October 13, 2026, 11:29 am
----------- Advertisement -----------
HomeNewsLatest Newsਬਦਲਿਆ ਪੰਜਾਬ ਦਾ ਮੌਸਮ: ਆਉਣ ਵਾਲੇ ਦਿਨਾਂ 'ਚ ਪਵੇਗਾ ਮੀਂਹ, ਮੌਸਮ ਵਿਭਾਗ...

ਬਦਲਿਆ ਪੰਜਾਬ ਦਾ ਮੌਸਮ: ਆਉਣ ਵਾਲੇ ਦਿਨਾਂ ‘ਚ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Published on

----------- Advertisement -----------

ਚੱਕਰਵਾਤੀ ਤੂਫਾਨ ਬਿਪਰਜੋਏ ਅੱਜ ਗੁਜਰਾਤ ਦੇ ਤੱਟ ਨਾਲ ਟਕਰਾਏਗਾ। ਪਰ ਇਸ ਦਾ ਅਸਰ ਪੰਜਾਬ ਵਿੱਚ ਪਹਿਲਾਂ ਹੀ ਦਿਖਾਈ ਦੇ ਰਿਹਾ ਹੈ। ਚੱਕਰਵਾਤੀ ਤੂਫ਼ਾਨ ਬਿਪਰਜਾਏ ਅਤੇ ਵੈਸਟਰਨ ਡਿਸਟਰਬੈਂਸ ਦਰਮਿਆਨ ਪੰਜਾਬ ਵਿੱਚ 18 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਅਚਾਨਕ ਬੱਦਲਵਾਈ ਹੋਵੇਗੀ, ਮੀਂਹ ਪਵੇਗਾ ਅਤੇ ਅਗਲੇ ਪਲ ਧੁੱਪ ਨਿਕਲ ਆਏਗੀ। ਜਿਸ ਕਾਰਨ ਨਮੀ ਵਧੇਗੀ।
ਮੌਸਮ ਵਿਭਾਗ ਅਨੁਸਾਰ ਮਾਲਵੇ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਪੂਰੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬੀਤੇ ਦਿਨ ਮੀਂਹ ਪਿਆ। ਅੰਮ੍ਰਿਤਸਰ ‘ਚ 26 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਲੁਧਿਆਣਾ ‘ਚ ਦਰੱਖਤ ਡਿੱਗਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਅੰਮ੍ਰਿਤਸਰ ਵਿੱਚ ਪਿਛਲੇ 24 ਘੰਟਿਆਂ ਵਿੱਚ 129.5 ਐਮਐਮ ਬਾਰਿਸ਼ ਦਰਜ ਕੀਤੀ ਗਈ ਹੈ, ਜਿਸ ਨੇ 30 ਜੂਨ, 1970 ਨੂੰ 92.6 ਐਮਐਮ ਮੀਂਹ ਦਾ ਰਿਕਾਰਡ ਵੀ ਤੋੜ ਦਿੱਤਾ ਹੈ।
ਪੰਜਾਬ ਵਿੱਚ ਮੌਸਮ ਵਿਭਾਗ ਨੇ 18 ਜੂਨ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦਰਅਸਲ, ਇੱਕ ਪਾਸੇ ਬਿਪਰਜੋਏ ਚੱਕਰਵਾਤ ਅਤੇ ਦੂਜੇ ਪਾਸੇ ਵੈਸਟਰਨ ਡਿਸਟਰਬੈਂਸ ਕਾਰਨ ਦਬਾਅ ਬਣਾਇਆ ਜਾ ਰਿਹਾ ਹੈ। ਜਿਸ ਕਾਰਨ 18 ਜੂਨ ਤੱਕ ਬੱਦਲਵਾਈ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਦੇ ਤਾਪਮਾਨ ਵਿੱਚ ਵੀ ਕਮੀ ਆਵੇਗੀ। ਅੱਜ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 36 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ...

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...