August 3, 2026, 12:46 pm
----------- Advertisement -----------
HomeNewsBreaking Newsਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ...

ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ : ਸਿਬਿਨ ਸੀ

Published on

----------- Advertisement -----------

ਚੰਡੀਗੜ੍ਹ, 25 ਮਈ (ਬਲਜੀਤ ਮਰਵਾਹਾ)- ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ । ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ਨਿਵਰਾਰ ਨੂੰ ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਸ਼ੁਰੂ ਕੀਤਾ ਗਿਆ ਹੈ। ਇਹ ਸਿਸਟਮ ਐਨਆਈਸੀ ਪੰਜਾਬ ਅਤੇ ਮੈਟਾ ਨਾਲ ਮਿਲ ਕੇ ਤਿਆਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ।

ਉਨ੍ਹਾਂ ਦੱਸਿਆ ਕਿ ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਓਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ।

ਸਿਬਿਨ ਸੀ ਨੇ ਅੱਗੇ ਦੱਸਿਆ ਕਿ ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਪੰਜਾਬ ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ਉੱਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਜਿੱਥੇ ਇਕ ਪਾਸੇ 1 ਜੂਨ ਨੂੰ ਵੋਟਿੰਗ ਵਾਲੇ ਦਿਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ, ਉੱਥੇ ਹੀ ਇਸ ਵੋਟਿੰਗ ਕਿਊ ਸਿਸਟਮ ਜ਼ਰੀਏ ਵੋਟਰ ਆਪਣੇ ਹਿਸਾਬ ਨਾਲ ਉਸ ਸਮੇਂ ਪੋਲਿੰਗ ਬੂਥ ਉੱਤੇ ਜਾ ਕੇ ਵੋਟ ਪਾ ਸਕੇਗਾ ਜਦੋਂ ਬੂਥ ਉੱਤੇ ਜ਼ਿਆਦਾ ਭੀੜ ਨਹੀਂ ਹੋਵੇਗੀ। ਇਸ ਨਾਲ ਵੋਟਰ ਗਰਮੀ ਤੋਂ ਵੀ ਬਚੇਗਾ ਅਤੇ ਉਸ ਦੇ ਸਮੇਂ ਦੀ ਵੀ ਬੱਚਤ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...