September 9, 2026, 9:34 am
----------- Advertisement -----------
HomeNewsBreaking Newsਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵ.ਤ ਲੈਂਦਿਆਂ ਪਟਵਾਰੀ ਖਿਲਾਫ ਕੀਤਾ ਮਾਮਲਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵ.ਤ ਲੈਂਦਿਆਂ ਪਟਵਾਰੀ ਖਿਲਾਫ ਕੀਤਾ ਮਾਮਲਾ ਦਰਜ

Published on

----------- Advertisement -----------

ਪੰਜਾਬ ਵਿਜੀਲੈਂਸ ਬਿਊਰੋ ਨੇ 1500 ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਖਿਲਾਫ ਮਾਮਲਾ ਦਰਜ ਕੀਤਾ ਹੈ। ਪਟਵਾਰੀ ਫਾਜ਼ਿਲਕਾ ਦੇ ਮੁੱਲਾਂਵਾਲੀ ਵਿੱਚ ਤਾਇਨਾਤ ਸੀ। ਜਿਸ ਦੀ ਪਛਾਣ ਸੁਭਾਸ਼ ਚੰਦਰ ਵਜੋਂ ਹੋਈ ਹੈ। ਪਟਵਾਰੀ ਨੇ ਫਰਦ ਦੀ ਕਾਪੀ ਦੇਣ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ।

 ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਫਾਜ਼ਿਲਕਾ ਨਿਵਾਸੀ ਜਗਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਔਨਲਾਈਨ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਨੂੰ ਉਸ ਦੀ ਜ਼ਮੀਨ ਦੇ ਤਬਾਦਲੇ ਦੀ ਕਾਪੀ ਦੇਣ ਬਦਲੇ 500 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

 ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਇਸ ਮਾਮਲੇ ਵਿੱਚ ਫਰਦ ਦੀ ਕਾਪੀ ਦੇਣ ਬਦਲੇ ਉਸ ਤੋਂ ਪਹਿਲਾਂ ਵੀ 1500 ਰੁਪਏ ਰਿਸ਼ਵਤ ਲੈ ਲਈ ਹੈ। ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਵਰਨਣਯੋਗ ਹੈ ਕਿ ਵਿਜੀਲੈਂਸ ਰੇਂਜ ਫ਼ਿਰੋਜ਼ਪੁਰ ਵੱਲੋਂ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਸ਼ਿਕਾਇਤਕਰਤਾ ਵੱਲੋਂ ਲਾਏ ਦੋਸ਼ ਸਹੀ ਪਾਏ ਗਏ ਸਨ। ਇਸ ਰਿਪੋਰਟ ਦੇ ਆਧਾਰ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਫ਼ਿਰੋਜ਼ਪੁਰ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...