ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਆਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਪਿਛਲੇ ਦਿਨੀਂ ਸਭ ਤੋਂ ਵੱਧ 22 ਐਮਐਮ ਮੀਂਹ ਪਟਿਆਲਾ ਵਿੱਚ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਵੀ ਹੋ ਸਕਦੀ ਹੈ।
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਨਵਾਂ ਸ਼ਹਿਰ, ਲੁਧਿਆਣਾ, ਮੋਹਾਲੀ, ਚੰਡੀਗੜ੍ਹ, ਪਟਿਆਲਾ ਵਿੱਚ ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਹੈ। ਮੌਸਮ ਵਿਭਾਗ ਨੇ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ 30 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।
----------- Advertisement -----------
ਪੰਜਾਬ ‘ਚ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਦੇ ਆਸਾਰ, ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ
Published on
----------- Advertisement -----------

----------- Advertisement -----------