November 22, 2026, 9:53 pm
----------- Advertisement -----------
HomeNewsਪੰਜਾਬ ਨੇ ਇੱਕ ਹੋਰ ਮੀਲ ਪੱਥਰ ਕੀਤਾ ਸਥਾਪਤ: 25 ਫ਼ੀਸਦੀ ਪਿੰਡ ਬਣੇ...

ਪੰਜਾਬ ਨੇ ਇੱਕ ਹੋਰ ਮੀਲ ਪੱਥਰ ਕੀਤਾ ਸਥਾਪਤ: 25 ਫ਼ੀਸਦੀ ਪਿੰਡ ਬਣੇ ਓ.ਡੀ.ਐਫ਼. ਪਲੱਸ – ਜਿੰਪਾ

Published on

----------- Advertisement -----------

ਚੰਡੀਗੜ੍ਹ, 25 ਸਤੰਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਮੀਲ ਪੱਥਰ ਸਥਾਪਿਤ ਕਰਦਿਆਂ ਸੂਬੇ ਦੇ 25 ਫ਼ੀਸਦੀ ਤੋਂ ਵੱਧ ਪਿੰਡਾਂ ਲਈ ਓ.ਡੀ.ਐਫ਼. ਪਲੱਸ ਪਿੰਡ ਦਾ ਦਰਜਾ ਹਾਸਲ ਕੀਤਾ ਹੈ। ਦੱਸਣਯੋਗ ਹੈ ਕਿ ਓ.ਡੀ.ਐਫ਼. ਪਲੱਸ ਪਿੰਡ ਅਜਿਹਾ ਪਿੰਡ ਹੈ ਜਿਸ ਨੇ ਠੋਸ ਜਾਂ ਤਰਲ ਰਹਿੰਦ-ਖੂੰਹਦ ਪ੍ਰਬੰਧਨ ਪ੍ਰਣਾਲੀਆਂ ਨੂੰ ਲਾਗੂ ਕਰਨ ਦੇ ਨਾਲ-ਨਾਲ ਆਪਣੀ ਖੁੱਲ੍ਹੇ ਵਿੱਚ ਸ਼ੌਚ ਮੁਕਤ ਸਥਿਤੀ ਨੂੰ ਬਰਕਰਾਰ ਰੱਖਿਆ ਹੈ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਹੁਣ ਤੱਕ ਸੂਬੇ ਦੇ 3028 ਪਿੰਡਾਂ ਨੂੰ ਓ.ਡੀ.ਐਫ਼ ਪਲੱਸ ਘੋਸ਼ਿਤ ਕੀਤਾ ਗਿਆ ਹੈ, ਜੋ 2024-25 ਤੱਕ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਦੂਜੇ ਪੜਾਅ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਵੱਲ ਅਹਿਮ ਕਦਮ ਹੈ।

