September 7, 2026, 12:55 am
----------- Advertisement -----------
HomeNewsBreaking Newsਪੰਜਾਬ ਨੂੰ ਜਲਦ ਹੀ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ

ਪੰਜਾਬ ਨੂੰ ਜਲਦ ਹੀ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ

Published on

----------- Advertisement -----------

ਚੰਡੀਗੜ੍ਹ, 15 ਮਾਰਚ: (ਬਲਜੀਤ ਮਰਵਾਹਾ) – ਵੱਧ ਰਹੇ ਸਾਈਬਰ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ 28 ਪੁਲਿਸ ਜ਼ਿਲਿ੍ਹਆਂ ਸਮੇਤ ਤਿੰਨ ਕਮਿਸ਼ਨਰੇਟਾਂ ਵਿੱਚ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਜਲਦ ਸਥਾਪਤ ਕੀਤੇ ਜਾਣਗੇ। ਇਹ ਜਾਣਕਾਰੀ ਇੱਥੇ ਸ਼ੁੱਕਰਵਾਰ ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਗ਼ੌਰਤਲਬ ਹੈ ਕਿ ਸਾਈਬਰ ਕ੍ਰਾਈਮ ਦੀ ਚੁਣੌਤੀ ਨੂੰ ਪ੍ਰਭਾਵੀ ਤੇ ਗੰਭੀਰਤਾ ਨਾਲ ਨਜਿੱਠਣ ਦੀ ਲੋੜ ਨੂੰ ਪਛਾਣਦੇ ਹੋਏ, ਪੰਜਾਬ ਪੁਲਿਸ ਨੇ ਆਪਣੀ ਸਾਈਬਰ ਕ੍ਰਾਈਮ ਜਾਂਚ ਦੇ ਬੁਨਿਆਦੀ ਢਾਂਚੇ ਦੀ ਸਮਰੱਥਾ ਨੂੰ ਹੋਰ ਬਿਹਤਰ ਤੇ ਮਜ਼ਬੂਤ ਕਰਨ ਲਈ ਪ੍ਰਸਤਾਵ ਭੇਜਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਥਾਪਤ ਕਰਨ ਸਬੰਧੀ ਤਜਵੀਜ਼ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਆਨਲਾਈਨ ਵਿੱਤੀ ਧੋਖਾਧੜੀ, ਆਈਡੈਂਟਟੀ ਥੈਫਟ, ਸਾਈਬਰਬੁÇਲੰਗ, ਹੈਕਿੰਗ ਅਤੇ ਆਨਲਾਈਨ ਸਕੈਮਾਂ ਦੀ ਜਾਂਚ ਕਰਨ ਅਤੇ ਨਜਿੱਠਣ ਲਈ ਸਮਰਪਿਤ ਹੱਬ ਵਜੋਂ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਪੁਲਿਸ ਸਟੇਸ਼ਨ ਅਤਿ-ਆਧੁਨਿਕ ਟੈਕਨਾਲੋਜੀ ਨਾਲ ਲੈਸ ਹੋਣਗੇ ਅਤੇ ਸਟਾਫ਼ ਵਿੱਚ ਡਿਜੀਟਲ ਫੋਰੈਂਸਿਕ ਅਤੇ ਸਾਈਬਰ ਕ੍ਰਾਈਮ ਜਾਂਚ ਵਿੱਚ ਮਾਹਿਰ ਉੱਚ ਸਿਖਲਾਈ ਪ੍ਰਾਪਤ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਜਾਵੇਗਾ। ਇਹ ਪੁਲਿਸ ਸਟੇਸ਼ਨ ਸਬੰਧਤ ਜ਼ਿਲ੍ਹੇ ਦੇ ਐਸਐਸਪੀ/ਸੀਪੀ ਦੀ ਨਿਗਰਾਨੀ ਵਿੱਚ ਕੰਮ ਕਰਨਗੇ ਅਤੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਦੁਆਰਾ ਸਮੁੱਚੀ ਨਜ਼ਰ-ਸਾਨੀ ਵਿੱਚ ਕੰਮ ਕਰਨਗੇ। ਫਿਲਹਾਲ, ਰਾਜ ਵਿੱਚ ਇੱਕ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਕਾਰਜਸ਼ੀਲ ਹੈ, ਜਿਸ ਨੂੰ 2009 ਵਿੱਚ ਨੋਟੀਫਾਈ ਕੀਤਾ ਗਿਆ ਸੀ।

