ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਸੰਬੰਧੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਹੁਣ 3 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ ਪੰਜਾਬ ਦਾ ਬਜਟ 10 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਸੁਪਰੀਮ ਕੋਰਟ ਵਿਚ ਗਵਰਨਰ ਦੇ ਵਕੀਲ ਨੇ ਦਿੱਤੀ ਹੈ, ਜਿਸ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਕੀਤੀ ਜਾਣੀ ਬਾਕੀ ਹੈ।
ਜ਼ਿਕਰਯੋਗ ਹੈ ਕਿ ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬਲਾਉਣ ਦੀ ਇਜਾਜ਼ਤ ਦੇਣ ਤੋਂ ਮਨ੍ਹਾਂ ਕੀਤੇ ਜਾਣ ਬਾਅਦ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਇਸ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਅੱਜ 3.50 ਵਜੇ ਸੁਣਵਾਈ ਕਰਨ ਦਾ ਸਮਾਂ ਤੈਅ ਕੀਤਾ ਸੀ। ਸੁਪਰੀਮ ਕੋਰਟ ਵਿਚ ਇਸ ਮਾਮਲੇ ਦੀ ਸੁਣਵਾਈ ਅੱਜ ਕੀਤੀ ਜਾ ਰਹੀ ਹੈ।
----------- Advertisement -----------
3 ਮਾਰਚ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ, ਰਾਜਪਾਲ ਨੇ ਦਿੱਤੀ ਮਨਜ਼ੂਰੀ
Published on
----------- Advertisement -----------
----------- Advertisement -----------