ਉਨ੍ਹਾਂ ਕਿਹਾ ਕਿ ਓ.ਡੀ.ਐਫ. ਪਲੱਸ ਪਿੰਡਾਂ ਦੀ ਪ੍ਰਤੀਸ਼ਤਤਾ ਦੇ ਸਬੰਧ ਵਿੱਚ ਉੱਚ ਕਾਰਗੁਜ਼ਾਰੀ ਵਾਲੇ ਜ਼ਿਿਲ੍ਹਆਂ ਵਿੱਚ ਮਾਨਸਾ (60.85 ਫ਼ੀਸਦ), ਬਰਨਾਲਾ (56.56 ਫ਼ੀਸਦ), ਬਠਿੰਡਾ (42.39 ਫ਼ੀਸਦ), ਗੁਰਦਾਸਪੁਰ (36.64 ਫ਼ੀਸਦ), ਮਾਲੇਰਕੋਟਲਾ (31.67 ਫ਼ੀਸਦ) ਅਤੇ ਐਸ.ਏ.ਐਸ.ਨਗਰ (32.14 ਫ਼ੀਸਦ) ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਜ਼ਿਿਲ੍ਹਆਂ ਨੇ ਓ.ਡੀ.ਐਫ਼. ਪਲੱਸ ਦਾ ਦਰਜਾ ਪ੍ਰਾਪਤ ਕਰਨ ਵਿੱਚ ਬੇਮਿਸਾਲ ਪ੍ਰਗਤੀ ਦਿਖਾਉਂਦਿਆਂ ਇਸ ਮੀਲ ਪੱਥਰ ਨੂੰ ਹਾਸਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਸੂਬੇ ਦੇ 3028 ਓ.ਡੀ.ਐਫ. ਪਲੱਸ ਪਿੰਡਾਂ ਵਿੱਚੋਂ 71 ਮਾਡਲ ਪਿੰਡ ਵੀ ਹਨ। ਦੱਸਣਯੋਗ ਹੈ ਕਿ ਓ.ਡੀ.ਐਫ. ਪਲੱਸ ਮਾਡਲ ਪਿੰਡ ਅਜਿਹੇ ਪਿੰਡ ਹਨ ਜਿਨ੍ਹਾਂ ਨੇ ਆਪਣੀ ਓ.ਡੀ.ਐਫ. ਸਥਿਤੀ ਨੂੰ ਬਰਕਰਾਰ ਰੱਖਿਆ ਹੈ ਅਤੇ ਜਿਨ੍ਹਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਦੀ ਢੁੱਕਵੀਂ ਵਿਵਸਥਾ ਦੇ ਨਾਲ-ਨਾਲ ਘੱਟੋ-ਘੱਟ ਕੂੜਾ, ਘੱਟੋ-ਘੱਟ ਖੜ੍ਹਾ ਗੰਦਾ ਪਾਣੀ ਅਤੇ ਜਨਤਕ ਥਾਵਾਂ 'ਤੇ ਪਲਾਸਟਿਕ ਦਾ ਕੂੜਾ-ਕਰਕਟ ਨਾ ਹੋਣਾ ਸ਼ਾਮਲ ਹੈ। ਇਸ ਦੇ ਨਾਲ ਹੀ ਅਜਿਹੇ ਪਿੰਡਾਂ ਵਿਚ ਓ.ਡੀ.ਐਫ. ਪਲੱਸ ਸਬੰਧੀ ਜਾਣਕਾਰੀ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਬਾਰੇ ਮੈਸੇਜ ਦਰਸਾਏ ਜਾਂਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ 25 ਫ਼ੀਸਦੀ ਪਿੰਡਾਂ ਲਈ ਓ.ਡੀ.ਐਫ. ਪਲੱਸ ਦਾ ਦਰਜਾ ਹਾਸਲ ਕਰਨਾ ਪੰਜਾਬ ਲਈ ਬਹੁਤ ਅਹਿਮ ਹੈ ਕਿਉਂਕਿ ਸੂਬੇ ਨੇ ਪਖਾਨਿਆਂ ਦੀ ਸਿਰਫ਼ ਉਸਾਰੀ ਅਤੇ ਵਰਤੋਂ ਤੋਂ ਅੱਗੇ ਮੁਕੰਮਲ ਸਫ਼ਾਈ ਵੱਲ ਕਦਮ ਵਧਾਏ ਹਨ ਜਿਸ ਨਾਲ ਓ.ਡੀ.ਐਫ. ਤੋਂ ਓ.ਡੀ.ਐਫ. ਪਲੱਸ ਦਾ ਦਰਜਾ ਹਾਸਲ ਕੀਤਾ ਗਿਆ ਹੈ। ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਦੂਜੇ ਪੜਾਅ ਵਿੱਚ ਖੁੱਲ੍ਹੇ ਵਿੱਚ ਸ਼ੌਚ ਮੁਕਤ ਸਥਿਤੀ (ਓ.ਡੀ.ਐਫ਼-ਐਸ) ਨੂੰ ਬਰਕਰਾਰ ਰੱਖਣਾ, ਠੋਸ ਰਹਿੰਦ-ਖੂੰਹਦ ਪ੍ਰਬੰਧਨ, ਪਲਾਸਟਿਕ ਰਹਿੰਦ-ਖੂਹੰਦ ਪ੍ਰਬੰਧਨ, ਤਰਲ ਰਹਿੰਦ-ਖੂੰਹਦ, ਫੇਕਲ ਸਲੱਜ ਪ੍ਰਬੰਧਨ, ਗੋਬਰ ਧਨ, ਸੂਚਨਾ ਸਿੱਖਿਆ ਅਤੇ ਸੰਚਾਰ/ਵਿਵਹਾਰ ਪਰਿਵਰਤਨ ਸ਼ਾਮਲ ਹੈ।

ਜਿੰਪਾ ਨੇ ਦੱਸਿਆ ਕਿ ਇਹ ਮੀਲ ਪੱਥਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਨਾਲ-ਨਾਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀਆਂ ਜ਼ਿਲ੍ਹਾ ਅਤੇ ਸੂਬਾਈ ਟੀਮਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਜਦੋਂ ਅਸੀਂ ਇਕਜੁੱਟ ਹੋ ਕੇ ਕੰਮ ਕਰਦੇ ਹਾਂ ਤਾਂ ਅਸੀਂ ਕਿਸੇ ਵੀ ਟੀਚੇ ਨੂੰ ਹਾਸਲ ਕਰ ਸਕਦੇ ਹਾਂ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...