May 14, 2026, 10:40 am
----------- Advertisement -----------
HomeNewsBreaking Newsਪੰਜਾਬ ਦੇ 10 ਜ਼ਿਲ੍ਹਿਆਂ 'ਚ ਮੀਂਹ ਦਾ ਔਰੇਂਜ ਅਲਰਟ: 40 ਕਿਲੋਮੀਟਰ ਦੀ...

ਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ ਦਾ ਔਰੇਂਜ ਅਲਰਟ: 40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

Published on

----------- Advertisement -----------

ਵੈਸਟਰਨ ਡਿਸਟਰਬੈਂਸ ਦੇ ਕਾਰਨ ਸ਼ਨੀਵਾਰ ਰਾਤ ਤੋਂ ਉੱਤਰ ਭਾਰਤ ਵਿੱਚ ਮੌਸਮ ਵਿੱਚ ਬਦਲਾਅ ਆਇਆ ਹੈ। ਐਤਵਾਰ ਨੂੰ ਠੰਡ ਹੋਣ ਤੋਂ ਬਾਅਦ ਸੋਮਵਾਰ ਨੂੰ ਵੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਸਵੇਰ ਤੋਂ ਹੀ ਬੱਦਲਵਾਈ ਹੈ। ਪੰਜਾਬ ਭਰ ਵਿੱਚ ਮੀਂਹ ਪੈਣ ਦੀਆਂ ਸੰਭਾਵਨਾਵਾਂ ਹਨ, ਜਦਕਿ ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਵੀ ਜਾਰੀ ਕਰ ਦਿੱਤਾ ਹੈ।
ਮੌਸਮ ਵਿਭਾਗ ਨੇ ਬਰਨਾਲਾ, ਸੰਗਰੂਰ, ਪਟਿਆਲਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਲੁਧਿਆਣਾ ਵਿੱਚ ਸਵੇਰੇ 10.30 ਵਜੇ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਸ਼ਨੀਵਾਰ ਤੋਂ ਵੈਸਟਰਨ ਡਿਸਟਰਬੈਂਸ ਕਾਰਨ ਪੂਰੇ ਪੰਜਾਬ ‘ਚ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਐਤਵਾਰ ਨੂੰ ਪੰਜਾਬ ਦੇ ਔਸਤ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ‘ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਐਤਵਾਰ ਸ਼ਾਮ ਨੂੰ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਤੋਂ ਘੱਟ ਦਰਜ ਕੀਤਾ ਗਿਆ

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...