ਪੰਜਾਬੀ ਅਦਾਕਾਰ ਗੁੱਗੂ ਗਿੱਲ ਹੁਣ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰ ਨਸ਼ਾ ਮਾੜਾ ਹੁੰਦਾ ਹੈ ਪਰ ਚਿੱਟੇ ਦੇ ਨਸ਼ੇ ਨੇ ਘਰ ਦੇ ਘਰ ਬਰਬਾਦ ਕਰ ਦਿੱਤੇ ਹਨ।
ਗੁੱਗੂ ਗਿੱਲ ਨੇ ਕਿਹਾ ਕਿ ਚਿੱਟੇ ਦੇ ਨਸ਼ੇ ਨੇ ਪੰਜਾਬ ਦੀਆਂ ਧੀਆਂ ਭੈਣਾਂ ਦੀ ਰੰਗਲੀ ਚੁੰਨੀ ਨੂੰ ਸਫੈਦ ਕਰ ਦਿੱਤਾ ਹੈ। ਇਸ ਨਸ਼ੇ ਤੋਂ ਬਚਣਾ ਬਹੁਤ ਜ਼ਰੂਰੀ ਹੈ। ਪਰ ਕੋਈ ਵੀ ਸਰਕਾਰ ਜਾਂ ਪੁਲਿਸ ਇਕੱਲੀ ਅਜਿਹੀ ਲੜਾਈ ਨਹੀਂ ਲੜ ਸਕਦੀ ਜਦੋਂ ਤੱਕ ਜਨਤਾ ਉਨ੍ਹਾਂ ਦੇ ਨਾਲ ਨਾ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਅਤੇ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਅਦਾਕਾਰ ਗੁੱਗੂ ਗਿੱਲ ਨੇ ਕਿਹਾ ਕਿ ਪੰਜਾਬ ਦੇ ਹਰ ਸਰਕਾਰੀ ਹਸਪਤਾਲ ਵਿੱਚ ਇਲਾਜ ਮੁਫ਼ਤ ਹੈ। ਕੋਈ ਵੀ ਉੱਥੇ ਜਾ ਕੇ ਆਪਣਾ ਜਾਂ ਆਪਣੇ ਰਿਸ਼ਤੇਦਾਰਾਂ ਦਾ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਸ੍ਰੀ ਮੁਕਤਸਰ ਸਾਹਿਬ ਦੀ ਪੁਲੀਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਧੰਨਵਾਦ ਕੀਤਾ।
----------- Advertisement -----------
ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਪੰਜਾਬੀ ਅਦਾਕਾਰ ਗੁੱਗੂ ਗਿੱਲ
Published on
----------- Advertisement -----------
----------- Advertisement -----------












