ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ‘ਚ ਹੜ੍ਹ ਦੌਰਾਨ ਭਾਰਤੀ ਫੌਜ ਦੇ ਦੋ ਜਵਾਨ ਰੁੜ੍ਹ ਗਏ। ਇਨ੍ਹਾਂ ਵਿੱਚੋਂ ਇੱਕ ਜਵਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਵਰਗਾਪੁਰੀ ਨਾਲ ਸੰਬੰਧਿਤ ਹੈ ਅਤੇ ਦੂਸਰਾ ਹੁਸ਼ਿਆਰਪੁਰ ਜ਼ਿਲ੍ਹੇ ਦਾ ਪਿੰਡ ਖੁਰਾਲਗੜ੍ਹ ਨਾਲ।
ਜਾਣਕਾਰੀ ਮੁਤਾਬਿਕ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਖੁਰਾਲਗੜ੍ਹ ਦੇ ਇੱਕ 24 ਸਾਲਾ ਜਵਾਨ ਦੀ ਕੱਲ੍ਹ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਪਾਣੀ ਵਿੱਚ ਵਹਿ ਜਾਣ ਕਾਰਨ ਮੌਤ ਹੋ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਸਵੇਰੇ 10.30 ਵਜੇ ਪਿੰਡ ਪਹੁੰਚੇਗੀ। ਤੇਲੂਰਾਮ ਪੁੱਤਰ ਗੁਰਦੇਵ ਲਾਲ ਉਮਰ 24 ਸਾਲ ਕਰੀਬ 5 ਸਾਲ ਪਹਿਲਾਂ ਰਾਸ਼ਟਰੀ ਰਾਈਫਲਜ਼ ਬਟਾਲੀਅਨ ਵਿੱਚ ਭਰਤੀ ਹੋਇਆ ਸੀ। ਇਸ ਵੇਲੇ ਉਹ ਕਸ਼ਮੀਰ ਦੇ ਜ਼ਿਲ੍ਹਾ ਪੁੰਛ ਵਿੱਚ ਤਾਇਨਾਤ ਸੀ ਅਤੇ ਕੱਲ੍ਹ ਉਹ ਬਟਾਲੀਅਨ ਦੇ ਹੋਰ ਜਵਾਨਾਂ ਅਤੇ ਅਧਿਕਾਰੀਆਂ ਨਾਲ ਸੂਰਨਕੋਟ ਨੇੜੇ ਟੋਇੰਗ ਕਰਕੇ ਦਰਿਆ ਪਾਰ ਕਰਦੇ ਸਮੇਂ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ ਗਿਆ। ਇਸ ਦੌਰਾਨ ਉਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਉਸ ਦੀ ਬਟਾਲੀਅਨ ਦੇ ਸੂਬੇਦਾਰ ਦੀ ਵੀ ਮੌਤ ਹੋ ਗਈ।
ਦੱਸ ਦਈਏ ਕਿ ਨਾਇਬ ਸੂਬੇਦਾਰ ਕੁਲਦੀਪ ਸਿੰਘ ਦੀ ਲਾਸ਼ ਫੌਜ ਨੇ ਬਰਾਮਦ ਕਰ ਲਈ ਹੈ। ਇਸ ਦੀ ਸੂਚਨਾ ਮਿਲਦੇ ਹੀ ਪਿੰਡ ਸਵਰਗਾਪੁਰੀ (ਝੱਬਲ) ਵਿੱਚ ਸੋਗ ਦਾ ਮਾਹੌਲ ਬਣ ਗਿਆ। ਬੇਟੀ ਅਰਮਾਨਦੀਪ ਕੌਰ ਅਤੇ ਪੁੱਤਰ ਹਰਦੀਪ ਸਿੰਘ ਦੇ ਪਿਤਾ ਸੂਬੇਦਾਰ ਕੁਲਦੀਪ ਸਿੰਘ ਦੀ ਜੰਮੂ-ਕਸ਼ਮੀਰ ‘ਚ ਡਿਊਟੀ ਸੀ। ਪਿਤਾ ਸਾਧੂ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਕੁਲਦੀਪ ਸਿੰਘ ਨੇ ਪਰਿਵਾਰ ਦਾ ਹਾਲ ਚਾਲ ਜਾਣਨ ਲਈ ਫੋਨ ਕੀਤਾ ਸੀ। ਪਰ ਹੁਣ ਇਸ ਦੁਖਦਾਈ ਖਬਰ ਨਾਲ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
----------- Advertisement -----------
ਜੰਮੂ-ਕਸ਼ਮੀਰ ‘ਚ ਡਿਊਟੀ ਦੌਰਾਨ ਪਾਣੀ ‘ਚ ਰੁੜ੍ਹੇ ਪੰਜਾਬ ਦੇ ਦੋ ਜਵਾਨ
Published on
----------- Advertisement -----------

----------- Advertisement -----------