June 2, 2026, 11:30 pm
----------- Advertisement -----------
HomeNewsLatest Newsਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ...

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ

Published on

----------- Advertisement -----------

ਚੰਡੀਗੜ੍ਹ, ਅਗਸਤ 12 (ਬਲਜੀਤ ਮਰਵਾਹਾ)- ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਖਬਰਾਂ ਦਾ ਸਖਤ ਨੋਟਿਸ ਲਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬੀਤੇ ਦਿਨੀ ਜਿਲ੍ਹਾ ਮੁਕਤਸਰ ਦੇ ਇੱਕ ਪਿੰਡ ਵਿੱਚ ਵਿਅਕਤੀ ਵੱਲੋਂ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ ਗਈ ਅਤੇ ਜਦੋਂ ਲੜਕੀ ਦੇ ਪਰਿਵਾਰ ਨੇ ਉਸਦਾ ਵਿਰੋਧ ਕੀਤਾ ਤਾਂ ਵਿਅਕਤੀ ਨੇ ਪਰਿਵਾਰ ਦੀਆਂ ਛੇ ਧੀਆਂ ਅਤੇ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ । ਇਸ ਘਟਨਾ ਉਪਰੰਤ ਇਹ ਪਰਿਵਾਰ ਹਸਪਤਾਲ ਵਿੱਚ ਇਲਾਜ ਲਈ ਦਾਖਲ ਵੀ ਰਿਹਾ।

ਚੇਅਰਪਰਸਨ ਗਿੱਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਮਾਂ ਬੀਤਣ ਦੇ ਬਾਵਜੂਦ ਵੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੰਬੰਧਿਤ ਪੁਲਿਸ ਥਾਣੇ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ ਸੀ। ਉਨ੍ਹਾ ਦੱਸਿਆ ਕਿ ਕਮਿਸ਼ਨ ਦੇ ਦਖਲ ਤੋਂ ਬਾਅਦ ਦੋਸ਼ੀ ਵਿਅਕਤੀ ਵਿਰੁੱਧ ਪੁਲਿਸ ਨੇ ਪਰਚਾ ਦਰਜ ਕਰ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।

ਚੇਅਰਪਰਸਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਵਿਰੁੱਧ ਕਿਸੇ ਤਰ੍ਹਾਂ ਦਾ ਜੁਰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਹਰ ਮਹਿਲਾ ਨੂੰ ਉਸਦਾ ਬਣਦਾ ਮਾਨ-ਸਨਮਾਨ ਦੇਣਾ ਸੂਬਾ ਸਰਕਾਰ ਦੀ ਪਹਿਲੀ ਜਿੰਮੇਵਾਰੀ ਹੈ। ਉਨ੍ਹਾ ਦੱਸਿਆ ਕਿ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਪੀੜਿਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹਈਆ ਕਰਵਾਈ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...