October 9, 2026, 6:20 am
----------- Advertisement -----------
HomeNewsBreaking Newsਪੰਜਾਬ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦਾ ਅੱਜ ਆਖਰੀ ਦਿਨ

ਪੰਜਾਬ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦਾ ਅੱਜ ਆਖਰੀ ਦਿਨ

Published on

----------- Advertisement -----------

ਪੰਜਾਬ ਦੀ ਸੱਭਿਅਤਾ ਅਤੇ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਮੁਹਾਲੀ ਵਿੱਚ ਕਰਵਾਏ ਗਏ ਸੂਬੇ ਦੇ ਪਹਿਲੇ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਦਾ ਅੱਜ ਆਖਰੀ ਦਿਨ ਹੈ। 11 ਤੋਂ 13 ਸਤੰਬਰ ਤੱਕ ਚੱਲਣ ਵਾਲੇ ਇਸ ਤਿੰਨ ਰੋਜ਼ਾ ਸੰਮੇਲਨ ਵਿੱਚ ਪੰਜਾਬ ਸਰਕਾਰ ਵੱਲੋਂ ਸੰਮੇਲਨ ਮੁਕੰਮਲ ਹੋਣ ਤੋਂ ਬਾਅਦ ਉਨ੍ਹਾਂ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਜਿਨ੍ਹਾਂ ਨਾਲ ਵੱਡੀਆਂ ਕੰਪਨੀਆਂ ਨੇ ਸਹਿਮਤੀ ਪ੍ਰਗਟਾਈ ਹੈ।
ਦੱਸ ਦਈਏ ਕਿ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੇ ਦੂਸਰੇ ਦਿਨ ਸੂਬੇ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਭਾਗ ਲੈ ਰਹੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਜਿੱਥੇ ਸੈਰ-ਸਪਾਟਾ ਵਿਭਾਗ ਵੱਲੋਂ ਪੰਜਾਬ ਰਾਜ ਦੇ ਵਿਰਾਸਤ ਨੂੰ ਪੇਸ਼ ਕਰਦੀਆਂ ਝਾਕੀਆਂ ਨੂੰ ਵੇਖਿਆ, ਉਥੇ ਨਾਲ ਹੀ ਪੰਜਾਬ ਦੇ ਲੋਕ ਰੰਗ ਪੇਸ਼ ਕਰਦੇ ਭੰਗੜਾ, ਗਿੱਧਾ, ਕਢਾਈ, ਨਾਲ ਬੁਣਨ ਅਤੇ ਰੂੰ ਕੱਤਣ ਵਾਲੀਆਂ ਬੀਬੀਆਂ ਨਾਲ ਵੀ ਮੁਲਾਕਾਤ ਕੀਤੀ ਗਈ।
ਇਸ ਦੌਰਾਨ ਇਨ੍ਹਾਂ ਸਟਾਲਾਂ ਵਾਲਿਆਂ ਨਾਲ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਬਾਰੇ ਉਨ੍ਹਾਂ ਦੇ ਵਿਚਾਰ ਜਾਣੇ ਅਤੇ ਇਸ ਦਿਸ਼ਾ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਉਨ੍ਹਾਂ ਤੋਂ ਜਾਣਕਾਰੀ ਵੀ ਲਈ। ਸਟਾਲਾਂ ਵਾਲਿਆਂ ਨੇ ਜਿੱਥੇ ਸਰਕਾਰ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ, ਉਥੇ ਨਾਲ ਹੀ ਉਨ੍ਹਾਂ ਦੂਸਰੇ ਰਾਜਾਂ ਵਿੱਚ ਬ੍ਰਾਂਡ ਪੰਜਾਬ ਨੂੰ ਹੋਰ ਵਧੀਆ ਢੰਗ ਨਾਲ ਪੇਸ਼ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਜਿਵੇਂ ਇਸ ਸਮਾਗਮ ਵਿੱਚ ਪੰਜਾਬ ਦੇ ਲੋਕ ਰੰਗ, ਵਿਰਾਸਤ, ਖਾਣ-ਪੀਣ ਅਤੇ ਪੰਜਾਬ ਦੀਆਂ ਅਣਡਿੱਠੀਆਂ ਥਾਵਾਂ ਨੂੰ ਪੇਸ਼ ਕੀਤਾ ਗਿਆ ਹੈ, ਉਸੇ ਤਰ੍ਹਾਂ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਲੱਗਣ ਵਾਲੇ ਮੇਲਿਆਂ ਵਿੱਚ ਵੀ ਪੰਜਾਬ ਸਰਕਾਰ ਨੂੰ ਇਸ ਤਰ੍ਹਾਂ ਦੇ ਸਟਾਲ ਜ਼ਰੂਰ ਲਗਾਉਣੇ ਚਾਹੀਦੇ ਹਨ, ਜਿਸ ‘ਤੇ ਸੈਰ ਸਪਾਟਾ ਮੰਤਰੀ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਗਿਆ ਭਵਿੱਖ ਵਿੱਚ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਲੱਗਣ ਵਾਲੇ ਇਸ ਤਰ੍ਹਾਂ ਦੇ ਮੇਲੇ ਵਿੱਚ ਬ੍ਰਾਂਡ ਪੰਜਾਬ ਨੂੰ ਹੋਰ ਬਿਹਤਰ ਢੰਗ ਨਾਲ ਪੇਸ਼ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...