June 2, 2026, 9:55 pm
----------- Advertisement -----------
HomeNewsBreaking Newsਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਲੁਧਿਆਣਾ ਜਨਾਨਾ ਜੇਲ੍ਹ ਦਾ ਦੌਰਾ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਲੁਧਿਆਣਾ ਜਨਾਨਾ ਜੇਲ੍ਹ ਦਾ ਦੌਰਾ

Published on

----------- Advertisement -----------

ਲੁਧਿਆਣਾ, 20 ਅਗਸਤ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਜਨਾਨਾ ਜੇਲ੍ਹ, ਲੁਧਿਆਣਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਬੰਦੀ ਔਰਤਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ।

ਇਸ ਮੌਕੇ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜਨਾਨਾ ਜੇਲ੍ਹ, ਲੁਧਿਆਣਾ ਦੀਆਂ ਬੰਦੀ ਔਰਤਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਤੋਂ ਜੇਲ੍ਹ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ, ਦਿੱਤਾ ਜਾ ਰਿਹਾ ਖਾਣਾ ਅਤੇ ਉਨ੍ਹਾਂ ਦੇ ਅਦਾਲਤਾਂ ਵਿਚ ਚੱਲ ਰਹੇ ਕੇਸਾ ਬਾਰੇ ਜਾਣਕਾਰੀ ਹਾਸਲ ਕੀਤੀ।

ਰਾਜ ਲਾਲੀ ਗਿੱਲ ਨੇ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ ‘ਤੇ ਐਡਵੋਕੇਟ ਹਾਇਰ ਕਰਨ ਵਿੱਚ ਅਸਮਰੱਥ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਖੋਲ੍ਹੇ ਹੋਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ।

ਚੇਅਰਪਰਸਨ ਗਿੱਲ ਨੇ ਅੱਗੇ ਦੱਸਿਆ ਕਿ ਲੁਧਿਆਣਾ ਦੀ ਮਹਿਲਾ ਜੇਲ੍ਹ ਦਾ ਇਹ ਦੌਰਾ ਕਰਨਾ ਇਸ ਲਈ ਯਕੀਨੀ ਬਣਾਉਣ ‘ਤੇ ਕੇਂਦਰਿਤ ਸੀ ਕਿ ਮਹਿਲਾ ਕੈਦੀਆਂ ਦੇ ਅਧਿਕਾਰਾਂ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਦਰਪੇਸ਼ ਕਿਸੇ ਵੀ ਮੁੱਦੇ ਨੂੰ ਹੱਲ ਕੀਤਾ ਜਾ ਸਕੇ। ਚੇਅਰਪਰਸਨ ਗਿੱਲ ਨੇ ਪੁਸ਼ਟੀ ਕੀਤੀ ਕਿ ਕਮਿਸ਼ਨ ਕਿਸੇ ਵੀ ਸਮੱਸਿਆ ਨੂੰ ਜਲਦ ਹੱਲ ਕਰਨ ਅਤੇ ਸਾਰੀਆਂ ਔਰਤਾਂ ਨਾਲ ਨਿਰਪੱਖ ਵਿਵਹਾਰ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਜਨਾਨਾ ਜੇਲ੍ਹ ਦੇ ਸੁਪਰਡੈਂਟ ਵੱਲੋਂ ਜੇਲ੍ਹ ਵਿਚ ਬੰਦੀ ਔਰਤਾਂ ਲਈ ਕੀਤੇ ਵਧੀਆ ਪ੍ਰਬੰਧਾ ਤੇ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਵਿੱਚ ਵੀ ਜੇਲ੍ਹ ਅੰਦਰ ਵਧੀਆ ਪ੍ਰਬੰਧ ਜਾਰੀ ਰੱਖਣ ਲਈ ਕਿਹਾ। ਜੇਲ੍ਹ ਵਿਚ ਬੰਦੀ ਔਰਤਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਵਿਰਾਸਤ ਦੀਆਂ ਝਲਕੀਆਂ ਪੇਸ਼ ਕੀਤੀਆਂ ਗਈਆਂ ਅਤੇ ਉਨ੍ਹਾਂ ਵੱਲੋਂ ਆਪਣੀ ਕਲਾਂ ਅਤੇ ਹੁਨਰ ਦਾ ਪ੍ਰਦਰਸ਼ਨ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...