November 24, 2026, 7:39 am
----------- Advertisement -----------
HomeNewsBreaking Newsਪੰਜਾਬ ਦੇ ਸੈਲਾਨੀਆਂ ਦੀ ਕਾਰ ਨਦੀ 'ਚ ਡਿੱਗੀ, ਹੁਣ ਤੱਕ 9 ਲਾਸ਼ਾਂ...

ਪੰਜਾਬ ਦੇ ਸੈਲਾਨੀਆਂ ਦੀ ਕਾਰ ਨਦੀ ‘ਚ ਡਿੱਗੀ, ਹੁਣ ਤੱਕ 9 ਲਾਸ਼ਾਂ ਬਰਾਮਦ

Published on

----------- Advertisement -----------

ਉੱਤਰਾਖੰਡ, 7 ਜੁਲਾਈ 2022 – ਉੱਤਰਾਖੰਡ ਦੇ ਰਾਮਨਗਰ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਸੈਲਾਨੀਆਂ ਨਾਲ ਭਰੀ ਇੱਕ ਕਾਰ ਤੇਜ਼ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ‘ਚ 10 ਲੋਕ ਤੇਜ਼ ਬਹਾਅ ‘ਚ ਰੁੜ੍ਹ ਗਏ। ਸੂਚਨਾ ਮਿਲਦੇ ਹੀ ਐਸਡੀਆਰਐਫ ਸਮੇਤ ਪੁਲਿਸ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਬਚਾਅ ਮੁਹਿੰਮ ਚਲਾ ਕੇ 9 ਜਾਣਿਆ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਜਦਕਿ ਇਕ ਲੜਕੀ ਅਤੇ ਇਕ ਔਰਤ ਨੂੰ ਬਚਾਇਆ ਗਿਆ ਹੈ।

ਇਹ ਹਾਦਸਾ ਰਾਮਨਗਰ ਕੋਟਦੁਆਰ ਰੋਡ ਦੇ ਵਿਚਕਾਰ ਸਥਿਤ ਕਾਰਬੇਟ ਨੈਸ਼ਨਲ ਪਾਰਕ ਦੇ ਡੇਲਾ ਜ਼ੋਨ ‘ਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਰਹਿਣ ਵਾਲੇ 11 ਲੋਕ ਅਰਟਿਗਾ ਕਾਰ ‘ਚ ਉਤਰਾਖੰਡ ਦੇ ਸੈਰ-ਸਪਾਟਾ ਸਥਾਨਾਂ ਦੀ ਸੈਰ ਕਰਨ ਲਈ ਨਿਕਲੇ ਸਨ।

ਇਸੇ ਦੌਰਾਨ ਅੱਜ ਸਵੇਰੇ 5 ਵਜੇ ਦੇ ਕਰੀਬ ਉਨ੍ਹਾਂ ਦੀ ਕਾਰ ਰਾਮਨਗਰ ਸਥਿਤ ਢੇਲਾ ਨਦੀ ਨੇੜੇ ਪੁੱਜੀ। ਭਾਰੀ ਮੀਂਹ ਕਾਰਨ ਨਦੀ ਓਵਰਫਲੋ ਹੋ ਗਈ ਸੀ ਅਤੇ ਪੁਲ ਉਪਰੋਂ ਪਾਣੀ ਵਹਿ ਰਿਹਾ ਸੀ। ਇਸ ਦੇ ਬਾਵਜੂਦ ਡਰਾਈਵਰ ਨੇ ਸਾਵਧਾਨੀ ਨਹੀਂ ਵਰਤੀ ਅਤੇ ਤੇਜ਼ ਰਫ਼ਤਾਰ ਨਾਲ ਪੁਲ ਪਾਰ ਕਰਨਾ ਸ਼ੁਰੂ ਕਰ ਦਿੱਤਾ। ਪਰ ਤੇਜ਼ ਬਹਾਅ ਕਾਰਨ ਸੈਲਾਨੀਆਂ ਨਾਲ ਭਰੀ ਇਹ ਕਾਰ ਨਦੀ ਵਿੱਚ ਜਾ ਡਿੱਗੀ।

ਇਕ ਚਸ਼ਮਦੀਦ ਨੇ ਇਹ ਵੀ ਦੱਸਿਆ ਕਿ ਆਰਟਿਗਾ ਕਾਰ ਕਾਰਬੇਟ ਵੱਲ ਜਾ ਰਹੀ ਸੀ। ਉਸ ਨੇ ਲਾਈਟ ਮਾਰ ਕੇ ਅਤੇ ਹੱਥ ਹਿਲਾ ਕੇ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਡਰਾਈਵਰ ਨਹੀਂ ਮੰਨਿਆ ਅਤੇ ਕਾਰ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਈ।

ਰਾਹਗੀਰਾਂ ਨੇ ਇਸ ਸਬੰਧੀ ਸਥਾਨਕ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਬਚਾਅ ਦਲ ਨੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਪਰ ਕਾਰ ਪੁਲ ਦੇ ਹੇਠਾਂ ਹੀ ਪਈ ਰਹੀ ਅਤੇ ਉਸ ਵਿੱਚ ਸਵਾਰ ਲੋਕ ਵਹਿ ਗਏ। ਜਲਦਬਾਜ਼ੀ ‘ਚ ਆਸਪਾਸ ਦੇ ਇਲਾਕਿਆਂ ‘ਚ ਸੂਚਨਾ ਦਿੱਤੀ ਗਈ ਅਤੇ ਬਚਾਅ ਕਾਰਜ ਤੇਜ਼ ਕਰ ਦਿੱਤਾ ਗਿਆ।

ਹਾਲਾਂਕਿ, ਕੁਝ ਸਮੇਂ ਵਿੱਚ ਬਚਾਅ ਟੀਮ ਨੇ ਇੱਕ 22 ਸਾਲਾ ਲੜਕੀ ਅਤੇ ਇੱਕ ਔਰਤ ਨੂੰ ਬਚਾ ਲਿਆ, ਜਦੋਂ ਕਿ ਥੋੜ੍ਹੇ ਸਮੇਂ ਬਾਅਦ ਨੌਂ ਹੋਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ।

ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਇਸ ਦਰਿਆ ’ਤੇ ਉੱਚਾ ਪੁਲ ਬਣਾਉਣ ਦੀ ਗੱਲ ਕੀਤੀ ਜਾ ਰਹੀ ਹੈ। ਪਹਿਲਾਂ ਵੀ ਬਾਰਸ਼ਾਂ ਦੌਰਾਨ ਇੱਥੇ ਅਜਿਹੇ ਹਾਦਸੇ ਵਾਪਰ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...