June 28, 2026, 11:55 pm
----------- Advertisement -----------
HomeNewsLatest Newsਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਨੇ ਭੂਮੀਗਤ ਪਾਣੀ ਦੀ ਨਿਕਾਸੀ ਅਤੇ...

ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਨੇ ਭੂਮੀਗਤ ਪਾਣੀ ਦੀ ਨਿਕਾਸੀ ਅਤੇ ਸੰਭਾਲ ਸਬੰਧੀ ਨਿਰਦੇਸ਼ ਕੀਤੇ ਜਾਰੀ

Published on

----------- Advertisement -----------

ਅਥਾਰਟੀ ਦੇ ਬੁਲਾਰੇ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਰੀ ਨਿਰਦੇਸ਼ਾਂ ਵਿੱਚ ਖੇਤੀਬਾੜੀ, ਪੀਣ ਅਤੇ ਘਰੇਲੂ ਉਦੇਸ਼ਾਂ ਲਈ ਭੂਮੀਗਤ ਪਾਣੀ ਦੀ ਵਰਤੋਂ ਵਾਲਿਆਂ ਨੂੰ ਛੋਟ ਦਿੰਦਿਆਂ ਸ਼ਾਮਲ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਜਲ ਸਪਲਾਈ ਸਕੀਮਾਂ, ਫੌਜੀ ਅਤੇ ਕੇਂਦਰੀ ਨੀਮ ਫੌਜੀ ਅਦਾਰਿਆਂ, ਸ਼ਹਿਰੀ ਸਥਾਨਕ ਸੰਸਥਾਵਾਂ, ਪੰਚਾਇਤੀ ਰਾਜ ਸੰਸਥਾਵਾਂ, ਕੈਂਟ ਬੋਰਡਾਂ, ਨਗਰ ਸੁਧਾਰ ਟਰੱਸਟ, ਏਰੀਆ ਡਿਵੈਵਪਮੈਂਟ ਅਥਾਰਟੀਆਂ ਅਤੇ ਧਾਰਮਿਕ ਸਥਾਨਾਂ ਨੂੰ ਵੀ ਛੋਟ ਦਿੱਤੀ ਗਈ ਹੈ। ਇਸ ਵਿੱਚ 300 ਕਿਊਬਿਕ ਮੀਟਰ ਪ੍ਰਤੀ ਮਹੀਨਾ ਤੋਂ ਘੱਟ ਜ਼ਮੀਨੀ ਪਾਣੀ ਕੱਢਣ ਵਾਲੇ ਸਾਰੇ ਉਪਭੋਗਤਾਵਾਂ ਨੂੰ ਵੀ ਛੋਟ ਦਿੱਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਉਕਤ ਨੂੰ ਛੱਡ ਕੇ ਬਾਕੀ ਬਿਨਾਂ ਛੋਟ ਵਾਲੇ ਸਾਰੇ ਉਪਭੋਗਤਾਵਾਂ ਨੂੰ ਭੂਮੀਗਤ ਪਾਣੀ ਕੱਢਣ ਦੀ ਇਜਾਜ਼ਤ ਲੈਣ ਲਈ ਅਥਾਰਟੀ ਨੂੰ ਇੱਕ ਅਰਜ਼ੀ ਜਮ੍ਹਾਂ ਕਰਾਉਣੀ ਪਵੇਗੀ। ਭੂਮੀਗਤ ਪਾਣੀ ਲਈ 1 ਫਰਵਰੀ 2023 ਤੋਂ ਚਾਰਜ ਲੱਗਣਗੇ। ਪੰਜਾਬ ਦੇ ਹਰੇਕ ਬਲਾਕ ਵਿੱਚ ਧਰਤੀ ਹੇਠਲੇ ਪਾਣੀ ਦੀ ਮੌਜੂਦਾ ਸਥਿਤੀ ਅਨੁਸਾਰ ਖਰਚੇ ਨਿਰਧਾਰਤ ਕੀਤੇ ਗਏ ਹਨ। ਜ਼ਮੀਨੀ ਪਾਣੀ ਦੇ ਖਰਚਿਆਂ ਨੂੰ ਤੈਅ ਕਰਨ ਲਈ ਪੰਜਾਬ ਦੇ ਬਲਾਕਾਂ ਨੂੰ ਸਾਲਾਨਾ ਜ਼ਮੀਨੀ ਪਾਣੀ ਰੀਚਾਰਜ ਦੇ ਮੁਕਾਬਲੇ ਸਾਲਾਨਾ ਜ਼ਮੀਨੀ ਪਾਣੀ ਦੀ ਨਿਕਾਸੀ ਦੀ ਸੀਮਾ ਦੇ ਆਧਾਰ ‘ਤੇ ਤਿੰਨ ਜ਼ੋਨਾਂ ਵਿੱਚ ਸ਼੍ਰੇਣੀਬੱਧ ਕੀਤਾ ਗਿਆ ਹੈ। ਨਵੀਆਂ ਨਿਰਦੇਸ਼ਾਂ ਸਬੰਧੀ ਸਾਰੀ ਜਾਣਕਾਰੀ ਅਥਾਰਟੀ ਦੀ ਵੈਬਸਾਈਟ ਉਤੇ ਮੌਜੂਦ ਹੈ। ਇਹ ਦਿਸ਼ਾ-ਨਿਰਦੇਸ਼ ਉਪਭੋਗਤਾਵਾਂ ਨੂੰ ਪਾਣੀ ਦੀ ਸੰਭਾਲ ਲਈ ਉਤਸ਼ਾਹਿਤ ਕਰਦੇ ਹਨ। ਅਥਾਰਟੀ ਜਨਤਕ ਜਲ ਸੰਭਾਲ ਗਤੀਵਿਧੀਆਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੁਆਰਾ ਲਾਗੂ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਲਈ ਫੰਡ ਵੀ ਦੇਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...