August 9, 2026, 11:30 pm
----------- Advertisement -----------
HomeNewsBreaking Newsਪੰਜਾਬ 'ਚ ਸਵੇਰੇ 9 ਵਜੇ ਤੱਕ 9.64% ਹੋਈ ਵੋਟਿੰਗ; ਫ਼ਿਰੋਜ਼ਪੁਰ-ਸੰਗਰੂਰ ਵਿੱਚ ਸਭ...

ਪੰਜਾਬ ‘ਚ ਸਵੇਰੇ 9 ਵਜੇ ਤੱਕ 9.64% ਹੋਈ ਵੋਟਿੰਗ; ਫ਼ਿਰੋਜ਼ਪੁਰ-ਸੰਗਰੂਰ ਵਿੱਚ ਸਭ ਤੋਂ ਵੱਧ ਅਤੇ ਅੰਮ੍ਰਿਤਸਰ ‘ਚ ਸਭ ਤੋਂ ਘੱਟ ਵੋਟਿੰਗ ਫ਼ੀਸਦ

Published on

----------- Advertisement -----------

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ ਅਤੇ ਸ਼ਾਮ 6 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਪੰਜਾਬ ਵਿੱਚ ਕੁੱਲ 2.14 ਕਰੋੜ ਵੋਟਰ ਹਨ। ਸਵੇਰੇ 9 ਵਜੇ ਤੱਕ ਪੰਜਾਬ ਵਿੱਚ 9.64 ਫੀਸਦੀ ਵੋਟਿੰਗ ਹੋਈ। ਫ਼ਿਰੋਜ਼ਪੁਰ-ਸੰਗਰੂਰ ਵਿੱਚ ਸਭ ਤੋਂ ਵੱਧ ਅਤੇ ਅੰਮ੍ਰਿਤਸਰ ‘ਚ ਸਭ ਤੋਂ ਘੱਟ ਵੋਟਿੰਗ ਦਰਜ ਕੀਤੀ ਗਈ ।ਦੱਸ ਦਈਏ ਕਿ ਅੰਮ੍ਰਿਤਸਰ 7.22 ਅਨੰਦਪੁਰ ਸਾਹਿਬ 9.53 ਬਠਿੰਡਾ 9.74 ਫਰੀਦਕੋਟ 9.83 ਲੁਧਿਆਣਾ 9.08 ਪਟਿਆਲਾ 10.98 ਸੰਗਰੂਰ 11.36 ਫ਼ਿਰੋਜ਼ਪੁਰ 11.61 ਫੀਸਦੀ ਵੋਟਿੰਗ ਹੋਈ।
‘ਆਪ’, ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਉਮੀਦਵਾਰ ਅਤੇ ਆਗੂ ਵੋਟਾਂ ਪਾਉਣ ਲਈ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਰਹੇ ਹਨ। ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਗੁਰਪ੍ਰੀਤ ਕੌਰ ਨਾਲ ਵੋਟ ਪਾਈ। ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸੰਧੂ, ਆਨੰਦਪੁਰ ਸਾਹਿਬ ਤੋਂ ‘ਆਪ’ ਉਮੀਦਵਾਰ ਮਲਵਿੰਦਰ ਕੰਗ, ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੋਹਾਲੀ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ ਤੋਂ ਵੋਟ ਪਾਈ।
ਇਸ ਤੋਂ ਇਲਾਵਾ ਲੁਧਿਆਣਾ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਈਵੀਐਮ ਮਸ਼ੀਨਾਂ ਖ਼ਰਾਬ ਹੋਣ ਕਾਰਨ ਵੋਟਾਂ ਪੈਣ ਵਿੱਚ ਦੇਰੀ ਹੋਈ। ਬਠਿੰਡਾ ਵਿੱਚ ਈਵੀਐਮ ਖ਼ਰਾਬੀ ਕਾਰਨ ‘ਆਪ’ ਉਮੀਦਵਾਰ ਤੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਵੋਟ ਪਾਉਣ ਲਈ ਇੰਤਜ਼ਾਰ ਕਰਨਾ ਪਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...