September 5, 2026, 8:26 pm
----------- Advertisement -----------
HomeNewsLatest Newsਅਮਰੀਕਾ 'ਚ 27 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

ਅਮਰੀਕਾ ‘ਚ 27 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Published on

----------- Advertisement -----------

ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ 27 ਸਾਲਾ ਪ੍ਰਵੀਨ ਕੁਮਾਰ ਦਸੂਹਾ ਮੁਕੇਰੀਆਂ ਦੇ ਪਿੰਡ ਆਲੋ ਭੱਟੀ ਦਾ ਰਹਿਣ ਵਾਲਾ ਹੈ। ਪ੍ਰਵੀਨ ਨੂੰ ਕੈਲੀਫੋਰਨੀਆ ਦੇ ਵਿਕਟਰ ਵੈਲੀ ‘ਚ ਸਟੋਰ ‘ਤੇ ਕੰਮ ਕਰਦੇ ਸਮੇਂ ਗੋਲੀ ਮਾਰ ਦਿੱਤੀ ਗਈ। ਮੌਤ ਦੀ ਖਬਰ ਪਿੰਡ ‘ਚ ਪੁੱਜੀ ਤਾਂ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ।
ਪਰਿਵਾਰਿਕ ਮੈਂਬਰਾ ਨੇ ਦੱਸਿਆ ਕਿ ਪ੍ਰਵੀਨ ਆਪਣੇ ਪਿੱਛੇ ਉਸ ਦੀ ਬਜ਼ੁਰਗ ਵਿਧਵਾ ਮਾਂ ਅਤੇ ਇੱਕ ਛੋਟਾ ਭਰਾ ਛੱਡ ਗਿਆ ਹੈ, ਜੋ ਅਮਰੀਕਾ ਵਿੱਚ ਹੈ। ਪ੍ਰਵੀਨ ਦੇ ਪਿਤਾ ਦੀ 2015 ਵਿੱਚ ਮੌਤ ਹੋ ਗਈ ਸੀ। ਮ੍ਰਿਤਕ ਪ੍ਰਵੀਨ ਕੁਮਾਰ ਦੇ ਚਾਚਾ ਸੂਰਮ ਸਿੰਘ ਨੇ ਦੱਸਿਆ ਕਿ ਉਸ ਦੇ 2 ਭਤੀਜੇ ਹਨ ਅਤੇ ਦੋਵੇਂ ਅਮਰੀਕਾ ਵਿੱਚ ਇੱਕੋ ਥਾਂ ’ਤੇ ਕੰਮ ਕਰਦੇ ਹਨ। ਪ੍ਰਵੀਨ ਨੂੰ ਅਮਰੀਕਾ ਗਏ ਨੂੰ 7 ਸਾਲ ਹੋ ਗਏ ਹਨ ਅਤੇ ਛੋਟਾ ਬੇਟਾ 3 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ। ਉਨ੍ਹਾਂ ਨੂੰ ਫੋਨ ‘ਤੇ ਜਾਣਕਾਰੀ ਦਿੰਦਿਆਂ ਛੋਟੇ ਭਤੀਜੇ ਨੇ ਦੱਸਿਆ ਕਿ ਬੀਤੀ ਦੇਰ ਰਾਤ ਪ੍ਰਵੀਨ ਨੂੰ ਗੋਲੀ ਮਾਰੀ ਗਈ ਹੈ। ਕੋਈ 15-16 ਸਾਲ ਦਾ ਨੌਜਵਾਨ ਸਟੋਰ ‘ਤੇ ਆਇਆ ਅਤੇ ਪੈਸੇ ਮੰਗਣ ਲੱਗਾ। ਵਿਰੋਧ ਕਰਨ ‘ਤੇ ਉਸ ਨੇ ਪ੍ਰਵੀਨ ਨੂੰ ਗੋਲੀ ਮਾਰ ਦਿੱਤੀ। ਇਸ ਦੇ ਨਾਲ ਹੀ ਪਰਿਵਾਰ ਨੇ ਸਰਕਾਰ ਤੋਂ ਮ੍ਰਿਤਕ ਪ੍ਰਵੀਨ ਦੀ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ, ਤਾਂ ਜੋ ਉਹ ਆਪਣੇ ਬੱਚੇ ਦਾ ਅੰਤਿਮ ਸੰਸਕਾਰ ਭਾਰਤੀ ਰੀਤੀ-ਰਿਵਾਜਾਂ ਅਨੁਸਾਰ ਕਰ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...