October 8, 2026, 12:53 pm
----------- Advertisement -----------
HomeNewsBreaking Newsਪੰਜਾਬ ਵਿਧਾਨ ਸਭਾ ਸਪੀਕਰ ਦਾ ਜੋਗਾ ਸਿੰਘ ਕਲਿਆਣ ਐਵਾਰਡ ਨਾਲ ਸਨਮਾਨ

ਪੰਜਾਬ ਵਿਧਾਨ ਸਭਾ ਸਪੀਕਰ ਦਾ ਜੋਗਾ ਸਿੰਘ ਕਲਿਆਣ ਐਵਾਰਡ ਨਾਲ ਸਨਮਾਨ

Published on

----------- Advertisement -----------
  • ਸੰਧਵਾਂ ਨੇ ਵਿਦਿਆਰਥੀ ਜੀਵਨ ਦੌਰਾਨ ਬਿਦਰ ਕਾਲਜ ਦੀਆਂ ਯਾਦਾਂ ਤਾਜਾ ਕੀਤੀਆਂ

ਬਿਦਰ /ਚੰਡੀਗੜ੍ਹ, 26 ਦਸੰਬਰ 2022 – ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਬਿਦਰ ਦੇ ਇੱਕ ਸਮਾਹੋਰ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਜੋਗਾ ਸਿੰਘ ਜੀ ਕਲਿਆਣ ਅਵਾਰਡ ਨਾਲ ਸਨਮਾਨ ਕੀਤਾ ਗਿਆ।

ਪੰਜਾਬ ਵਿਧਾਨ ਸਭਾ ਦੇ ਇਕ ਬੁਲਾਰੇ ਅਨੁਸਾਰ ਇਹ ਅਵਾਰਡ ਬੀਤੀ ਸ਼ਾਮ ਕਰਨਾਟਿਕਾ ਦੇ ਰਾਜਪਾਲ ਸ੍ਰੀ ਥੀਵਰ ਚੰਦ ਗਹਿਲੋਤ ਨੇ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ. ਸੰਧਵਾਂ ਨੂੰ ਦਿੱਤਾ। ਸੰਧਵਾਂ ਨੇ ਇੰਜੀਨੀਰਿੰਗ ਦੀ ਪੜ੍ਹਾਈ ਇਸੇ ਕਾਲਜ ਤੋਂ ਕੀਤੀ ਹੈ ਅਤੇ ਇਹ ਅਵਾਰਡ ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਬਿਦਰ ਦੇ ਪ੍ਰਮੁੱਖ ਅਲੂਮਨੀ ਨੂੰ ਦਿੱਤਾ ਜਾਂਦਾ ਹੈ।

ਸ੍ਰੀ ਗੁਰੂ ਨਾਨਕ ਝੀਰਾ ਸਾਹਿਬ ਫਾਉਂਡੇਸ਼ਨ ਬਿਦਰ ਵਲੋਂ ਕਾਲਜ ਕੈਂਪਸ ਵਿੱਚ ਆਯੋਜਿਤ ਕਰਵਾਏ ਗਏ ਇਸ ਸਮਾਰੋਹ ਦੌਰਾਨ ਸ੍ਰੀ ਗਹਿਲੋਤ ਨੇ ਸ. ਸੰਧਵਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਇਸ ਮੌਕੇ ਸ. ਸੰਧਵਾਂ ਨੇ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਤਾਜਾ ਕੀਤੀਆਂ ਅਤੇ ਫਾਉਂਡੇਸ਼ਨ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਗੌਰਤਲਬ ਹੈ ਕਿ ਸੰਧਵਾਂ ਇਸ ਸਮੇਂ ਦੱਖਣੀ ਭਾਰਤ ਦੇ ਸੂਬਿਆਂ ਦੇ ਦੌਰੇ ’ਤੇ ਗਏ ਹੋਏ ਹਨ। ਇਸ ਤੋਂ ਪਹਿਲਾਂ ਸੰਧਵਾਂ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਮੁੱਖ ਜਥੇਦਾਰ ਕੁਲਵੰਤ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ।...

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...