September 5, 2026, 4:19 am
----------- Advertisement -----------
HomeNewsLatest Newsਪੰਜਾਬ ਹੁਣ ਆਨਲਾਈਨ ਮਿਲੇਗਾ ਗੱਡੀਆਂ ਦਾ Fitness Certificate, ਐਪ ਹੋਈ ਲਾਂਚ

ਪੰਜਾਬ ਹੁਣ ਆਨਲਾਈਨ ਮਿਲੇਗਾ ਗੱਡੀਆਂ ਦਾ Fitness Certificate, ਐਪ ਹੋਈ ਲਾਂਚ

Published on

----------- Advertisement -----------

ਚੰਡੀਗੜ੍ਹ : ਇਕ ਵੱਡੇ ਨਾਗਰਿਕ ਪੱਖੀ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਟਰਾਂਸਪੋਰਟ ਵਿਭਾਗ ਅਤੇ ਐਨ.ਆਈ.ਸੀ. ਵੱਲੋਂ ਲੋਕਾਂ ਨੂੰ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਨ ਲਈ ਵਿਕਸਤ ਐਪ ਲਾਂਚ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਮੋਬਾਈਲ ਦੀ ਇਕ ਕਲਿੱਕ ਰਾਹੀਂ ਫਿਟਨੈੱਸ ਸਰਟੀਫਿਕੇਟ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਕਰਵਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਲੋਕ-ਪੱਖੀ ਪਹਿਲਕਦਮੀ ਦਾ ਉਦੇਸ਼ ਲੋਕਾਂ ਨੂੰ ਅਸੁਵਿਧਾ ਤੋਂ ਬਚਾਉਣਾ ਅਤੇ ਫਿਟਨੈੱਸ ਸਰਟੀਫਿਕੇਟ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਡਿਲੀਵਰੀ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ ਕਦਮ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਪੱਧਰ ‘ਤੇ ਸਹੂਲਤ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਲੋਕਾਂ ਦੀ ਸਹੂਲਤ ਲਈ ਸਿਸਟਮ ਵਿੱਚ ਕਿਤੇ ਜ਼ਿਆਦਾ ਪਾਰਦਰਸ਼ਤਾ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਲੋਕ ਫਿਟਨੈੱਸ ਸਰਟੀਫਿਕੇਟ ਪ੍ਰਾਪਤ ਕਰਨ ਦੀ ਫੀਸ ਆਨਲਾਈਨ ਅਦਾ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦੀ ਸਹੂਲਤ ਅਨੁਸਾਰ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਬਿਨੈਕਾਰ ਵੱਲੋਂ ਦਸਤਾਵੇਜ਼ ਨੂੰ ਵਾਹਨ ਮੋਡੀਊਲ ਉਤੇ ਅਪਲੋਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਰ.ਟੀ.ਓ. ਸਟਾਫ਼ ਵੱਲੋਂ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਵਾਹਨਾਂ ਦੀ ਜਾਂਚ ਐਮ.ਵੀ.ਆਈ. ਵੱਲੋਂ ਆਨਲਾਈਨ ਕੀਤੀ ਜਾਵੇਗੀ। ਭਗਵੰਤ ਮਾਨ ਨੇ ਦੱਸਿਆ ਕਿ ਇਹ ਐਪ ਲੋਕਾਂ ਦੀ ਸਹੂਲਤ ਲਈ ਟਰਾਂਸਪੋਰਟ ਵਿਭਾਗ ਅਤੇ ਐਨ.ਆਈ.ਸੀ. ਵੱਲੋਂ ਸਾਂਝੇ ਤੌਰ ‘ਤੇ ਤਿਆਰ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...