ਰੱਖੜੀ ਦਾ ਤਿਉਹਾਰ ਹਰ ਸਾਲ ਸਾਉਣ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਦੱਸ ਦਈਏ ਕਿ ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ ਅਤੇ ਦੱਸਿਆ ਗਿਆ ਹੈ ਕਿ ਬਾਬਾ ਬਕਾਲਾ ਕਸਬੇ ਵਿਚ ਪੈਂਦੇ ਬਲਾਕ ਰਈਆ-1 ਅਤੇ ਰਈਆ-2 ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 30 ਅਗਸਤ ਤੋਂ ਇਕ ਸਤੰਬਰ ਤੱਕ ਛੁੱਟੀਆਂ ਕੀਤੀਆਂ ਰਹਿਣਗੀਆਂ ।













