November 19, 2026, 1:43 pm
----------- Advertisement -----------
HomeNewsBreaking Newsਪੰਜਾਬ ਦੀਆਂ ਸਾਰੀਆਂ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ 2 ਦਸੰਬਰ ਤੋਂ ਨਵੇਂ...

ਪੰਜਾਬ ਦੀਆਂ ਸਾਰੀਆਂ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ 2 ਦਸੰਬਰ ਤੋਂ ਨਵੇਂ ਰੇਟ ਮੁਤਾਬਕ ਚੱਲਣਗੀਆਂ: ਮੁੱਖ ਮੰਤਰੀ ਮਾਨ

Published on

----------- Advertisement -----------

ਚੰਡੀਗੜ੍ਹ, 1 ਦਸੰਬਰ (ਬਲਜੀਤ ਮਰਵਾਹਾ)- ਗੰਨਾ ਕਾਸ਼ਤਕਾਰਾਂ ਨੂੰ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਮੁਹੱਈਆ ਕਰਨ ਦੇ ਰੁਝਾਨ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਗੰਨੇ ਦੇ ਐਸ.ਏ.ਪੀ. ਵਿੱਚ 11 ਰੁਪਏ ਦੇ ਵਾਧੇ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਮਿਲੇਗਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਲਕੇ 2 ਦਸੰਬਰ ਤੋਂ ਪੰਜਾਬ ਦੀਆਂ ਸਾਰੀਆਂ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ ਨਵੇਂ ਰੇਟ ਮੁਤਾਬਕ ਚੱਲਣਗੀਆਂ ਤਾਂ ਕਿ ਕਿਸਾਨਾਂ ਨੂੰ ਪਹਿਲੇ ਦਿਨ ਤੋਂ ਲਾਭ ਯਕੀਨੀ ਬਣ ਸਕੇ।
ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਵਿੱਚ 11 ਰੁਪਏ ਨੂੰ ਸ਼ੁੱਭ ਸ਼ਗਨ ਮੰਨਿਆ ਜਾਂਦਾ ਹੈ, ਇਸ ਲਈ ਸਾਡੀ ਸਰਕਾਰ ਨੇ ਕਿਸਾਨਾਂ ਨੂੰ ਇਹ ਤੋਹਫ਼ਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚੋਂ ਗੰਨੇ ਦਾ ਸਭ ਤੋਂ ਵੱਧ ਭਾਅ ਦੇ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਕਿਸਾਨਾਂ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਵਾਅਦਾ ਕੀਤਾ ਸੀ ਕਿ ਪੰਜਾਬ ਗੰਨੇ ਦੀ ਕੀਮਤ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਰਹੇਗਾ ਅਤੇ ਅੱਜ ਇਹ ਵਾਅਦਾ ਪੂਰਾ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ ਭਾਅ ਦੇਣ ਵਿੱਚ ਹਮੇਸ਼ਾ ਪਹਿਲੇ ਨੰਬਰ ਉਤੇ ਰਹੀ ਹੈ ਅਤੇ ਹੁਣ ਵੀ ਇਹ ਰੁਝਾਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਣ ਤੱਕ 380 ਰੁਪਏ ਪ੍ਰਤੀ ਕੁਇੰਟਲ ਐਸ.ਏ.ਪੀ. ਦੇ ਰਹੀ ਸੀ, ਜਿਹੜਾ ਹਰਿਆਣਾ ਵੱਲੋਂ ਹਾਲ ਹੀ ਵਿੱਚ 386 ਰੁਪਏ ਪ੍ਰਤੀ ਕੁਇੰਟਲ ਭਾਅ ਦੇਣ ਦੇ ਐਲਾਨ ਤੱਕ ਸਭ ਤੋਂ ਵੱਧ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਸ ਕੀਮਤ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਬੇਹੱਦ ਲਾਭ ਮਿਲੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ, ਵਪਾਰੀਆਂ, ਪਛੜੇ ਵਰਗਾਂ, ਮੁਲਾਜ਼ਮਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਮਾਜ ਦੇ ਦੂਜੇ ਵਰਗਾਂ ਲਈ ਵੀ ਚੰਗੀਆਂ ਖ਼ਬਰਾਂ ਆਉਣਗੀਆਂ ਤਾਂ ਕਿ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਲੋਕਾਂ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾ ਰਹੀ ਹੈ ਅਤੇ ਪੰਜਾਬ ਵਿੱਚ ਕਈ ਲੋਕ-ਪੱਖੀ ਤੇ ਵਿਕਾਸ ਮੁਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...