ਡੀਜੀਪੀ ਨੇ ਅੱਗੇ ਦੱਸਿਆ ਕਿ ਸਾਈਬਰ ਕ੍ਰਾਈਮ ਜਾਂਚ ਵਿੱਚ ਪੁਲਿਸ ਦੀ ਕਾਬਲੀਅਤ ਤੇ ਕੁਸ਼ਲਤਾ ਨੂੰ ਵਧਾਉਣ ਲਈ ਮੁੱਖ ਮੰਤਰੀ ਨੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਵਿਖੇ ਡਿਜੀਟਲ ਜਾਂਚ ਸਿਖਲਾਈ ਅਤੇ ਵਿਸ਼ਲੇਸ਼ਣ ਕੇਂਦਰ (ਡੀਆਈਟੀਏਸੀ ਲੈਬ) ਅਤੇ ਜ਼ਿਲ੍ਹਾ ਪੱਧਰ ’ਤੇ ਸਾਈਬਰ ਕ੍ਰਾਈਮ ਇਨਵੈਸਟੀਗੇਸ਼ਨ ਤੇ ਟੈਕਨੀਕਲ ਸਪੋਰਟ ਯੂਨਿਟਸ ਨੂੰ ਅਪਗ੍ਰੇਡ ਕਰਨ ਲਈ 30 ਕਰੋੜ ਰੁਪਏ ਦੇ ਫੰਡ ਵੀ ਮਨਜ਼ੂਰ ਕੀਤੇ ਹਨ।
ਉਨ੍ਹਾਂ ਕਿਹਾ ਕਿ ਨਵੀਨਤਮ ਸਾਫ਼ਟਵੇਅਰ ਫੋਰੈਂਸਿਕ ਟੂਲਸ ਦੀ ਵਰਤੋਂ ਨਾਲ ਚਾਈਲਡ ਸੈਕਸੂਅਲ ਐਸਾਲਟ ਮਟੀਰੀਅਲ (ਸੀ.ਐਸ.ਏ.ਐਮ.), ਜੀ.ਪੀ.ਐਸ. ਡਾਟਾ ਰਿਕਵਰੀ, ਆਈ.ਓ.ਐਸ/ਐਂਡਰਾਇਡ ਪਾਸਵਰਡ ਬ੍ਰੇਕਿੰਗ, ਕਲਾਉਡ ਡਾਟਾ ਰਿਕਵਰੀ, ਡਰੋਨ ਫੋਰੈਂਸਿਕਸ ਅਤੇ ਕ੍ਰਿਪਟੋਕਰੰਸੀ ਦੇ ਕੇਸਾਂ ਨਾਲ ਨਜਿੱਠਣ ਵਿੱਚ ਪੰਜਾਬ ਪੁਲਿਸ ਦੀ ਸਮਰੱਥਾ ਵਧੇਗੀ।

ਹੋਰ ਵੇਰਵੇ ਦਿੰਦਿਆਂ ਏਡੀਜੀਪੀ (ਸਾਈਬਰ ਕ੍ਰਾਈਮ) ਵੀ. ਨੀਰਜਾ ਨੇ ਕਿਹਾ ਕਿ ਅਪਰਾਧੀ ਆਨਲਾਈਨ ਬੁਨਿਆਦੀ ਢਾਂਚੇ ਵਿਚਲੀਆਂ ਖਾਮੀਆਂ ਦਾ ਫਾਇਦਾ ਉਠਾਉਣ ਲਈ ਡਿਜੀਟਲਾਈਜ਼ੇਸ਼ਨ ਦੀ ਵਰਤੋਂ ਕਰ ਰਹੇ ਹਨ ਜਿਸ ਕਰਕੇ ਇਨ੍ਹਾਂ ਅਪਰਾਧਾਂ ਦੇ ਸ਼ਿਕਾਰ ਵਿਅਕਤੀਆਂ ਅਤੇ ਕਾਰੋਬਾਰਾਂ ਨੂੰ ਨੁਕਸਾਨ ਝੱਲਣਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਨੌਜਵਾਨ ਅਤੇ ਸੀਨੀਅਰ ਸਿਟੀਜ਼ਨ ਵੀ ਸਾਈਬਰ ਧੋਖਾਧੜੀ ਦਾ ਸ਼ਿਕਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨਾਂ ਦੀ ਸਥਾਪਨਾ ਨਾਲ ਸਾਈਬਰ ਕ੍ਰਾਈਮ ਨਾਲ ਨਜਿੱਠਣ ਵਿਚ ਕਾਫੀ ਮਦਦ ਮਿਲੇਗੀ।

ਜ਼ਿਕਰਯੋਗ ਹੈ ਕਿ ਆਨਲਾਈਨ ਵਿੱਤੀ ਧੋਖਾਧੜੀ ਸਬੰਧੀ ਕਾਲਾਂ ਸੁਣਨ ਅਤੇ ਐਨ.ਸੀ.ਆਰ.ਪੀ. ਪੋਰਟਲ ’ਤੇ ਰਿਪੋਰਟਾਂ ਪ੍ਰਾਪਤ ਕਰਨ ਲਈ ਹੈਲਪਲਾਈਨ 1930 ਸਟੇਟ ਸਾਈਬਰ ਕ੍ਰਾਈਮ ਦਫ਼ਤਰ ਵਿਖੇ 24*7 ਕਾਰਜਸ਼ੀਲ ਹੈ।

ਡੱਬੀ:

ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨਾਂ ਦੇ ਮੁੱਖ ਉਦੇਸ਼

  • ਸਾਈਬਰ ਅਪਰਾਧਾਂ ਦੇ ਪੀੜਤਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨਾ
  • ਦੋਸ਼ੀਆਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਉਣ ਲਈ ਸਾਈਬਰ ਅਪਰਾਧਾਂ ਦੀ ਬਾਰੀਕੀ ਨਾਲ ਜਾਂਚ ਕਰਨਾ
  • ਖੁਫੀਆ ਜਾਣਕਾਰੀ ਅਤੇ ਬਿਹਤਰ ਅਭਿਆਸਾਂ ਦੇ ਆਦਾਨ-ਪ੍ਰਦਾਨ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਏਜੰਸੀਆਂ ਅਤੇ ਸਾਈਬਰ ਸੁਰੱਖਿਆ ਮਾਹਿਰਾਂ ਨਾਲ ਸਹਿਯੋਗ ਕਰਨਾ
  • ਸਾਈਬਰ ਖਤਰਿਆਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਰੋਕਥਾਮ ਉਪਾਵਾਂ ਬਾਰੇ ਜਾਗਰੂਕ ਕਰਨਾ।
  • ਵਧ ਰਹੇ ਸਾਈਬਰ ਖਤਰਿਆਂ ਤੋਂ ਬਚਾਅ ਲਈ ਨਵੀਨਤਾਕਾਰੀ ਰਣਨੀਤੀਆਂ ਦਾ ਵਿਕਾਸ ਅਤੇ ਲਾਗੂ ਕਰਨਾ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...