November 24, 2026, 3:10 am
----------- Advertisement -----------
HomeNewsLatest Newsਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ ਨੂੰ 1-1 ਕਰੋੜ...

ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ ਨੂੰ 1-1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ

Published on

----------- Advertisement -----------

ਚੰਡੀਗੜ੍ਹ, 21 ਅਪ੍ਰੈਲ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿਚ ਦੇਸ਼ ਸੇਵਾ ਦੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਇਕ-ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਦਹਿਸ਼ਤਗਰਦੀ ਹਮਲੇ ਵਿਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਫੌਜੀ ਜਵਾਨਾਂ ਦੀ ਪਛਾਣ ਹਵਲਦਾਰ ਮਨਦੀਪ ਸਿੰਘ, ਪਿੰਡ ਚਣਕੋਈਆਂ ਕਾਕਨ (ਲੁਧਿਆਣਾ), ਲਾਂਸ ਨਾਇਕ ਕੁਲਵੰਤ ਸਿੰਘ, ਪਿੰਡ ਚੜਿੱਕ (ਮੋਗਾ), ਸਿਪਾਹੀ ਹਰਕ੍ਰਿਸ਼ਨ ਸਿੰਘ, ਪਿੰਡ ਤਲਵੰਡੀ ਭਰਥ (ਗੁਰਦਾਸਪੁਰ) ਅਤੇ ਸਿਪਾਹੀ ਸੇਵਕ ਸਿੰਘ ਪਿੰਡ ਬਾਘਾ (ਬਠਿੰਡਾ) ਵਜੋਂ ਹੋਈ ਹੈ।

ਭਗਵੰਤ ਮਾਨ ਨੇ ਅੱਤਵਾਦੀ ਹਮਲੇ ਦੀ ਨਿਖੇਧੀ ਕਰਦੇ ਹੋਏ ਇਸ ਹਮਲੇ ਵਿਚ ਬਹਾਦਰ ਸੈਨਿਕਾਂ ਦੀ ਸ਼ਹਾਦਤ ਉਤੇ ਦੁੱਖ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਸ਼ਹੀਦ ਸੈਨਿਕ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਨਾਇਕਾਂ ਵੱਲੋਂ ਦੇਸ਼ ਦੀ ਰਾਖੀ ਲਈ ਦਿਖਾਈ ਸੂਰਮਗਤੀ ਬਾਕੀ ਸੈਨਿਕਾਂ ਨੂੰ ਵੀ ਆਪਣੀ ਡਿਊਟੀ ਸਮਰਪਿਤ ਭਾਵਨਾ ਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਵੀ ਮੁਲਕ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬੀਆਂ ਵੱਲੋਂ ਸਰਹੱਦਾਂ ਉਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਈ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...