September 12, 2026, 1:11 am
----------- Advertisement -----------
HomeNewsLatest Newsਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ! 16 ਜ਼ਿਲ੍ਹਿਆਂ 'ਚ ਹੀਟ ਵੇਵ ਦਾ...

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ! 16 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਰੈੱਡ ਅਲਰਟ

Published on

----------- Advertisement -----------

ਪੰਜਾਬ ਦੇ ਲੋਕਾਂ ਨੂੰ ਇਸ ਹਫਤੇ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ।ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ 7 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਦੇ ਮੁਕਾਬਲੇ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।
ਸੂਬੇ ਦੇ ਜਿਨ੍ਹਾਂ 16 ਜ਼ਿਲ੍ਹਿਆਂ ਵਿੱਚ ਅੱਜ ਗਰਮੀ ਅਤੇ ਲੂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਸ਼ਾਮਲ ਹਨ।
ਜਦਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ ਅਤੇ ਫਤਿਹਗੜ੍ਹ ਸਾਹਿਬ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੰਮ੍ਰਿਤਸਰ, ਪਟਿਆਲਾ ਅਤੇ ਲੁਧਿਆਣਾ ਵਿੱਚ ਸਖ਼ਤ ਗਰਮੀ ਪੈਣ ਦੀ ਸੂਚਨਾ ਦਿੱਤੀ ਹੈ।
ਦੱਸ ਦਈਏ ਕਿ ਇਨ੍ਹੀਂ ਦਿਨੀਂ ਸੂਬੇ ਦਾ ਤਾਪਮਾਨ ਆਮ ਦਿਨਾਂ ਨਾਲੋਂ 7.2 ਡਿਗਰੀ ਵੱਧ ਹੈ। ਸਮਰਾਲਾ ਸਭ ਤੋਂ ਗਰਮ ਰਿਹਾ। ਉੱਥੇ ਤਾਪਮਾਨ 47.2 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਜੂਨ ‘ਚ ਬਾਰਿਸ਼ ਵੀ ਆਮ ਨਾਲੋਂ 87 ਫੀਸਦੀ ਘੱਟ ਦਰਜ ਕੀਤੀ ਗਈ ਹੈ। 1 ਜੂਨ ਤੋਂ 16 ਜੂਨ ਤੱਕ 2.3 ਮਿਲੀਮੀਟਰ ਬਾਰਿਸ਼ ਹੋਈ ਹੈ। ਸਿਹਤ ਵਿਭਾਗ ਨੇ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਇਸ ਮੁਤਾਬਕ ਗਰਮੀ ਤੋਂ ਬਚਣ ਲਈ ਵੱਧ ਤੋਂ ਵੱਧ ਪਾਣੀ ਪੀਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...