ਮੌਸਮ ਵਿਭਾਗ ਨੇ ਪੰਜਾਬ ’ਚ 29 ਮਈ ਨੂੰ ਮੀਂਹ ਦੇ ਨਾਲ ਨਾਲ ਝੱਖੜ ਚੱਲਣ ਤੇ ਬਿਜਲੀ ਚਮਕਣ ਦੀ ਸੰਭਾਵਨਾ ਜਤਾਈ ਹੈ। ਉਨ੍ਹਾਂ ਦੱਸਿਆ ਕਿ ਤਾਜ਼ਾ ਸੈਟਲਾਈਟ ਤਸਵੀਰਾਂ ਵੇਖਣ ਤੋਂ ਪਤਾ ਲੱਗਦਾ ਹੈ ਕਿ ਰਾਜਸਥਾਨ, ਪੰਜਾਬ, ਮੱਧ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਅੰਡੇਮਾਨ ਨਿਕੋਬਾਰ ਟਾਪੂਆਂ ’ਤੇ ਅਗਲੇ 3 ਤੋਂ 4 ਘੰਟਿਆਂ ਵਿਚ ਮੀਂਹ ਦੇ ਨਾਲ ਨਾਲ ਝੱਖਣ ਚਲ ਸਕਦਾ ਹੈ ਤੇ ਅਸਮਾਨੀ ਬਿਜਲੀ ਚਮਕ ਸਕਦੀ ਹੈ।
ਆਈਐਮਡੀ ਚੰਡੀਗੜ੍ਹ ਮੁਤਾਬਕ 29 ਮਈ ਨੂੰ ਮੌਸਮ ਵਿੱਚ ਬਦਲਾਅ ਹੋਵੇਗਾ। ਹਾਲਾਂਕਿ ਐਤਵਾਰ ਨੂੰ ਹੀ ਮੌਸਮ ‘ਚ ਬਦਲਾਅ ਨਜ਼ਰ ਆਉਣ ਲੱਗਾ। ਸ਼ਾਮ ਨੂੰ ਬੱਦਲਵਾਈ ਅਤੇ ਤੇਜ਼ ਹਵਾਵਾਂ ਕਾਰਨ ਗਰਮੀ ਤੋਂ ਰਾਹਤ ਮਿਲੀ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਤੱਕ ਦਰਜ ਕੀਤਾ ਗਿਆ ਹੈ। ਮਾਝਾ ਅਤੇ ਪੱਛਮੀ ਮਾਲਵਾ ਜ਼ਿਲ੍ਹਿਆਂ ਵਿੱਚ 30 ਮਈ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। 31 ਮਈ ਨੂੰ ਕੁਝ ਜ਼ਿਲ੍ਹਿਆਂ ਵਿੱਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ, ਜਦੋਂ ਕਿ 1 ਜੂਨ ਨੂੰ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਦੱਸ ਦਈਏ ਕਿ ਦਿੱਲੀ-ਐਨਸੀਆਰ ਵਿੱਚ ਬੀਤੀ ਰਾਤ ਤੋਂ ਹੋ ਰਹੀ ਬਾਰਿਸ਼ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਇਸ ਦੌਰਾਨ ਕਈ ਇਲਾਕਿਆਂ ‘ਚ ਅੱਜ ਵੀ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 35.7 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 23.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
----------- Advertisement -----------
ਅੱਜ ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਹੋਵੇਗੀ ਭਾਰੀ ਬਾਰਿਸ਼, ਮੌਸਮ ਵਿਭਾਗ ਵੱਲੋ ਅਲਰਟ ਜਾਰੀ
Published on
----------- Advertisement -----------
----------- Advertisement -----------