November 15, 2026, 4:21 pm
----------- Advertisement -----------
HomeNewsLatest Newsਪੰਜਾਬ ਖੇਡ ਮੇਲੇ 'ਚ ਭਾਗ ਲੈਣ ਦੇ ਚਾਹਵਾਨ 25 ਅਗਸਤ ਤਕ ਵਿਭਾਗ...

ਪੰਜਾਬ ਖੇਡ ਮੇਲੇ ‘ਚ ਭਾਗ ਲੈਣ ਦੇ ਚਾਹਵਾਨ 25 ਅਗਸਤ ਤਕ ਵਿਭਾਗ ਦੀ ਪੋਰਟਲ ਉੱਪਰ ਕਰਵਾ ਸਕਣਗੇ ਰਜਿਸਟ੍ਰੇਸ਼ਨ

Published on

----------- Advertisement -----------

ਐਸਏਐਸ ਨਗਰ 17 ਅਗਸਤ : ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ, ਸਿਹਤ ਪ੍ਰਤੀ ਜਾਗਰੂਕਤਾ, ਆਪਸੀ ਸਦਭਾਵਨਾ ਤੇ ਭਾਈਚਾਰਾ ਵਧਾਉਣ ਅਤੇ ਸਿਹਤਮੰਦ ਤੇ ਰੰਗਲਾ ਪੰਜਾਬ ਸਿਰਜਣ ਦੇ ਮੰਤਵ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਥੀਮ ਤਹਿਤ ਕਰਵਾਏ ਜਾ ਰਹੇ ਪੰਜਾਬ ਖੇਡ ਮੇਲੇ ਦਾ ਆਗਾਜ਼ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਕੀਤਾ ਜਾਵੇਗਾ l ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸਏਐਸ ਨਗਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਉੱਚ ਪੱਧਰੀ ਸਿਵਲ ਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ l

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੀ ਖੇਡਾਂ ਵਿੱਚ ਗੁਆਚੀ ਸ਼ਾਨ ਮੁੜ ਬਹਾਲ ਕਰਨ ਦੀ ਵਚਨਬੱਧਤਾ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਥੀਮ ਖੇਡ ਵਿਭਾਗ ਵੱਲੋਂ ਉਲੀਕੇ ਖੇਡ ਮੇਲੇ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ ਪੋਰਟਲ www.punjabkhedmela2022.in ਉਤੇ ਜਾ ਕੇ 25 ਅਗਸਤ ਤੱਕ ਰਜਿਸਟ੍ਰੇਸ਼ਨ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਪੰਜਾਬ ਵਿੱਚ ਆਪਣੀ ਕਿਸਮ ਦੇ ਕਰਵਾਏ ਜਾ ਰਹੇ ਇਸ ਖੇਡ ਮੇਲੇ ਦੀ ਆਨ ਲਾਈਨ ਰਜਿਸਟ੍ਰੇਸ਼ਨ ਨਾਲ ਖਿਡਾਰੀਆਂ ਦਾ ਉਮਰ ਵਰਗ ਤੇ ਖੇਡ ਅਨੁਸਾਰ ਡਾਟਾਬੇਸ ਤਿਆਰ ਹੋਵੇਗਾ।

ਪੰਜਾਬ ਖੇਡ ਮੇਲਾ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋਵੇਗਾ। ਬਲਾਕ ਪੱਧਰੀ ਮੁਕਾਬਲੇ 1 ਤੋਂ 7 ਸਤੰਬਰ, ਜ਼ਿਲਾ ਪੱਧਰੀ ਮੁਕਾਬਲੇ 12 ਤੋਂ 22 ਸਤੰਬਰ ਅਤੇ ਰਾਜ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਅੰਡਰ 14 ਤੋਂ 50 ਸਾਲ ਤੋਂ ਵੱਧ ਉਮਰ ਦੇ ਛੇ ਗਰੁੱਪਾਂ ਦੇ 28 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਪੰਜਾਬ ਦੇ 5 ਲੱਖ ਦੇ ਕਰੀਬ ਖਿਡਾਰੀਆਂ ਦੀ ਹਿੱਸੇਦਾਰੀ ਹੋਵੇਗੀ। ਮਾਨਤਾ ਪ੍ਰਾਪਤ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀ ਆਪੋ-ਆਪਣੀਆਂ ਖੇਡਾਂ ਵਿੱਚ ਗਰੇਡਿੰਗ ਕਰਵਾ ਸਕਣਗੇ।

ਮੀਤ ਹੇਅਰ ਨੇ ਦੱਸਿਆ ਕਿ ਉਮਰ ਵਰਗ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਹੋਵੇਗਾ। ਖੇਡ ਮੇਲੇ ਵਿੱਚ ਪੈਰਾ ਸਪੋਰਟਸ ਵਾਲੇ ਖਿਡਾਰੀ ਲਈ ਵੀ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਰਾਜ ਪੱਧਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਾ ਜੇਤੂਆਂ ਨੂੰ 10 ਹਜ਼ਾਰ ਰੁਪਏ, 7 ਹਜ਼ਾਰ ਰੁਪਏ ਤੇ 5 ਹਜ਼ਾਰ ਰੁਪਏ ਅਤੇ ਸਰਟੀਫਿਕੇਟ ਮਿਲਣਗੇ। ਕੁੱਲ 6 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਜਾਵੇਗੀ। ਖੇਡ ਮੰਤਰੀ ਨੇ ਦੱਸਿਆ ਕਿ ਸਾਰੇ ਜੇਤੂ ਖਿਡਾਰੀ ਸੂਬੇ ਦੀ ਗਰੇਡਸ਼ਨ ਨੀਤੀ ਵਿੱਚ ਕਵਰ ਹੋਣਗੇ। ਉਨ੍ਹਾਂ ਦੱਸਿਆ ਕਿ ਖੇਡ ਮੇਲੇ ਦੌਰਾਨ ਜੇਤੂਆਂ ਤੋਂ ਇਲਾਵਾ ਹੋਰਨਾਂ ਖਿਡਾਰੀਆਂ ਵਿੱਚੋਂ ਵੀ ਡੋਪ ਟੈਸਟ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...