ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੈਂਡਿੰਗ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਅੱਜ ਫਿਰ ਤੋਂ ਪੂਰੇ ਪੰਜਾਬ ‘ਚ ਵਿਸ਼ੇਸ਼ ਕੈਂਪ ਲੱਗਣ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧ ਚ ਟਵੀਟ ਕਰਦਿਆਂ ਹੋਏ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ” ਤੁਹਾਡੀ ਖੱਜਲ ਖ਼ੁਆਰੀ ਘਟਾਉਣਾ ਸਾਡਾ ਮਕਸਦ”
ਦੱਸ ਦਈਏ ਕਿ ਲੋਕਾਂ ਦੀ ਸਹੂਲਤ ਲਈ 6 ਜਨਵਰੀ ਦੇ ਦਿਨ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਚ ਲੋਕਾਂ ਦੇ ਹਿੱਤ ਨੂੰ ਅੱਗੇ ਰੱਖਦੇ ਹੋਏ ਇੰਤਕਾਲ ਦੇ ਲੰਬਿਤ ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਗਿਆ ਸੀ। ਜਿਸ ਦੌਰਾਨ 31 ਹਜ਼ਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸੀ ਐਮ ਮਾਨ ਨੇ ਟਵੀਟ ਕੀਤਾ ਸੀ ਕਿ ” ਬੀਤੇ ਦਿਨੀਂ ਪੰਜਾਬ ‘ਚ ਇੰਤਕਾਲਾਂ ਦੇ ਮਾਮਲਿਆਂ ਨੂੰ ਨਿਪਟਾਉਣ ਲਈ ਤਹਿਸੀਲਾਂ ਤੇ ਸਬ-ਤਹਿਸੀਲਾਂ ‘ਚ ਵਿਸ਼ੇਸ਼ ਕੈਂਪ ਲਗਾਏ ਗਏ। ਜਿੱਥੇ 31 ਹਜ਼ਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਹ ਇੱਕ ਚੰਗੀ ਪਹਿਲ ਹੈ ਤੇ ਅਸੀਂ ਲੋਕਾਂ ਨੂੰ ਸਹੂਲਤ ਦੇਣ ਲਈ ਲਗਾਤਾਰ ਅਜਿਹੇ ਉਪਰਾਲੇ ਕਰਾਂਗੇ। ਅਸੀਂ ਦੋਬਾਰਾ 15 ਜਨਵਰੀ ਨੂੰ ਇਹ ਕੈਂਪ ਲਾਵਾਂਗੇ।”
----------- Advertisement -----------
ਪੈਂਡਿੰਗ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਪੂਰੇ ਪੰਜਾਬ ‘ਚ ਅੱਜ ਵਿਸ਼ੇਸ਼ ਕੈਂਪ
Published on
----------- Advertisement -----------
----------- Advertisement -----------












