ਪੰਜਾਬ ਵਿੱਚ ਅੱਜ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮਾਝਾ, ਦੁਆਬਾ ਅਤੇ ਪੂਰਬੀ ਮਾਲਵੇ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਜਿਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਭਾਖੜਾ ਦਾ ਪਾਣੀ ਦਾ ਪੱਧਰ ਸੋਮਵਾਰ ਨੂੰ 1674.51 ਫੁੱਟ ਤੱਕ ਪਹੁੰਚ ਗਿਆ। ਭਾਖੜਾ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 6 ਫੁੱਟ ਹੇਠਾਂ ਹੈ। ਜਿਸ ਕਾਰਨ ਚਿੰਤਾਵਾਂ ਵਧਦੀਆਂ ਜਾ ਰਹੀਆਂ ਹਨ। ਭਾਖੜਾ ਦੇ ਫਲੱਡ ਗੇਟ ਐਤਵਾਰ ਨੂੰ ਟੈਸਟਿੰਗ ਲਈ 2 ਫੁੱਟ ਤੱਕ ਖੋਲ੍ਹੇ ਗਏ ਸਨ। ਜਿਸ ਵਿੱਚੋਂ ਕਰੀਬ 8100 ਕਿਊਸਿਕ ਪਾਣੀ ਛੱਡਿਆ ਗਿਆ।
ਭਾਖੜਾ ਤੋਂ ਪਾਣੀ ਛੱਡਣ ਦੇ ਐਲਾਨ ਤੋਂ ਬਾਅਦ ਹੁਸ਼ਿਆਰਪੁਰ ਦੇ ਡੀਸੀ ਨੇ ਅਲਰਟ ਜਾਰੀ ਕੀਤਾ। ਸਤਲੁਜ ਦੇ ਕਿਨਾਰਿਆਂ ਅਤੇ ਨੀਵੇਂ ਇਲਾਕਿਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਪੌਂਗ ਡੈਮ ਤੋਂ ਸਵੇਰੇ 8 ਵਜੇ ਪਾਣੀ ਛੱਡਣ ਤੋਂ ਬਾਅਦ ਬਿਆਸ ਦੇ ਕੰਢਿਆਂ ਅਤੇ ਨੀਵੇਂ ਇਲਾਕਿਆਂ ਨੂੰ ਵੀ ਚੌਕਸ ਰਹਿਣ ਦੇ ਹੁਕਮ ਦਿੱਤੇ ਗਏ ਹਨ।
----------- Advertisement -----------
ਪੰਜਾਬ ‘ਚ ਅੱਜ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
Published on
----------- Advertisement -----------
----------- Advertisement -----------