀ ਵਾਲੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਊਰਜਾ ਖੇਤਰ ਦੀਆਂ ਰਣਨੀਤੀਆਂ ਨੂੰ ਕਾਰਬਨ ਦੀ ਘੱਟ ਨਿਕਾਸੀ ਵਾਲੇ ਪ੍ਰਭਾਵੀ ਉਪਾਵਾਂ ਵਿੱਚ ਬਦਲਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਇਲੈਕਟ੍ਰਿਕ ਵਾਹਨਾਂ ਅਤੇ ਹਾਈਡ੍ਰੋਜਨ ਵਰਗੀਆਂ ਨਵੀਆਂ ਤਕਨੀਕਾਂ ਦੇ ਸੰਭਾਵੀਂ ਪ੍ਰਵੇਸ਼ ਦਾ ਮੁਲਾਂਕਣ ਕਰਨ ਦੀ ਲੋੜ ਹੈ, ਜੋ ਟਰਾਂਸਪੋਰਟ ਅਤੇ ਉਦਯੋਗ ਵਿੱਚ ਊਰਜਾ ਦੀ ਮੰਗ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ ਅਤੇ ਇਹ ਹਾਨੀਕਾਰਕ ਗੈਸਾਂ ਦੀ ਨਿਕਾਸੀ ਨੂੰ ਘਟਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੀਆਂ ਹਨ।
ਇਸ ਮੌਕੇ ਪ੍ਰਦਰਸ਼ਨੀ ਦੌਰਾਨ ਸ਼ਨਾਈਡਰ, ਸਾਇਮੇਂਸ, ਐਲ ਐਂਡ ਟੀ, ਯੋਗੋਕਾਵਾ ਆਦਿ ਪ੍ਰਮੁੱਖ ਕੰਪਨੀਆਂ ਨੇ ਆਪਣੇ ਊਰਜਾ ਕੁਸ਼ਲ ਉਤਪਾਦਾਂ ਦਾ ਪ੍ਰਦਰਸ਼ਨ ਵੀ ਕੀਤਾ। ਇਸ ਇੱਕ ਰੋਜ਼ਾ ਕਾਨਫਰੰਸ ਵਿੱਚ ਭਾਰਤੀ ਨਵਿਆਉਣਯੋਗ ਊਰਜਾ ਵਿਕਾਸ ਏਜੰਸੀ (ਆਈ.ਆਰ.ਈ.ਡੀ.ਏ) ਦੇ ਸੀਨੀਅਰ ਮੈਨੇਜਰ ਸ਼ੇਖਰ ਗੁਪਤਾ, ਪੇਡਾ ਦੇ ਪ੍ਰੋਜੈਕਟ ਇੰਜੀਨੀਅਰ ਮਨੀ ਖੰਨਾ, ਰੋਹਿਤ ਕੁਮਾਰ, ਸ਼ਰਦ ਸ਼ਰਮਾ ਅਤੇ ਜੀ.ਆਈ.ਜੈਡ., ਕੇ.ਪੀ.ਐਮ.ਜੀ. ਅਤੇ ਐਨ.ਐਫ.ਐਲ, ਨਾਹਰ, ਟ੍ਰਾਈਡੈਂਟ, ਅੰਬੁਜਾ ਸੀਮਿੰਟ, ਜੀ.ਵੀ.ਕੇ. ਪਾਵਰ, ਸਟਰਲਾਈਟ, ਐਲ ਐਂਡ ਟੀ ਪਾਵਰ ਐਚ.ਪੀ.ਸੀ.ਐਲ. ਮਿੱਤਲ ਰਿਫਾਇਨਰੀ ਵਰਗੇ ਉਦਯੋਗਾਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...